Integrated Crop Production: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਅਧੀਨ ਜਾਰੀ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 01.01.2025 ਤੋਂ 28.03.2025 ਤੱਕ ਕਰਵਾਇਆ ਜਾ ਰਿਹਾ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਜਾਣ ਵਾਲੇ ਇਸ ਕੋਰਸ ਵਿੱਚ 20 ਤੋਂ 40 ਸਾਲ ਤੱਕ ਦੀ ਉਮਰ ਦੇ ਘੱਟੋ-ਘੱਟ ਦਸਵੀਂ ਪਾਸ ਪੰਜਾਬ ਦੇ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਖੇਤੀ ਸਹਾਇਕ ਧੰਦਿਆ ਬਾਰੇ ਸਿਖਲਾਈ ਦਿੱਤੀ ਜਾਵੇਗੀ। ਚਾਹਵਾਨ ਨੌਜਵਾਨ ਆਪਣੇ ਜ਼ਿਲ੍ਹੇ ਦੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਂਦਰਾਂ / ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ ਜਾਂ ਫਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਵੈਬਸਾਈਟ (www.pau.edu) ਤੇ ਦਿੱਤੇ ਲਿੰਕ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਰਜ਼ੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 23.12.2024 ਹੈ। ਇੰਟਰਵਿਊ ਮਿਤੀ 30.12.2024 ਨੂੰ ਸਵੇਰੇ 09:30 ਵਜੇ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗੀ। ਉਮੀਦਵਾਰ ਦਸਵੀਂ ਪਾਸ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਜਾਂ ਫਿਰ ਦੱਸਵੀਂ ਦਾ ਸਰਟੀਫਿਕੇਟ (ਉਮਰ ਦੇ ਸਬੂਤ ਲਈ) ਅਤੇ ਆਧਾਰ ਕਾਰਡ (ਦੋਵੇਂ ਪਾਸੇ) ਅਸਲ ਰੂਪ ਵਿੱਚ ਅਤੇ ਫੋਟੋਕਾਪੀ ਸਹਿਤ ਆਪਣੇ ਨਾਲ ਲੈ ਕੇ ਆਉਣ।
ਇਹ ਵੀ ਪੜ੍ਹੋ: Award 2025 ਲਈ ਪੰਜਾਬ ਦੇ ਉੱਦਮੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਤੋਂ ਅਰਜ਼ੀਆਂ ਦੀ ਮੰਗ, ਆਖਰੀ ਮਿਤੀ 31 ਦਸੰਬਰ 2024
ਚੁਣੇ ਗਏ ਸਿਖਿਆਰਥੀਆਂ ਕੋਲੋਂ 1000/- ਰੁਪਏ ਬਤੌਰ ਸਕਿਓਰਟੀ ਲਈ ਜਾਵੇਗੀ ਜੋ ਕਿ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਹੀ ਵਾਪਿਸ ਕੀਤੀ ਜਾਵੇਗੀ। ਇਸ ਕੋਰਸ ਦੀ ਫੀਸ ਕੇਵਲ 1000/- ਰੁਪਏ ਹੈ ਅਤੇ ਰਿਹਾਇਸ਼ ਦੀ ਫੀਸ ਪ੍ਰਤੀ ਮਹੀਨਾ 300/- ਰੁਪਏ + 12% ਜੀ.ਐਸ.ਟੀ. ਲਈ ਜਾਵੇਗੀ। ਯਾਦ ਰਹੇ ਕਿ ਸਫ਼ਲਤਾ ਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਹੀ ਸਰਟੀਫਿਕੇਟ ਜਾਰੀ ਕੀਤੇ ਜਾਣਗੇ।
Summary in English: Punjab Youth: PAU invites applications from young farmers for crop production training