1. Home
  2. ਖਬਰਾਂ

ਮਾੜ੍ਹੇ ਪਾਣੀਆਂ ਦੀ ਸੁਯੋਗ ਵਰਤੋਂ ਬਾਰੇ Sangrur ਦੇ ਪਿੰਡ ਖੋਖਰ ਕਲਾਂ ਨੇੜੇ ਲਹਿਰਾਗਾਗਾ ਵਿਖੇ ਸਿਖਲਾਈ ਕੈਂਪ ਦਾ ਆਯੋਜਨ

ਸਿੰਚਾਈ ਵਾਲੇ ਪਾਣੀਆਂ ਨੂੰ ਲਗਾਉਣ ਤੋਂ ਪਹਿਲਾਂ ਟੈਸਟ ਜ਼ਰੂਰ ਕਰਵਾ ਲੈਣਾ ਚਾਹੀਦਾ ਹੈ। ਕਿਉਂਕਿ ਲੂਣੇ ਜਾਂ ਖਾਰੇ ਪਾਣੀਆਂ ਦੀ ਲਗਾਤਾਰ ਵਰਤੋਂ ਨਾਲ ਜ਼ਮੀਨਾਂ ਮਾੜੀਆਂ ਹੋ ਸਕਦੀਆਂ ਹਨ: ਡਾ. ਅਸ਼ੋਕ ਕੁਮਾਰ

Gurpreet Kaur Virk
Gurpreet Kaur Virk
ਮਾੜ੍ਹੇ ਪਾਣੀਆਂ ਦੀ ਸੁਯੋਗ ਵਰਤੋਂ ਸਬੰਧੀ ਕਿਸਾਨ ਸਿਖਲਾਈ ਕੈਂਪ

ਮਾੜ੍ਹੇ ਪਾਣੀਆਂ ਦੀ ਸੁਯੋਗ ਵਰਤੋਂ ਸਬੰਧੀ ਕਿਸਾਨ ਸਿਖਲਾਈ ਕੈਂਪ

Training Camp: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਜ਼ਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਖੋਖਰ ਕਲਾਂ ਨੇੜੇ ਲਹਿਰਾਗਾਗਾ ਵਿਖੇ ਮਾੜ੍ਹੇ ਪਾਣੀਆਂ ਦੀ ਸੁਯੋਗ ਵਰਤੋਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਕੈਂਪ ਵਿੱਚ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਕੇਂਦਰ ਦੇ ਇੰਚਾਰਜ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਸਿੰਚਾਈ ਵਾਲੇ ਮਾੜ੍ਹੇ ਪਾਣੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਬਾਰੇ ਜਾਣੂੰ ਕਰਵਾਇਆ।

ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਸਿੰਚਾਈ ਵਾਲੇ ਪਾਣੀਆਂ ਨੂੰ ਲਗਾਉਣ ਤੋਂ ਪਹਿਲਾਂ ਟੈਸਟ ਜ਼ਰੂਰ ਕਰਵਾ ਲੈਣਾ ਚਾਹੀਦਾ ਹੈ। ਕਿਉਂਕਿ ਲੂਣੇ ਜਾਂ ਖਾਰੇ ਪਾਣੀਆਂ ਦੀ ਲਗਾਤਾਰ ਵਰਤੋਂ ਨਾਲ ਜ਼ਮੀਨਾਂ ਮਾੜੀਆਂ ਹੋ ਸਕਦੀਆਂ ਹਨ। ਉਹਨਾਂ ਕਿਹਾ ਕਿ ਜੇਕਰ ਪਾਣੀ ਦੀ ਚਾਲਕਤਾ 2000 ਮਾਈਕਰੋ ਮਹੋਸ ਪ੍ਰਤੀ ਸੈਂਟੀਮੀਟਰ ਤੋਂ ਘੱਟ ਹੈ ਤਾਂ ਪਾਣੀ ਲੂਣੇ ਨਹੀਂ ਹੁੰਦੇ ਅਤੇ ਦੂਜੇ ਪਾਸੇ ਜੇਕਰ ਬਾਕੀ ਸੋਡੀਅਮ ਕਾਰਬੋਨੇਟ ਦੀ ਮਾਤਰਾ 2.5 ਮਿਲੀਇਕਿਉਲੈਂਟ ਪ੍ਰਤੀ ਲਿਟਰ ਤੋ ਘੱਟ ਹੋਵੇ ਤਾਂ ਖਾਰੇ ਪਾਣੀ ਦੀ ਕੋਈ ਸਮੱਸਿਆਂ ਨਹੀਂ ਹੁੰਦੀ। ਪਰ ਜਿਵੇਂ ਜਿਵੇਂ ਚਾਲਕਤਾ ਵਧਦੀ ਹੈ, ਪਾਣੀ ਲੂਣੇ ਹੁੰਦੇ ਜਾਂਦੇ ਹਨ ਅਤੇ ਜੇਕਰ ਬਾਕੀ ਸੋਡੀਅਮ ਕਾਰਬੋਨੇਟ ਦੀ ਮਾਤਰਾ 2.5 ਤੋਂ ਵੱਧ ਜਾਵੇ ਤਾਂ ਪਾਣੀ ਖਾਰੇ ਹੋ ਜਾਂਦੇ ਹਨ।

