
'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ
KVK Sangrur: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ 29 ਮਈ ਤੋਂ 12 ਜੂਨ ਤੱਕ ਦੇਸ਼ ਭਰ ਵਿੱਚ ਚਲਾਏ ਜਾ ਰਹੇ 'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਸੰਗਰੂਰ ਜ਼ਿਲ੍ਹੇ ਦੇ ਧੂਰੀ ਬਲਾਕ ਅਧੀਨ ਆਉਂਦੇ ਪਿੰਡ ਬੇਨੜਾ, ਦੋਹਲਾ, ਮੀਮਸਾ, ਭੜੀ ਮਾਨਸਾ, ਈਸੀ ਅਤੇ ਮੀਰਹੇੜੀ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਨਵੀਂ ਤਕਨੀਕ, ਮਿੱਟੀ ਦੇ ਪੌਸ਼ਟਿਕ ਤੱਤਾਂ, ਖਾਦਾਂ ਦੀ ਸਹੀ ਵਰਤੋਂ, ਕਿਸਾਨ ਭਲਾਈ ਸਕੀਮਾਂ ਸਮੇਤ ਖੇਤੀਬਾੜੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਗਏ।
ਇਹ ਕੈਂਪ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਦੀ ਦੇਖ-ਰੇਖ ਹੇਠ ਲਗਾਇਆ ਗਿਆ, ਜਿਸ ਵਿਚ ਡਾ. ਗੁਰਬੀਰ ਕੌਰ, ਡਾ. ਰਵਿੰਦਰ ਕੌਰ, ਡਾ. ਸੁਨੀਲ ਕੁਮਾਰ, ਡਾ. ਵਿਤਸਤਾ, ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ ਅਤੇ ਸ੍ਰੀਮਤੀ ਅਮਰਪ੍ਰੀਤ ਕੌਰ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ।

'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ
ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਸ਼ਾਮਲ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀਆਂ ਪ੍ਰਮਾਣਿਤ ਕਿਸਮਾਂ ਅਤੇ ਇਨਾਂ ਦੀਆਂ ਕਾਸ਼ਤ ਦੀਆਂ ਸੁਧਰੀਆਂ ਤਕਨੀਕਾਂ, ਝੋਨੇ ਦੀ ਸਿੱਧੀ ਬਿਜਾਈ, ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ, ਜੈਵਿਕ ਖੇਤੀ , ਮਿੱਟੀ ਪਰਖ ਰਿਪੋਰਟ ਅਧਾਰਿਤ ਖਾਦਾਂ ਦੀ ਸੁਚੱਜੀ ਵਰਤੋਂ, ਖੇਤੀ ਮਸ਼ੀਨਰੀ, ਝੋਨੇ ਦੀ ਮਸ਼ੀਨੀ ਲਵਾਈ, ਬਾਗਬਾਨੀ ਫਸਲਾਂ ਦੀ ਕਾਸ਼ਤ, ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧ ਅਤੇ ਗ੍ਰਹਿ ਪ੍ਰਬੰਧ ਸਬੰਧੀ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।

'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ
ਕੈਂਪਾਂ ਦੌਰਾਨ ਕਿਸਾਨਾਂ ਨਾਲ ਖੇਤੀ ਸਮੱਸਿਆਵਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਯੋਗ ਹੱਲ ਸੁਝਾਏ ਗਏ। ਕਿਸਾਨਾਂ ਨੂੰ ਝੋਨੇ ਦੀ ਪਨੀਰੀ ਨੂੰ ਲਗਾਏ ਜਾਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਗਿਆ। ਇਸ ਦੌਰਾਨ ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ ਅਤੇ ਆਰ ਜੀ ਆਰ ਸੈੱਲ, ਲੁਧਿਆਣਾ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਸਿੱਖਿਆ ਅਤੇ ਖੋਜ ਖੇਤਰ ਦੀਆਂ ਚੁਣੌਤੀਆਂ ਬਾਰੇ ਵਿਚਾਰ ਲਈ PAU ਵਿਖੇ ਹੋਈ Vice Chancellors ਦੀ ਮੀਟਿੰਗ

'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ
ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਇਸ ਦੇਸ਼ ਵਿਆਪੀ ਅਭਿਆਨ ਦੌਰਾਨ 700 ਤੋਂ ਵੱਧ ਜ਼ਿਲ੍ਹਿਆਂ ਵਿੱਚ 2000 ਤੋਂ ਵੱਧ ਵਿਗਿਆਨਕ ਟੀਮਾਂ ਹਿੱਸਾ ਲੈ ਰਹੀਆਂ ਹਨ। ਜੋ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਕਿਸਾਨਾਂ ਦੇ ਸੁਝਾਅ ਅਤੇ ਨਿਵੇਕਲੇ ਉੱਦਮਾਂ ਦੇ ਦਸਤਾਵੇਜ਼ ਤਿਆਰ ਕਰ ਰਹੀਆਂ ਹਨ।

'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ

'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ

'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ
Summary in English: Viksit Krishi Sankalp Abhiyan, Krishi Vigyan Kendra, Sangrur organized farmer training camps, discussions were held on agricultural problems.