1. Home
  2. ਖਬਰਾਂ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਕਮੀ, Hoshiarpur ਜ਼ਿਲ੍ਹੇ ਵਿੱਚ ਸਿਰਫ 29 ਕੇਸ ਦਰਜ: Dr. Maninder Singh Bons

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਪਰਾਲੀ ਪ੍ਰਬੰਧਨ ਉਪਰੰਤ ਬੀਜੀ ਕਣਕ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਕੇੈਂਪ ਦੀ ਸ਼ੁਰੂਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਇਸ ਗੱਲ ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲੱਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।

Gurpreet Kaur Virk
Gurpreet Kaur Virk
ਪਰਾਲੀ ਪ੍ਰਬੰਧਨ ਉਪਰੰਤ ਬੀਜੀ ਕਣਕ ਸਬੰਧੀ ਖੇਤ ਦਿਵਸ ਦਾ ਆਯੋਜਨ

ਪਰਾਲੀ ਪ੍ਰਬੰਧਨ ਉਪਰੰਤ ਬੀਜੀ ਕਣਕ ਸਬੰਧੀ ਖੇਤ ਦਿਵਸ ਦਾ ਆਯੋਜਨ

KVK Hoshiarpur: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਪਰਾਲੀ ਪ੍ਰਬੰਧਨ ਬਾਬਤ ਅਪਣਾਏ ਪਿੰਡ ਪੱਦੀ ਸੂਰਾ ਸਿੰਘ ਵਿਖੇ ਪਰਾਲੀ ਪ੍ਰਬੰਧਨ ਉਪਰੰਤ ਬੀਜੀ ਕਣਕ ਸਬੰਧੀ ਖੇਤ ਦਿਵਸ ਦਾ ਆਯੋਜਨ, ਮਿਤੀ 14 ਫਰਵਰੀ, 2025 ਨੂੰ ਕੀਤਾ ਗਿਆ।

ਕੇੈਂਪ ਦੀ ਸ਼ੁਰੂਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਇਸ ਗੱਲ ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲੱਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।ਪਰਾਲੀ ਪ੍ਰਬੰਧਨ ਉਪਰੰਤ ਬੀਜੀ ਕਣਕ ਸਬੰਧੀ ਖੇਤ ਦਿਵਸ ਦਾ ਆਯੋਜਨ

ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਬਾਬਤ ਜਾਗਰੁਕਤਾ ਕੈਪਾਂ, ਸਿਖਲਾਈ ਪੋ੍ਰਗਰਾਮਾਂ, ਪ੍ਰਦਰਸ਼ਨੀਆਂ, ਹੋਰਡਿੰਗ ਤੇ ਖੇਤੀ ਸਾਹਿੱਤ ਰਾਂਹੀ ਅਤੇ ਮਸ਼ੀਨਰੀ ਉਪਲੱਬਧ ਕਰਵਾਕੇ ਵੱਖ-ਵੱਖ ਪਸਾਰ ਗਤੀਵਿਧੀਆਂ ਕੀਤੀਆਂ ਗਈਆਂ ਸਨ। ਡਾ. ਬੌਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਣ ਦੀ ਯੋਗ ਅਗਵਾਈ ਅਧੀਨ ਵਿਭਾਗਾਂ ਦੀ ਪਹਿਲਕਦਮੀ ਅਤੇ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਇਸ ਸਾਲ ਪਰਾਲੀ ਸਾੜਣ ਦੇ ਕੇਸਾਂ ਵਿੱਚ ਬਹੁਤ ਗਿਰਾਵਟ ਆਈ ਹੈ ਅਤੇ ਜ਼ਿਲ੍ਹੇ ਵਿੱਚ ਸਿਰਫ 29 ਕੇਸ ਹੀ ਦਰਜ ਹੋਏ ਹਨ। ਡਾ. ਬੌਂਸ ਨੇ ਪੱਦੀ ਸੂਰਾ ਸਿੰਘ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ, ਜਿਹਨਾਂ ਨੇ ਇਸ ਮਨੋਰਥ ਨੂੰ ਪੂਰਾ ਕਰਨ ਵਿੱਚ ਪੂਰਾ ਯੋਗਦਾਨ ਪਾਇਆ ਅਤੇ ਪਿੰਡ ਵਿੱਚ ਪਰਾਲੀ ਸਾੜਣ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ।