ਡਾ. ਅਸ਼ੋਕ ਕੁਮਾਰ ਨੇ ਕੈਂਪ ਦੌਰਾਨ ਹੀ ਸ. ਹਰਵਿੰਦਰ ਸਿੰਘ ਦੇ ਪਾਣੀ ਅਤੇ ਮਿੱਟੀ ਦੀ ਰਿਪੋਰਟ ਦੀ ਵਿਆਖਿਆ ਕੀਤੀ ਅਤੇ ਹੋਰਨਾਂ ਕਿਸਾਨਾਂ ਨੂੰ ਦੱਸਿਆ ਕਿ ਹਰਵਿੰਦਰ ਸਿੰਘ ਦੇ ਦੋਨਾਂ ਮੋਟਰਾਂ ਦੇ ਪਾਣੀ ਲੂਣੇ ਹਨ। ਉਹਨਾਂ ਨੂੰ ਨਹਿਰੀ ਪਾਣੀ ਨਾਲ ਰਲਾ ਕੇ ਸਿੰਚਾਈ ਕਰਨੀ ਚਾਹੀਦੀ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਤੇ ਜ਼ਿੰਕ ਦੀ ਘਾਟ ਦੇ ਲੱਛਣ ਵੀ ਝੋਨੇ ਤੇ ਦਿਖਾਈ ਦੇ ਰਹੇ ਹਨ ਇਸ ਕਰਕੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਨਾਲ ਸਲਾਹ ਕਰਕੇ ਸਿਫਾਰਸ਼ ਕੀਤੀ ਜ਼ਿੰਕ ਦੀ ਮਾਤਰਾ ਪਾਉਣੀ ਚਾਹੀਦੀ ਹੈ।

ਝੋਨੇ ਦੀ ਸਿੱਧੀ ਬਿਜਾਈ ਦੇ ਅਗਾਂਹਵਧੂ ਕਿਸਾਨ ਨਿਰਮਲ ਸਿੰਘ, ਰਜਿੰਦਰ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ ਅਤੇ ਹੋਰਾਂ ਨੇ ਵੀ ਇਸ ਕੈਂਪ ਵਿੱਚ ਭਾਗ ਲਿਆ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਖੇਤੀ ਸਾਹਿਤ, ਫਰੂਟ ਫਲਾਈ ਟਰੈਪ, ਧਾਤਾਂ ਦਾ ਚੂਰਾ, ਆਦਿ ਦੀ ਪ੍ਰਦਰਸ਼ਨੀ ਅਤੇ ਸੇਲ ਵੀ ਕੀਤੀ ਗਈ। ਕਿਸਾਨਾਂ ਨੂੰ ਅਮਰੂਦ ਕਾਣੇ ਹੋਣ ਤੋਂ ਬਚਾਉਣ ਲਈ ਫਰੂਟ ਫਲਾਈ ਟ੍ਰੈਪ ਬਾਰੇ ਦੱਸਿਆ ਗਿਆ।

ਇਹ ਵੀ ਪੜ੍ਹੋ: Veterinary University ਦੇ ਫ਼ਿਸ਼ਰੀਜ਼ ਗ੍ਰੈਜੂਏਟ ਵਿਦਿਆਰਥੀ ਨੂੰ ਮਿਲਿਆ Prestigious National Award

ਉਹਨਾਂ ਨੇ ਨਦੀਨਾਂ ਦੀ ਰੋਕਥਾਮ ਲਈ ਵੱਖ-ਵੱਖ ਤਰ੍ਹਾਂ ਦੇ ਨਦੀਨ ਨਾਸ਼ਕਾਂ ਨੂੰ ਰਲਾ ਕੇ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਅਤੇ ਜਿਨ੍ਹਾਂ ਕਿਸਾਨਾਂ ਨੇ ਅਜੇ ਪੀ ਆਰ 126 ਕਿਸਮ ਲਗਾਉਣੀ ਹੈ ਉਹਨਾਂ ਨੂੰ ਜਲਦੀ ਤੋਂ ਜਲਦੀ ਇਸ ਕਿਸਮ ਦੀ ਲੁਆਈ ਕਰ ਲੈਣੀ ਚਾਹੀਦੀ ਹੈ।

ਝੋਨੇ ਤੇ ਬਾਸਮਤੀ ਦੇ ਕੀੜੇ ਮਕੌੜੇ ਜਿਵੇਂ ਕਿ ਤਣੇ ਦੇ ਗੰਡੂਏ, ਪੱਤਾ ਲਪੇਟ ਸੁੰਡੀ ਆਦਿ ਦਾ ਨਿਰੀਖਣ ਕਰਕੇ ਇਕਨਾਮਿਕ ਥਰੈਸ਼ਹੋਲਡ ਲੈਵਲ ਤੋਂ ਵੱਧ ਮਾਤਰਾ ਵਿੱਚ ਹਮਲਾ ਹੋਣ ਦੀ ਸੂਰਤ ਵਿੱਚ ਹੀ ਛਿੜਕਾਅ ਕਰਨ ਨੂੰ ਕਿਹਾ।ਉਹਨਾਂ ਨੇ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਪ੍ਰਭਾਵਸ਼ਾਲੀ ਨਦੀਨਨਾਸ਼ਕਾਂ ਅਤੇ ਜਿਪਸਮ ਦੀ ਵਰਤੋਂ ਬਾਰੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਅੰਤ ਵਿੱਚ ਸ. ਨਿਰਮਲ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ।

Summary in English: Training camp organized in Khokhar Kalan village of Sangrur on proper use of waste water

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters