ਅਗਲੇ ਇੱਕ ਹਫਤੇ ਤੱਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਕਰਕੇ ਸਰਕਾਰ ਨੇ ਸਾਰੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।
Punjab School Closed: ਸੀਤ ਲਹਿਰ ਕਾਰਨ ਪੰਜਾਬ ਵਿੱਚ ਮੁੜ ਠੰਡ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫਤੇ ਤੱਕ ਠੰਡ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਹੀਂ ਹਨ। ਨਤੀਜੇ ਵੱਜੋਂ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਪੰਜਾਬ ਵਿੱਚ ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦਾ ਬੁਰਾ ਹਾਲ ਹੈ। ਠੰਡ ਤੋਂ ਬਚਣ ਲਈ ਹਰ ਕੋਈ ਘਰ ਦੇ ਅੰਦਰ ਹੀ ਰਹਿਣ ਲਈ ਮਜਬੂਰ ਹੈ। ਅਜਿਹੇ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਖੁੱਲ੍ਹਣੇ ਸਨ, ਜੋ ਹੁਣ 9 ਜਨਵਰੀ ਨੂੰ ਖੁੱਲ੍ਹਣਗੇ।
ਇਹ ਵੀ ਪੜ੍ਹੋ : ਪੰਜਾਬ ਤੋਂ ਦਿੱਲੀ ਤੱਕ ਧੁੰਦ ਹੀ ਧੁੰਦ, ਆਉਣ ਵਾਲੇ 2-3 ਦਿਨ ਮੁਸ਼ਕਲਾਂ ਭਰੇ, ਪਾਰਾ ਹੋਰ ਡਿੱਗਣ ਦੇ ਆਸਾਰ
ਸਕੂਲ ਸਿੱਖਿਆ ਮੰਤਰੀ ਵੱਲੋਂ ਟਵੀਟ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ, "ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਹਿੱਤ ਵਿੱਚ ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ 2 ਜਨਵਰੀ ਤੋਂ ਵਧਾ ਕੇ 8 ਜਨਵਰੀ ਤੱਕ ਕਰ ਦਿੱਤੀਆਂ ਗਈਆਂ ਹਨ।"
ਪੰਜਾਬ ਵਿੱਚ ਸਕੂਲ ਕਦੋਂ ਖੁੱਲਣਗੇ?
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ 25 ਦਸੰਬਰ ਤੋਂ 1 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਹਨ ਅਤੇ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ।
ਇਹ ਵੀ ਪੜ੍ਹੋ : Big News: ਆਟੇ ਦੀਆਂ ਵਧਦੀਆਂ ਕੀਮਤਾਂ 'ਤੇ ਲੱਗੇਗੀ ਬ੍ਰੇਕ, ਸਰਕਾਰ ਨੇ ਤਿਆਰ ਕੀਤੀ ਯੋਜਨਾ
ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਲੋਕਾਂ ਨੂੰ ਮੁੜ ਕੜਾਕੇ ਦੀ ਠੰਡ ਝੱਲਣੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਰਾਤ ਦਾ ਤਾਪਮਾਨ ਚਾਰ ਡਿਗਰੀ ਤੱਕ ਡਿੱਗ ਸਕਦਾ ਹੈ। ਨਾਲ ਹੀ ਸ਼ੀਤ ਲਹਿਰ ਦਾ ਪ੍ਰਕੋਪ ਵਧਣ ਦੀ ਵੀ ਸੰਭਾਵਨਾ ਹੈ। ਅਜਿਹੇ 'ਚ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਧਦੀ ਠੰਡ ਦੇ ਮੱਦੇਨਜ਼ਰ ਸੂਬਾ ਸਰਕਾਰ ਸਕੂਲਾਂ ਦੀਆਂ ਛੁੱਟੀਆਂ ਹੋਰ ਵਧਾਉਣ ਦਾ ਫੈਸਲਾ ਲੈ ਸਕਦੀ ਹੈ।
Summary in English: Torture of cold fury continues in Punjab, the government has extended school holidays till January 8