ਇਸ ਮੌਕੇ ਡਾ. ਅਜੈਬ ਸਿੰਘ, ਸਹਾਇਕ ਪ੍ਰੌਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਨੇ ਪਰਾਲੀ ਪ੍ਰਬੰਧਨ ਬਾਬਤ ਉਪਲੱਬਧ ਮਸ਼ੀਨਰੀ-ਸਰਫੇਸ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਜੀਰੋ ਟਿੱਲ ਡਰਿੱਲ, ਰੋਟਾਵੇਟਰ ਤੇ ਬੇਲਰ ਦੀ ਵਰਤੋਂ ਤੇ ਕਾਰਗੁਜਾਰੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਪਰਾਲੀ ਦੀ ਪਸ਼ੂ ਖੁਰਾਕ, ਮਲਚ, ਖੁੰਬ ਉਤਪਾਦਨ, ਊਰਜਾ, ਖਾਦ ਤੇ ਗੱਤਾ ਉਦਯੋਗ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ। ਸ਼੍ਰੀਮਤੀ ਸੁਨੀਤਾ, ਪ੍ਰੋਗਰਾਮ ਸਹਾਇਕ, ਕ੍ਰਿਸ਼ੀ ਵਿਗਿਆਨ ਕੇਂਦਰ, ਵੱਲੋਂ ਮਿੱਟੀ ਪਰਖ ਦੀ ਮਹੱਤਤਾ ਤੇ ਮਿੱਟੀ ਪਰਖ ਲਈ ਨਮੂਨੇ ਲੈਣ ਦੀ ਵਿਧੀ ਬਾਰੇ ਦੱਸਿਆ ਗਿਆ।

ਇਹ ਵੀ ਪੜ੍ਹੋ: 19 ਫਰਵਰੀ ਨੂੰ ਵੈਟਨਰੀ ਯੂਨੀਵਰਸਿਟੀ ਦੀ ਅਥਲੈਟਿਕ ਮੀਟ, Vice-Chancellor Dr. Jatinder Paul Singh Gill ਨੇ ਦਿੱਤੀਆਂ ਸ਼ੁਭਕਾਮਨਾਵਾਂ

ਕਿਸਾਨਾਂ ਨੇ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਦੀ ਪ੍ਰਦਰਸ਼ਨੀ ਵਾਲੇ ਖੇਤਾਂ ਦਾ ਦੌਰਾ ਵੀ ਕੀਤਾ, ਜਿੱਥੇ ਕੇ.ਵੀ.ਕੇ. ਦੇ ਵਿਗਿਆਨੀਆਂ ਨੇ ਕਿਸਾਨਾਂ ਨਾਲ ਉਹਨਾਂ ਦੇ ਖਦਸ਼ਿਆਂ ਬਾਰੇ ਵਿਚਾਰ-ਚਰਚਾ ਕੀਤੀ। ਖੇਤ ਦਿਵਸ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਗਰਮੀ ਦੀਆਂ ਸਬਜੀਆਂ ਦੀਆਂ ਕਿੱਟਾਂ ਤੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੀ ਵਿੱਕਰੀ ਲਈ ਉਪਲਬਧ ਕਰਵਾਇਆ ਗਿਆ ਅਤੇ ਖੇਤੀ ਸਾਹਿੱਤ ਮੁਹੱਈਆ ਕਰਵਾਇਆ ਗਿਆ।

ਇਸ ਖੇਤ ਦਿਵਸ ਵਿੱਚ ਪਿੰਡ ਪੱਦੀ ਸੂਰਾ ਸਿੰਘ ਦੇ ਅਗਾਂਹਵਧੂ ਕਿਸਾਨ, ਸ਼੍ਰੀ. ਰੁਪਿੰਦਰ ਸਿੰਘ ਗਿੱਲ, ਸ਼੍ਰੀ ਜਸਪ੍ਰੀਤ ਸਿੰਘ ਪੂਨੀਆ, ਲੰਬਰਦਾਰ ਕੁਲਦੀਪ ਸਿੰਘ, ਸ਼੍ਰੀ ਭੁਪਿੰਦਰ ਸਿੰਘ ਲਾਲੀ, ਸ਼੍ਰੀ ਮਨਵੀਰ ਸਿੰਘ ਰਾਣੂ ਅਤੇ ਪਿੰਡ ਸੈਲਾ ਖੁਰਦ ਦੇ ਸ਼੍ਰੀ ਰਮਨਦੀਪ ਸਿੰਘ, ਆਦਿ ਵੀ ਹਾਜ਼ਿਰ ਸਨ। ਅੰਤ ਵਿੱਚ ਪਿੰਡ ਪੱਦੀ ਸੂਰਾ ਸਿੰਘ ਦੇ ਪੰਚ ਸ਼੍ਰੀ. ਕੁਲਵੰਤ ਸਿੰਘ ਵੱਲੋਂ ਆਏ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।

Summary in English: Stubble burning cases reduced, Only 29 cases registered in Hoshiarpur district: Dr. Maninder Singh Bons

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News