1. Home
  2. ਖਬਰਾਂ

Punjab ਵਿੱਚ ਪਾਣੀ ਤੇ ਪਰਾਲੀ ਦੀ ਸਾਂਭ-ਸੰਭਾਲ ਮੌਜੂਦਾ ਖੇਤੀ ਦੇ ਅਹਿਮ ਮੁੱਦੇ: VC Dr. Satbir Singh Gosal

ਇਸ ਮੌਕੇ ਕਿਸਾਨਾਂ ਅਤੇ ਵਿਗਿਆਨੀਆਂ ਵਿਚਕਾਰ ਮਿਸਾਲੀ ਭਾਈਵਾਲੀ ਦੀ ਸ਼ਲਾਘਾ ਕਰਦਿਆਂ, ਡਾ. ਗੋਸਲ ਨੇ ਪਸਾਰ ਵਿਗਿਆਨੀਆਂ ਨੂੰ ਕਿਸਾਨਾਂ ਦੀਆਂ ਖੇਤੀਬਾੜੀ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਪ੍ਰਦਾਨ ਕਰਨ, ਉਨ੍ਹਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ।

Gurpreet Kaur Virk
Gurpreet Kaur Virk
ਪੀ.ਏ.ਯੂ. ਵਿੱਚ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਵਾਤਾਵਰਨ ਪੱਖੀ ਖੇਤੀ ਬਾਰੇ ਚਰਚਾ ਹੋਈ

ਪੀ.ਏ.ਯੂ. ਵਿੱਚ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਵਾਤਾਵਰਨ ਪੱਖੀ ਖੇਤੀ ਬਾਰੇ ਚਰਚਾ ਹੋਈ

Discussion on Environmentally Friendly Agriculture: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਵਿਸਥਾਰ ਪ੍ਰੀਸ਼ਦ ਦੀ ਮੀਟਿੰਗ ਦੌਰਾਨ, ਸਾਰੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਦੀ ਕਾਰਵਾਈ ਰਿਪੋਰਟ 'ਤੇ ਚਰਚਾ ਕੀਤੀ ਗਈ।

ਇਸ ਮੌਕੇ ਕਿਸਾਨਾਂ ਅਤੇ ਵਿਗਿਆਨੀਆਂ ਵਿਚਕਾਰ ਮਿਸਾਲੀ ਭਾਈਵਾਲੀ ਦੀ ਸ਼ਲਾਘਾ ਕਰਦਿਆਂ, ਡਾ. ਗੋਸਲ ਨੇ ਪਸਾਰ ਵਿਗਿਆਨੀਆਂ ਨੂੰ ਕਿਸਾਨਾਂ ਦੀਆਂ ਖੇਤੀਬਾੜੀ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਪ੍ਰਦਾਨ ਕਰਨ, ਉਨ੍ਹਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ।

ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਪਾਣੀ ਅਤੇ ਪਰਾਲੀ ਦੀ ਸੁੱਚਜੀ ਸੰਭਾਲ ਮੌਜੂਦਾ ਖੇਤੀ ਦੇ ਅਹਿਮ ਮੁੱਦੇ ਹਨ। ਇਸ ਸੰਬੰਧ ਵਿੱਚ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਅਤੇ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਾ ਪਸਾਰ ਕਰਮੀਆਂ ਦੀ ਤਰਜੀਹ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਵਾਤਾਵਰਨ ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਹਿਲਕਦਮੀ ਦਿਖਾਈ ਹੈ ਅਤੇ ਕਿਸਾਨਾਂ ਨੂੰ ਇਸਦਾ ਲਾਭ ਲੈਣ ਲਈ ਪੀ.ਏ.ਯੂ. ਮਾਹਿਰਾਂ ਨਾਲ ਨਿਰੰਤਰ ਸੰਪਰਕ ਵਿੱਚ ਬਣੇ ਰਹਿਣਾ ਲਾਜ਼ਮੀ ਹੈ।

ਨਿਰਦੇਸਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਸਾਲ ਵਿੱਚ ਦੋ ਵਾਰ ਕਰਵਾਈ ਜਾਂਦੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਤਜਰਬੇ ਅਤੇ ਮਾਹਿਰਾਂ ਦੇ ਸੁਝਾਅ ਮਾਰ ਕੇ ਖੇਤੀ ਮਸਲਿਆਂ ਦੇ ਹੱਲ ਲਈ ਢੁਕਵੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ: PAU ਦਾ ਐਮ.ਜੇ.ਐਮ.ਸੀ. ਪੋਸਟ ਗ੍ਰੈਜੂਏਟ ਪ੍ਰੋਗਰਾਮ Media ਦੀ ਦੁਨੀਆ ਵਿੱਚ ਕਦਮ ਰੱਖਣ ਲਈ ਤਿਆਰ, ਇਛੁੱਕ ਉਮੀਦਵਾਰ Online-Offline ਕਰ ਸਕਦੇ ਹਨ ਅਪਲਾਈ

ਇਸ ਦੌਰਾਨ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਵੀ ਪੇਸ਼ ਕੀਤੀ ਗਈ। ਸੰਬੰਧਿਤ ਮਾਹਿਰਾਂ, ਕਿਸਾਨਾਂ ਅਤੇ ਵਿਗਿਆਨੀਆਂ ਵੱਲੋਂ ਇਸ ਰਿਪੋਰਟ ਉੱਪਰ ਨਿੱਠ ਕੇ ਵਿਚਾਰ-ਚਰਚਾ ਹੋਈ। ਖੋਜ ਨਿਰਦੇਸਕ ਡਾ. ਅਜਮੇਰ ਸਿੰਘ ਢੱਟ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਖੇਤੀ ਨਾਲ ਸੰਬੰਧਤ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨਾ ਮੌਜੂਦਾ ਖੇਤੀ ਖੋਜ ਦਾ ਉਦੇਸ਼ ਹੈ ਅਤੇ ਉਤਪਾਦਨ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਅਤੇ ਟਿਕਾਊ ਖੇਤੀ ਬਾਰੇ ਵਿਗਿਆਨਕ ਪਹੁੰਚ ਨੂੰ ਮੌਜੂਦਾ ਖੋਜ ਰਾਹੀਂ ਸਾਕਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡਾ. ਜੀ ਪੀ ਐਸ ਸੋਢੀ ਵਧੀਕ ਨਿਰਦੇਸਕ ਪਸਾਰ ਸਿੱਖਿਆ ਨੇ ਸਭ ਦਾ ਸਵਾਗਤ ਕੀਤਾ।

ਇਸ ਮੌਕੇ ’ਤੇ ਪਸਾਰ ਸਿੱਖਿਆ ਡਾਇਰੈਕਟੋਰੇਟ, ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਦੇ ਵਿਗਿਆਨੀ, ਜ਼ਿਲ੍ਹਾ ਪਸਾਰ ਮਾਹਿਰ ਅਤੇ ਪੀ.ਏ.ਯੂ. ਦੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Summary in English: Water and stubble management are important issues of current agriculture in Punjab: VC Dr. Satbir Singh Gosal

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters