1. Home
  2. ਖਬਰਾਂ

Punjab Agricultural University ਨੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਬਾਰੇ ਕੀਤੀਆਂ ਜ਼ਰੂਰੀ ਸਿਫ਼ਾਰਸ਼ਾਂ

ਖੇਤ ਵਿੱਚ ਮੌਜੂਦ ਨਦੀਨਾਂ ਦੇ ਅਨੁਸਾਰ ਸਹੀ ਨਦੀਨਨਾਸ਼ਕ ਦਾ ਸਹੀ ਸਮੇਂ ਤੇ, ਸਹੀ ਢੰਗ ਅਤੇ ਸਹੀ ਮਿਕਦਾਰ ਵਿੱਚ ਵਰਤੋਂ ਕਰਨ ਨਾਲ ਨਦੀਨਨਾਸ਼ਕਾਂ ਤੋਂ ਚੰਗੇ ਨਤੀਜੇ ਲਏ ਜਾ ਸਕਦੇ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਮੇਂ-ਸਮੇਂ ਤੇ ਫਸਲਾਂ ਵਿੱਚ ਨਦੀਨਾਂ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਨਦੀਨ ਪ੍ਰਬੰਧਨ ਦੀਆਂ ਸਿਫਾਰਿਸ਼ਾਂ ਕੀਤੀਆਂ ਜਾਂਦੀਆਂ ਹਨ।

Gurpreet Kaur Virk
Gurpreet Kaur Virk
ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਬਾਰੇ ਸਿਫ਼ਾਰਸ਼ਾਂ

ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਬਾਰੇ ਸਿਫ਼ਾਰਸ਼ਾਂ

Recommendations to Farmers: ਇਸ ਸਮੇਂ ਲਗਭਗ ਸਾਰੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਅਤੇ ਲਵਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਕਿਸਾਨ ਖੇਤਾਂ ਵਿੱਚ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਵਰਤੋਂ ਵੀ ਕਰ ਰਹੇ ਹਨ। ਇਸ ਪ੍ਰਸੰਗ ਵਿਚ ਪੀ.ਏ.ਯੂ. ਮਾਹਿਰਾਂ ਨੇ ਕਿਸਾਨਾਂ ਨੂੰ ਨਦੀਨ ਨਾਸ਼ਕਾਂ ਦੀ ਰੋਕਥਾਮ ਵਾਸਤੇ ਛਿੜਕਾਅ ਦੇ ਜ਼ਰੂਰੀ ਨੁਕਤੇ ਸੁਝਾਏ ਹਨ। ਮਾਹਿਰਾਂ ਅਨੁਸਾਰ ਚੰਗੇ ਨਦੀਨ ਪ੍ਰਬੰਧ ਲਈ ਨਦੀਨਾਂ ਦੀ ਪਹਿਚਾਣ ਹੋਣਾ ਬਹੁਤ ਮਹੱਤਵਪੂਰਨ ਹੈ।

ਖੇਤ ਵਿੱਚ ਮੌਜੂਦ ਨਦੀਨਾਂ ਦੇ ਅਨੁਸਾਰ ਸਹੀ ਨਦੀਨਨਾਸ਼ਕ ਦਾ ਸਹੀ ਸਮੇਂ ਤੇ, ਸਹੀ ਢੰਗ ਅਤੇ ਸਹੀ ਮਿਕਦਾਰ ਵਿੱਚ ਵਰਤੋਂ ਕਰਨ ਨਾਲ ਨਦੀਨਨਾਸ਼ਕਾਂ ਤੋਂ ਚੰਗੇ ਨਤੀਜੇ ਲਏ ਜਾ ਸਕਦੇ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਮੇਂ-ਸਮੇਂ ਤੇ ਫਸਲਾਂ ਵਿੱਚ ਨਦੀਨਾਂ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਨਦੀਨ ਪ੍ਰਬੰਧਨ ਦੀਆਂ ਸਿਫਾਰਿਸ਼ਾਂ ਕੀਤੀਆਂ ਜਾਂਦੀਆਂ ਹਨ।

ਨਿਰਦੇਸ਼ਕ ਪਸਾਰ ਸਿਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਿਛਲੇ ਸਾਲ ਯੂਨੀਵਰਸਿਟੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਸਵਾਂਕ ਅਤੇ ਝੋਨੇ ਦੇ ਮੋਥੇ, ਚੀਨੀ/ਘੋੜਾ ਘਾਹ, ਗੰਡੀ ਵਾਲਾ ਡੀਲਾ/ਮੋਥਾ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਸਮੱਸਿਆ ਦੀ ਰੋਕਥਾਮ ਲਈ 500 ਮਿਲੀਲੀਟਰ ਪ੍ਰਤੀ ਏਕੜ ਨੋਵਲੈਕਟ 12 ਈਸੀ (ਫ਼ਲੋਰਪਾਈਰਾਕਸੀਫੈਨ ਬੈਨਜਾਈਲ + ਸਾਈਹੈਲੋਫੌਪ ਬਿਊਟਾਈਲ) ਦੀ ਸਿਫਾਰਿਸ਼ ਕੀਤੀ ਗਈ ਹੈ| ਜੇਕਰ ਖੇਤ ਵਿੱਚ ਸਵਾਂਕ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੀ ਹੈ ਤਾਂ 100 ਮਿਲੀਲਿਟਰ ਪ੍ਰਤੀ ਏਕੜ ਨੋਮਨੀਗੋਲਡ 10 ਐਸ ਸੀ (ਬਿਸਪਾਇਰੀਬੈਕ) ਹੀ ਕਾਰਗਰ ਹੈ।

