ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਵੈਟਨਰੀ ਯੂਨੀਵਰਸਿਟੀ ਵੱਲੋਂ ਸਟੇਜੀ ਮੰਚ ਤੋਂ ਬਗੈਰ ਹੋਣ ਵਾਲੇ ਮੁਕਾਬਲਿਆਂ ਦਾ ਉਦਘਾਟਨ
Youth Festival 2025: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਚੌਦਵਾਂ ਯੁਵਕ ਮੇਲਾ ਗਿਆਨ ਦੇ ਪ੍ਰਦਰਸ਼ਨ, ਕੋਮਲ ਕਲਾਵਾਂ ਅਤੇ ਅਧਿਆਤਮਕ ਗਾਇਨ ਮੁਕਾਬਲਿਆਂ ਨਾਲ ਸ਼ੁਰੂ ਹੋੋਇਆ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਵੈਟਨਰੀ ਯੂਨੀਵਰਸਿਟੀ ਨੇ ਸਟੇਜੀ ਮੰਚ ਤੋਂ ਬਗੈਰ ਹੋਣ ਵਾਲੇ ਮੁਕਾਬਲਿਆਂ ਦਾ ਉਦਘਾਟਨ ਕੀਤਾ।
ਡਾ. ਗਿੱਲ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸੰਪੂਰਨ ਨਿਖਾਰ ਲਈ ਉਨ੍ਹਾਂ ਨੂੰ ਕਿਸੇ ਨਾ ਕਿਸੇ ਕਲਾਤਮਕ ਜਾਂ ਸੱਭਿਆਚਾਰਕ ਗਤੀਵਿਧੀ ਵਿਚ ਹਿੱਸਾ ਲੈਣਾ ਚਾਹੀਦਾ ਹੈ।
ਡਾ. ਰਾਬਿੰਦਰ ਸਿੰਘ ਔਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਿਹਾ ਕਿ ਯੁਵਕ ਮੇਲੇ ਆਤਮ ਪ੍ਰਗਟਾਵੇ ਲਈ ਇਕ ਬਹੁਤ ਵਧੀਆ ਮੰਚ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੇ ਕਲਾਤਮਕ ਹੁਨਰ ਨੂੰ ਨਿਖਾਰਨ ਲਈ ਵਿਭਿੰਨ ਸਹੂਲਤਾਂ ਪ੍ਰਦਾਨ ਕਰਦੀ ਹੈ।
ਯੁਵਕ ਮੇਲੇ ਦੇ ਪ੍ਰਬੰਧਕੀ ਸਕੱਤਰ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਦੱਸਿਆ ਕਿ ਅੱਜ ਪੰਜ ਮੁਕਾਬਲੇ ਰੱਖੇ ਗਏ ਸਨ ਜਿਨ੍ਹਾਂ ਵਿੱਚ ਫੋਟੋਗਰਾਫੀ, ਕਵਿਜ਼, ਸ਼ਬਦ ਗਾਇਨ, ਪੋਸਟਰ ਬਨਾਉਣਾ ਅਤੇ ਕਾਰਟੂਨ ਤਿਆਰ ਕਰਨ ਦੇ ਮੁਕਾਬਲੇ ਸਨ। ਕਾਰਟੂਨ ਬਨਾਉਣ ਲਈ ਵਿਸ਼ਾ ਸੀ ‘ਸੋਸ਼ਲ ਮੀਡੀਆ ਦਾ ਪ੍ਰਭਾਵ’ ਪੋਸਟਰ ਬਨਾਉਣ ਲਈ ਵਿਸ਼ਾ ਸੀ ‘ਯੁਵਕ ਮੇਲਾ’ ਜਦਕਿ ਫੋਟੋਗ੍ਰਾਫੀ ਲਈ ਵਿਸ਼ਾ ਸੀ ‘ਸਰਦੀਆਂ ਦੇ ਰੰਗ’ ਵਿਦਿਆਰਥੀਆਂ ਨੇ ਵਿਭਿੰਨ ਵਿਸ਼ਿਆਂ `ਤੇ ਬੜਾ ਕਲਾਮਈ ਅਤੇ ਪ੍ਰਭਾਵਸ਼ਾਲੀ ਮਾਹੌਲ ਸਿਰਜਿਆ।
ਇਹ ਵੀ ਪੜੋ: 'Poultry Farming' ਸਵੈ-ਰੁਜ਼ਗਾਰ ਲਈ ਇਕ ਸੰਭਾਵਨਾਵਾਂ ਭਰਪੂਰ ਕਿੱਤਾ: Vice-Chancellor Dr. J.P.S. Gill
ਡਾ. ਸੁਰੇਸ਼ ਕੁਮਾਰ ਸ਼ਰਮਾ, ਰਜਿਸਟਰਾਰ ਨੇ ਸ਼ਬਦ ਗਾਇਨ ਅਤੇ ਕਵਿਜ਼ ਦੇ ਮੁਕਾਬਲਿਆਂ ਦੇ ਸੈਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸੋਭਾ ਵਧਾਈ।
ਸਾਰੇ ਮੁਕਾਬਲਿਆਂ ਵਿੱਚ ਵੈਟਨਰੀ ਸਾਇੰਸ ਕਾਲਜ, ਲੁਧਿਆਣਾ, ਕਾਲਜ ਆਫ ਫ਼ਿਸ਼ਰੀਜ਼, ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ, ਵੈਟਨਰੀ ਸਾਇੰਸ ਕਾਲਜ ਰਾਮਪੁਰਾ ਫੂਲ (ਬਠਿੰਡਾ), ਵੈਟਨਰੀ ਪੌਲੀਟੈਕਨਿਕ ਕਾਲਝਰਾਣੀ ਦੇ ਨਾਲ ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ ਨੇ ਹਿੱਸਾ ਲਿਆ।
ਡਾ. ਘੁੰਮਣ, ਪ੍ਰਬੰਧਕੀ ਸਕੱਤਰ ਨੇ ਦੱਸਿਆ ਕਿ ਕੱਲ ਦੇ ਮੁਕਾਬਲਿਆਂ ਵਿਚ ਮੌਕੇ ’ਤੇ ਚਿੱਤਰਕਾਰੀ (09.00 ਵਜੇ ਸਵੇਰੇ), ਕਲੇ ਮਾਡਲਿੰਗ (01.00 ਵਜੇ) ਅਤੇ ਕੋਲਾਜ ਬਨਾਉਣਾ (03.30 ਵਜੇ) ਵੈਟਨਰੀ ਸਾਇੰਸ ਕਾਲਜ ਦੇ ਪ੍ਰੀਖਿਆ ਹਾਲ ਵਿਖੇ ਕਰਵਾਏ ਜਾਣਗੇ।
ਅੱਜ ਦੇ ਮੁਕਾਬਲਿਆਂ ਦੇ ਨਤੀਜੇ:
ਫੋਟੋਗ੍ਰਾਫੀ:
- ਕੀਰਤ ਕੌਰ ਬਰਾੜ, ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ
- ਆਦਰਸ਼ ਕੁਮਾਰ, ਕਾਲਜ ਆਫ ਫ਼ਿਸ਼ਰੀਜ਼
- ਪਰਮਨੂਰ ਸਿੰਘ, ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ
ਕਵਿਜ਼:
- ਕਾਲਜ ਆਫ ਫ਼ਿਸ਼ਰੀਜ਼
- ਕਾਲਜ ਆਫ ਐਨੀਮਲ ਬਾਇਓਤਕਨਾਲੋਜੀ
- ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ
ਸ਼ਬਦ ਗਾਇਨ
- ਕਾਲਜ ਆਫ ਫ਼ਿਸ਼ਰੀਜ਼
- ਵੈਟਨਰੀ ਸਾਇੰਸ ਕਾਲਜ, ਲੁਧਿਆਣਾ
- ਵੈਟਨਰੀ ਸਾਇੰਸ ਕਾਲਜ ਰਾਮਪੁਰਾ ਫੂਲ (ਬਠਿੰਡਾ)
Summary in English: Veterinary University's youth festival 2025 begins with artistic touches and spiritual singing