Weather Forecast: ਭਿਆਨਕ ਗਰਮੀ ਅਤੇ ਹੀਟਵੇਵ ਨਾਲ ਜੂਝ ਰਹੇ ਉੱਤਰ ਭਾਰਤ ਦਾ ਮੌਸਮ ਅੱਜ ਕਰਵਟ ਲੈ ਸਕਦਾ ਹੈ। ਦਰਅਸਲ, ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੇਰਲ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
Weather Update: ਅੱਜ ਉੱਤਰ ਭਾਰਤ ਦਾ ਮੌਸਮ ਬਦਲ ਸਕਦਾ ਹੈ। ਇਸ ਸਮੇਂ ਚੱਲ ਰਹੇ ਮੌਸਮ ਦੇ ਹਾਲਾਤ ਦੇ ਆਧਾਰ 'ਤੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ 'ਚ ਧੂੜ ਭਰੀ ਹਨੇਰੀ ਅਤੇ ਗਰਜ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ-ਐਨਸੀਆਰ ਦੇ ਵੱਖ-ਵੱਖ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
Punjab Weather: ਉੱਤਰ ਭਾਰਤ ਵਿੱਚ ਮਈ ਮਹੀਨੇ ਦੇ ਅੱਧ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਕਈ ਸਾਲਾਂ ਦੇ ਰਿਕਾਰਡ ਤੋੜ ਕੇ ਰੱਖ ਦਿੱਤੇ ਹਨ। ਗਰਮੀ ਵਧਣ ਨਾਲ ਪੰਜਾਬ ਅਤੇ ਹਰਿਆਣਾ ਵਿੱਚ ਬਿਜਲੀ ਦੀ ਮੰਗ ਵਧਣ ਲੱਗੀ ਹੈ। ਮੰਗ ਪੂਰੀ ਨਾ ਹੋਣ ਕਰਕੇ ਬਿਜਲੀ ਦੇ ਕੱਟ ਲੱਗ ਰਹੇ ਹਨ, ਜਿਸਦੇ ਚਲਦਿਆਂ ਲੋਕ ਖੱਜਲ-ਖੁਆਰ ਹੋ ਰਹੇ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਦੋ ਦਿਨਾਂ ਤੱਕ ਪੰਜਾਬ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।
ਪੰਜਾਬ ਵਿੱਚ ਮੀਂਹ ਦੀ ਸੰਭਾਵਨਾ
ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਉੱਤਰੀ ਪੰਜਾਬ ਵਿੱਚ 16 ਅਤੇ 17 ਮਈ ਨੂੰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਗਰਜ ਨਾਲ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਧੂੜ ਭਰੀ ਹਨੇਰੀ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਕ ਵਾਰ ਫਿਰ ਮੌਸਮ ਸਾਫ ਹੋ ਜਾਵੇਗਾ ਅਤੇ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਪੰਜਾਬ 'ਚ ਜ਼ਿਆਦਾ ਗਰਮੀ ਦਰਜ ਕੀਤੀ ਗਈ ਸੀ।
ਐਤਵਾਰ ਨੂੰ ਪੰਜਾਬ 'ਚ ਮੌਸਮ
-ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਮੁਕਤਸਰ 'ਚ ਸਭ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-ਅੰਮ੍ਰਿਤਸਰ ਵਿੱਚ ਤਾਪਮਾਨ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਅਤੇ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-ਮੋਗਾ ਵਿੱਚ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਫ਼ਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 46.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦਿੱਲੀ ਵਿੱਚ ਮੌਸਮ ਦਾ ਹਾਲ
ਦੇਸ਼ ਦੇ ਕਈ ਸੂਬਿਆਂ 'ਚ ਕਹਿਰ ਦੀ ਗਰਮੀ ਅਤੇ ਲੂ ਕਾਰਨ ਲੋਕ ਪ੍ਰੇਸ਼ਾਨ ਹਨ। ਮੌਸਮ ਵਿਭਾਗ ਮੁਤਾਬਕ ਉੱਤਰੀ-ਪੱਛਮੀ ਅਤੇ ਮੱਧ ਭਾਰਤ 'ਚ ਕੁਝ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਰਾਹਤ ਨਹੀਂ ਮਿਲੀ ਹੈ। ਜੇਕਰ ਅੱਜ ਦੇ ਤਾਪਮਾਨ ਦੀ ਗੱਲ ਕਰੀਏ ਤਾਂ 16 ਮਈ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਤੂਫ਼ਾਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Update: ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ! ਇਸ ਦਿਨ ਪਵੇਗਾ ਮੀਂਹ!
ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਮੌਸਮ
ਮੁਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਅੱਜ ਘੱਟੋ-ਘੱਟ ਤਾਪਮਾਨ 28 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਰਹਿ ਸਕਦਾ ਹੈ। ਜਦੋਂਕਿ, ਗਾਜ਼ੀਆਬਾਦ ਵਿੱਚ ਘੱਟੋ-ਘੱਟ ਤਾਪਮਾਨ 29 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਅੱਜ ਘੱਟੋ-ਘੱਟ ਤਾਪਮਾਨ 28 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਰਹਿ ਸਕਦਾ ਹੈ। ਗੁਜਰਾਤ ਦੇ ਅਹਿਮਦਾਬਾਦ ਵਿੱਚ ਅੱਜ ਘੱਟੋ-ਘੱਟ ਤਾਪਮਾਨ 28 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦਰਜ ਕੀਤਾ ਜਾ ਸਕਦਾ ਹੈ।
ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 5 ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ-ਮੇਘਾਲਿਆ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੇਘਾਲਿਆ, ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ 15 ਤੋਂ 17 ਮਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਕੇਰਲ 'ਚ ਬਾਰਿਸ਼ ਲਈ ਆਰੇਂਜ ਅਲਰਟ
ਮੌਸਮ ਵਿਭਾਗ ਨੇ ਕੇਰਲ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕੇਰਲ ਦੇ 6 ਜ਼ਿਲ੍ਹਿਆਂ - ਕੋਲਮ, ਪਠਾਨਮਥਿੱਟਾ, ਅਲਾਪੁਝਾ, ਕੋਟਾਯਮ, ਇਡੁੱਕੀ ਅਤੇ ਏਰਨਾਕੁਲਮ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤਿਰੂਵਨੰਤਪੁਰਮ, ਤ੍ਰਿਸ਼ੂਰ, ਮਲਪੁਰਮ, ਕੋਝੀਕੋਡ ਅਤੇ ਵਾਇਨਾਡ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਕਦੋ ਆਵੇਗਾ ਮਾਨਸੂਨ?
ਅੱਤ ਦੀ ਗਰਮੀ ਅਤੇ ਵਧਦੇ ਤਾਪਮਾਨ ਦੇ ਵਿਚਕਾਰ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਖੁਸ਼ਖਬਰੀ ਦਿੱਤੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਇਸ ਵਾਰ ਦੱਖਣ-ਪੱਛਮੀ ਮਾਨਸੂਨ ਦੇਸ਼ ਵਿੱਚ ਛੇਤੀ ਦਸਤਕ ਦੇਣ ਜਾ ਰਿਹਾ ਹੈ। ਇਸ ਹਫ਼ਤੇ ਅੰਡੇਮਾਨ ਅਤੇ ਨਿਕੋਬਾਰ ਵਿੱਚ ਮਾਨਸੂਨ ਦੀ ਪਹਿਲੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Weather Forecast: Rain likely in North India! Orange Alert for Rain in Kerala!