ਇਸ ਤੋਂ ਇਲਾਵਾ ਜੇਕਰ ਖੇਤ ਵਿੱਚ ਘਾਹ ਵਾਲੇ ਨਦੀਨ ਜਿਵੇਂ ਕਿ ਗੁੜਤ ਮਧਾਣਾ, ਚੀਨੀ/ਘੋੜਾ ਘਾਹ, ਚਿੜੀ ਘਾਹ ਅਤੇ ਤੱਕੜੀ ਘਾਹ ਦੀ ਸਮੱਸਿਆ ਹੋਵੇ ਤਾਂ ਉਹਨਾਂ ਖੇਤਾਂ ਵਿੱਚ 400 ਮਿਲੀ ਲੀਟਰ ਪ੍ਰਤੀ ਪ੍ਰਤੀ ਏਕੜ ਰਾਈਸਸਟਾਰ 6.7 ਈ ਸੀ (ਫਿਨਾਕਸਾਪਰੋਪ-ਪੀ-ਇਥਾਇਲ) ਦਾ ਹੀ ਛਿੜਕਾਅ ਕਰੋ। ਛਿੜਕਾਅ ਕਰਨ ਦੇ ਸਮੇਂ ਨਦੀਨਾਂ ਦੀ ਅਵਸਥਾ ਦਾ ਬਹੁਤ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਜਦੋਂ ਨਦੀਨ ਨਦੀਨਨਾਸ਼ਕਾਂ ਦੇ ਛਿੜਕਾਅ ਲਈ ਸਿਫਾਰਿਸ਼ ਵਾਲੀ ਅਵਸਥਾ (1-4 ਪੱਤੇ) ਤੋਂ ਵੱਡਾ ਹੋ ਜਾਵੇ ਤਾਂ ਸਿਫਾਰਿਸ਼ ਕੀਤੇ ਹੋਏ ਨਦੀਨਨਾਸ਼ਕ ਵੀ ਚੰਗੇ ਨਤੀਜੇ ਨਹੀਂ ਦਿੰਦੇ।

ਇਹ ਵੀ ਪੜ੍ਹੋ: ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਵਿੱਚ Progressive Farmer ਸ. ਹਰਜਿੰਦਰ ਸਿੰਘ ਧਾਲੀਵਾਲ ਨੇ ਨਿਭਾਈ ਮੁੱਖ ਭੂਮਿਕਾ: Dr. Gurmail Singh Sandhu

ਇਸ ਮੌਕੇ ਡਾ. ਹਰੀ ਰਾਮ, ਮੁਖੀ ਫ਼ਸਲ ਵਿਗਿਆਨ ਵਿਭਾਗ ਨੇ ਕਿਸਾਨਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਖੇਤ ਵਿੱਚ ਵੱਖ-ਵੱਖ ਤਰ੍ਹਾਂ ਦੇ ਨਦੀਨਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕਈ ਵਾਰ ਕੁਝ ਕਿਸਾਨ, ਨਦੀਨਾਂ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਆਪਣੇ ਤੌਰ ਤੇ ਦੋ ਜਾਂ ਦੋ ਤੋਂ ਵੱਧ ਨਦੀਨਨਾਸ਼ਕਾਂ ਨੂੰ ਰਲਾ ਕੇ ਵਰਤ ਰਹੇ ਹਨ। ਇਸ ਤਰ੍ਹਾਂ ਕਰਨ ਨਾਲ ਉਹ ਆਪਣੇ ਖੇਤੀ ਖਰਚਿਆਂ ਵਿੱਚ ਵਾਧਾ ਕਰ ਰਹੇ ਹਨ ਅਤੇ ਇਸ ਦੇ ਚੰਗੇ ਨਤੀਜੇ ਵੀ ਨਹੀਂ ਮਿਲਦੇ। ਇਸ ਲਈ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਦੀਨ ਦੀ ਪਹਿਚਾਨ ਕਰਕੇ ਸਹੀ ਸਮੇਂ ਤੇ ਢੁੱਕਵੇਂ ਨਦੀਨਨਾਸ਼ਕ ਦੀ ਵਰਤੋਂ ਕੀਤੀ ਜਾਵੇ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Punjab Agricultural University makes important recommendations to farmers regarding herbicide spraying

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters