1. Home
  2. ਖਬਰਾਂ

Krishi Vigyan Kendra, Sangrur ਵੱਲੋਂ "ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ" ਵਿਸ਼ੇ 'ਤੇ ਸਿਖਲਾਈ ਪ੍ਰੋਗਰਾਮ, ਵੱਡੀ ਗਿਣਤੀ 'ਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਲਿਆ ਭਾਗ

ਪੀਏਯੂ- ਕੇਵੀਕੇ, ਸੰਗਰੂਰ ਵੱਲੋਂ "ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ" ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ, ਕੇ.ਵੀ.ਕੇ, ਸੰਗਰੂਰ ਨੇ ਭਾਗ ਲੈਣ ਆਏ ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਆ।

Gurpreet Kaur Virk
Gurpreet Kaur Virk
ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

KVK Sangrur: ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ - ਅਟਾਰੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਯੋਗ ਅਗਵਾਈ ਹੇਠ 07 ਤੋਂ 11 ਸਤੰਬਰ, 2024 ਤੱਕ "ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ" ਵਿਸ਼ੇ 'ਤੇ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਦੇ 35 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਆਓ ਜਾਣਦੇ ਹਾਂ ਕੀ ਕੁਝ ਖਾਸ ਰਿਹਾ ਖਾਸ...

ਸਿਖਲਾਈ ਦੇ ਸ਼ੁਰੂਆਤੀ ਦਿਨ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ, ਕੇ.ਵੀ.ਕੇ, ਸੰਗਰੂਰ ਨੇ ਭਾਗ ਲੈਣ ਸਿਖਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਖੁੰਬਾਂ ਦੀ ਕਾਸ਼ਤ ਦੀ ਮਹੱਤਤਾ ਅਤੇ ਆਰਥਿਕਤਾ ਬਾਰੇ ਦੱਸਿਆ। ਉਨ੍ਹਾਂ ਖੁੰਬਾਂ ਦੀ ਕਾਸ਼ਤ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਆ ਕਿਉਂਕਿ ਇਸ ਨਾਲ ਕਿਸਾਨਾਂ ਦੀ ਆਮਦਨ ਅਤੇ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੁੰਦਾ ਹੈ। ਉਹਨਾਂ ਕਿਹਾ ਕਿ ਖੁੰਬਾਂ ਦੇ ਕਿੱਤੇ ਨਾਲ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਿੱਚ ਵੀ ਮਦਦ ਮਿਲਦੀ ਹੈ।

ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਇਸ ਸਿਖਲਾਈ ਪ੍ਰੋਗਰਾਮ ਦੇ ਕੋਆਰਡੀਨੇਟਰ ਵਜੋਂ ਕੰਮ ਕੀਤਾ ਅਤੇ ਉਹਨਾਂ ਨੇ ਵੱਖ-ਵੱਖ ਕਿਸਮਾਂ ਦੀਆਂ ਖੁੰਬਾਂ ਬਾਰੇ ਚਰਚਾ ਕੀਤੀ ਜੋ ਸਾਲ ਭਰ ਉਗਾਈਆਂ ਜਾ ਸਕਦੀਆਂ ਹਨ। ਉਹਨਾਂ ਨੇ ਮਸ਼ਰੂਮ ਦੀ ਕਾਸ਼ਤ ਦੇ ਵੱਖ-ਵੱਖ ਪੜਾਵਾਂ ਜਿਵੇਂ ਕਿ ਖਾਦ ਬਣਾਉਣ, ਬਿਜਾਈ ਅਤੇ ਕੇਸਿੰਗ ਕਰਨ ਦੇ ਢੰਗ ਤਰੀਕੇ ਦੱਸੇ। ਸਿਖਲਾਈ ਪ੍ਰੋਗਰਾਮ ਦੌਰਾਨ ਖੁੰਬਾ ਦੀ ਫਸਲ ਦੀ ਸਾਂਭ-ਸੰਭਾਲ ਬਾਰੇ ਵੀ ਚਰਚਾ ਕੀਤੀ ਗਈ।

ਡਾ. ਵਿਤਾਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਖੁੰਬਾ ਨੂੰ ਉੱਤਮ ਭੋਜਨ ਵਜੋਂ ਦੱਸਿਆ, ਜੋ ਪ੍ਰੋਟੀਨ, ਫਾਈਬਰ, ਬੀ ਵਿਟਾਮਿਨ, ਸ਼ਕਤੀਸ਼ਾਲੀ ਐਂਟੀਆਕਸੀਡੈਂਟ ਅਤੇ ਵਿਟਾਮਿਨ ਡੀ ਦੇ ਕੁਦਰਤੀ ਸਰੋਤਾਂ ਨਾਲ ਭਰਪੂਰ ਹਨ। ਉਹਨਾਂ ਨੇ ਅੱਗੇ ਦੱਸਿਆ ਕਿ ਖੁੰਬਾਂ ਵੱਖ-ਵੱਖ ਪਕਵਾਨਾਂ ਵਿੱਚ ਗਰਿੱਲ, ਬੇਕ ਅਤੇ ਤਲ ਕੇ ਵਰਤੇ ਜਾਂਦੇ ਹਨ।

ਇਹ ਵੀ ਪੜ੍ਹੋ : Great Initiative: ਹੁਸ਼ਿਆਰਪੁਰ ਦੇ ਅਗਾਂਹਵਧੂ ਕਿਸਾਨਾਂ ਦਾ ਸ਼ਲਾਘਾਯੋਗ ਉਪਰਾਲਾ, ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਪਾਇਆ ਵੱਡਮੁੱਲਾ ਯੋਗਦਾਨ

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਪਾਵਰ ਅਤੇ ਮਸ਼ੀਨਰੀ) ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗ਼ੁਰੇਜ਼ ਕਰਕੇ ਇਸ ਦੀ ਪਰਾਲੀ ਨੂੰ ਖੁੰਬਾਂ ਦੀ ਕਾਸ਼ਤ ਲਈ ਵਰਤਣ ਤੇ ਜ਼ੋਰ ਦਿੱਤਾ।

ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਖੁੰਬਾਂ ਦੀ ਸਫਲ ਕਾਸ਼ਤ ਸਮੇ ਖੁੰਬ ਉਤਪਾਦਨ ਦੇ ਸਾਰੇ ਪੜਾਵਾਂ ਦੌਰਾਨ ਸਾਫ-ਸਫਾਈ ਤੇ ਵਾਤਵਰਨ ਦੀ ਸਾਭ-ਸੰਭਾਲ ਦੇ ਨੁਕਤੇ ਸਾਂਝਾ ਕੀਤੇ ਅਤੇ ਜਿਨ੍ਹਾਂ ਨੂੰ ਅਪਣਾ ਕੇ ਖੁੰਬਾ ਦੀ ਗੁਣਵਤਾ ਅਤੇ ਝਾੜ ਨੂੰ ਵਧਾਇਆ ਜਾ ਸਕਦਾ ਹੈ।

ਸਿਖਆਰਥੀਆਂ ਨੂੰ ਇਸ ਕਿੱਤੇ ਤੇ ਸਰਕਾਰ ਵੱਲੋ ਮਿਲਣ ਵਾਲੀ ਸਬਸਿਡੀ ਬਾਰੇ ਡਾ. ਨਰਵੰਤ ਸਿੰਘ, ਡੀ.ਡੀ.ਐਚ., ਸੰਗਰੂਰ ਅਤੇ ਡਾ. ਕੁਲਵਿੰਦਰ ਸਿੰਘ, ਬਾਗਬਾਨੀ ਵਿਕਾਸ ਅਫਸਰ, ਸੰਗਰੂਰ ਨੇ ਜਾਣਕਾਰੀ ਦਿੱਤੀ।

ਜਗਦੀਸ਼ ਕਾਲੜਾ, ਵਿੱਤੀ ਸਾਖਰਤਾ ਕਾਉਂਸਲਰ, ਲੀਡ ਬੈਂਕ ਸੰਗਰੂਰ, ਅਤੇ ਸ਼੍ਰੀ. ਪਰਦੀਪ, ਸੀਨੀਅਰ ਮੈਨੇਜਰ, ਕੈਨਰਾ ਬੈਂਕ, ਸੰਗਰੂਰ ਨੇ ਕਿਸਾਨਾਂ ਨੂੰ ਬੈਂਕ ਵੱਲੋਂ ਮਿਲਣ ਵਾਲਿਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਸਿਖਿਆਰਥੀਆਂ ਨੇ ਅਗਾਂਹਵਧੂ ਖੁੰਬ ਉਤਪਾਦਕ ਦੇ ਫਾਰਮ ਦਾ ਦੌਰਾ ਵੀ ਕੀਤਾ।

Summary in English: Training program on "Cultivation and Processing of Mushrooms" by Krishi Vigyan Kendra, Sangrur

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters