1. Home
  2. ਸਫਲਤਾ ਦੀਆ ਕਹਾਣੀਆਂ

Inspirational Story: ਹੈਪੀ ਸੀਡਰ ਅਤੇ ਸਰਫੇਸ ਸੀਡਰ ਨਾਲ ਪਰਾਲੀ ਨੂੰ ਖੇਤ ਵਿੱਚ ਸਾਂਭਣ ਵਾਲਾ ਸੂਝਵਾਨ ਕਿਸਾਨ ਮੱਖਣ ਸਿੰਘ

ਸਾਲਾਂ ਤੋਂ ਚਲਦੀ ਆ ਰਹੀ ਪਰਾਲੀ ਸਾੜਨ ਦੀ ਰੀਤ ਹੁਣ ਘਟਦੀ ਜਾ ਰਹੀ ਹੈ। ਦਰਅਸਲ, ਪੰਜਾਬ ਦੇ ਕੁਝ ਕਿਸਾਨਾਂ ਵੱਲੋਂ ਹੈਪੀ ਸੀਡਰ ਅਤੇ ਸਰਫੇਸ ਸੀਡਰ ਰਾਹੀਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਿਸਾਨਾਂ ਵਿਚੋਂ ਇੱਕ ਕਿਸਾਨ ਹੈ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸ. ਮੱਖਣ ਸਿੰਘ, ਜੋ ਅੱਜ-ਕੱਲ੍ਹ ਹੋਰਨਾਂ ਕਿਸਾਨਾਂ ਲਈ ਮਿਸਾਲ ਦਾ ਕੰਮ ਕਰ ਰਹੇ ਹਨ।

Gurpreet Kaur Virk
Gurpreet Kaur Virk
ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਕਿਸਾਨ ਸ. ਮੱਖਣ ਸਿੰਘ

ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਕਿਸਾਨ ਸ. ਮੱਖਣ ਸਿੰਘ

Motivational Story: ਝੋਨੇ ਦੇ ਸੀਜ਼ਨ ਵਿੱਚ ਪਰਾਲੀ ਦੇ ਪ੍ਰਦੂਸ਼ਣ ਨੂੰ ਠੱਲ੍ਹਣਾ ਚੁਣੌਤੀ ਬਣ ਜਾਂਦਾ ਹੈ। ਇਹੀ ਕਾਰਨ ਹੈ ਕਿ ਹਰ ਸਾਲ ਦਿੱਲੀ-ਐਨਸੀਆਰ ਦੇ ਨਾਲ ਲੱਗਦੇ ਸੂਬਿਆਂ 'ਚ ਪਰਾਲੀ ਇੱਕ ਵੱਡੀ ਸਮੱਸਿਆ ਬਣ ਜਾਂਦੀ ਹੈ। ਦਰਅਸਲ, ਇਨ੍ਹਾਂ ਸੂਬਿਆਂ ਵਿੱਚ ਪਰਾਲੀ ਸਾੜਨ ਦੀਆਂ ਗਤੀਵਿਧੀਆਂ ਤੇਜ਼ ਹੋ ਜਾਂਦੀਆਂ ਹਨ, ਜਿਸ ਕਾਰਨ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਗਿਰ ਜਾਂਦਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਜਾਂਦੀਆਂ ਹਨ।

ਹਾਲਾਂਕਿ, ਸਾਲਾਂ ਤੋਂ ਚਲਦੀ ਆ ਰਹੀ ਪਰਾਲੀ ਸਾੜਨ ਦੀ ਰੀਤ ਹੁਣ ਘਟਦੀ ਜਾ ਰਹੀ ਹੈ। ਜੀ ਹਾਂ, ਪੰਜਾਬ ਦੇ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਤਕਨੀਕ ਰਾਹੀਂ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਿਸਾਨਾਂ ਵਿਚੋਂ ਇੱਕ ਕਿਸਾਨ ਹੈ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸ. ਮੱਖਣ ਸਿੰਘ, ਜੋ ਅੱਜ-ਕੱਲ੍ਹ ਹੋਰਨਾਂ ਕਿਸਾਨਾਂ ਲਈ ਮਿਸਾਲ ਦਾ ਕੰਮ ਕਰ ਰਹੇ ਹਨ।

ਜ਼ਮੀਨ ਦੀ ਸਿਹਤ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਵਿੱਚ ਆਪਣੇ ਹਿੱਸੇ ਦਾ ਯੋਗਦਾਨ ਪਾਉਣ ਹਿੱਤ ਸ. ਮੱਖਣ ਸਿੰਘ, ਪਿੰਡ ਕੈਂਪਰ, ਬਲਾਕ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਹੈਪੀ ਸੀਡਰ ਤਕਨੀਕ ਨਾਲ ਕਣਕ ਦੀ ਬਿਜਾਈ ਕਰਦਾ ਆ ਰਿਹਾ ਹੈ। ਉਹ ਕੁੱਲ 11.5 ਏਕੜ ਰਕਬੇ ‘ਚ ਖੇਤੀ ਕਰਦਾ ਹੈ ਜਿਸ ਵਿੱਚੋਂ 8 ਏਕੜ ਰਕਬਾ ਝੋਨੇ-ਕਣਕ ਦੀ ਖੇਤੀ ਹੇਠ ਹੈ।

ਸਾਲ 2014 ਵਿੱਚ ਉਸ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ ਤਕਨੀਕੀ ਜਾਣਕਾਰੀ ਹਾਸਲ ਕਰਕੇ ਖੇਤੀਬਾੜੀ ਵਿਭਾਗ ਦੀ ਮਦਦ ਨਾਲ ਹੈਪੀ ਸੀਡਰ ਖਰੀਦ ਕੇ ਸਾਰੇ ਰਕਬੇ ਵਿੱਚ ਇਸ ਮਸ਼ੀਨ ਨਾਲ ਕਣਕ ਬੀਜਣ ਦਾ ਤਜ਼ਰਬਾ ਕੀਤਾ, ਜਿਸ ਵਿੱਚੋਂ ਉਸ ਨੂੰ 22 ਕੁਇੰਟਲ ਪ੍ਰਤੀ ਏਕੜ ਝਾੜ ਪ੍ਰਾਪਤ ਹੋਇਆ। ਉਸ ਦੀ ਸਫ਼ਲਤਾ ਨੇ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਅਤੇ ਲਗਭਗ 10 ਘਰਾਂ ਨੇ ਹੈਪੀ ਸੀਡਰ ਤਕਨੀਕ ਨੂੰ ਅਪਣਾਇਆ। ਐਸ ਐਮ ਐਸ ਵਾਲੀ ਕੰਬਾਈਨ ਨਾ ਮਿਲਣ ਕਾਰਣ ਉਸ ਨੂੰ ਲੂਜ਼ ਪਰਾਲੀ ਨੂੰ ਸੋਟੀਆਂ ਨਾਲ ਹੀ ਖਿਲਾਰਣਾ ਪੈਂਦਾ ਹੈ।

ਮੱਖਣ ਸਿੰਘ ਦਾ ਕਹਿਣਾ ਹੈ ਕਿ ਹੈਪੀ ਸੀਡਰ ਨਾਲ ਬਿਜਾਈ ਕਰਨ ਸਮੇਂ ਖੇਤ ਵਿੱਚ ਕੂਲਾ-ਵੱਤਰ ਹੋਣਾ ਚਾਹੀਦਾ ਹੈ ਅਤੇ ਪ੍ਰਤੀ ਏਕੜ 50 ਕਿਲੋ ਬੀਜ ਅਤੇ 60 ਕਿੱਲੋ ਡੀ.ਏ.ਪੀ ਪਾਉਣ ਨਾਲ ਝਾੜ ਚੰਗਾ ਮਿਲ ਜਾਂਦਾ ਹੈ। ਹੈਪੀ ਸੀਡਰ ਨਾਲ ਬੀਜੀ ਕਣਕ ਦੇ ਫਾਇਦੇ ਗਿਣਾਉਂਦੇ ਹੋਏ ਉਸ ਨੇ ਦੱਸਿਆ ਕਿ ਇਸ ਤਰੀਕੇ ਬੀਜੀ ਕਣਕ ਵਿੱਚ ਨਦੀਨਾਂ ਅਤੇ ਫ਼ਸਲ ਦੇ ਡਿੱਗਣ ਦੀ ਸਮੱਸਿਆ ਘੱਟ ਆਉਂਦੀ ਹੈ। ਇਸ ਤੋਂ ਇਲਾਵਾ ਪਰਾਲੀ ਖੇਤ ਵਿੱਚ ਸਾਂਭਣ ਨਾਲ ਉਸ ਦੀ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਆਇਆ ਹੈ।

ਇਹ ਵੀ ਪੜ੍ਹੋ : Panjore Village: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਮੋਹਰੀ ਪਿੰਡ ਪੰਜੌੜ

ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਮੀਂਹ ਪੈਣ ‘ਤੇ ਕੋਈ ਦਿੱਕਤ ਨਹੀਂ ਆਉਂਦੀ ਅਤੇ ਕੁੱਲ ਮਿਲਾ ਕੇ 1-2 ਪਾਣੀਆਂ ਦੀ ਬੱਚਤ ਵੀ ਹੁੰਦੀ ਹੈ। ਇਸ ਤਰੀਕੇ ਨਾਲ ਬੀਜੀ ਕਣਕ ਵਿੱਚ ਪਰਾਲੀ ਦੀ ਮਲਚਿੰਗ ਹੋਣ ਕਰਕੇ ਜ਼ਮੀਨ ਵਿੱਚ ਢੁਕਵਾਂ ਤਾਪਮਾਨ ਬਣਿਆ ਰਹਿੰਦਾ ਹੈ। ਜਿਸ ਨਾਲ ਫ਼ਸਲ ਦੇ ਪੱਕਣ ਸਮੇਂ ਜੇਕਰ ਗਰਮੀ ਜ਼ਿਆਦਾ ਪੈ ਜਾਵੇ ਤਾਂ ਝਾੜ ਦਾ ਨੁਕਸਾਨ ਨਹੀਂ ਹੁੰਦਾ।

ਪਿਛਲੇ ਸਾਲ ਮੱਖਣ ਸਿੰਘ ਨੇ 2.5 ਏਕੜ ਰਕਬੇ ਵਿੱਚ ਨਵੀਂ ਮਸ਼ੀਨ ਸਰਫੇਸ ਸੀਡਰ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਰੱਖ ਕੇ ਕਣਕ ਦੀ ਬਿਜਾਈ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਮਾਹਿਰਾਂ ਦੀ ਦੇਖ-ਰੇਖ ਹੇਠ ਫ਼ਸਲ ਦੀ ਚੰਗੀ ਤਰ੍ਹਾਂ ਦੇਖਭਾਲ ਕਰਕੇ ਉਸ ਨੂੰ 25 ਕੁਇੰਟਲ ਪ੍ਰਤੀ ਏਕੜ ਤੋਂ ਵੱਧ ਝਾੜ ਪ੍ਰਾਪਤ ਹੋਇਆ। ਇਸ ਤਕਨੀਕ ਤੋਂ ਪ੍ਰਭਾਵਿਤ ਹੋ ਕੇ ਉਸ ਦੇ ਪਿੰਡ ਦੇ ਕਈ ਕਿਸਾਨ ਸਰਫੇਸ ਸੀਡਰ ਮਸ਼ੀਨ ਨੂੰ ਪਰਖਣ ਅਤੇ ਅਪਣਾਉਣ ਲਈ ਉਸ ਨਾਲ ਰਾਬਤਾ ਕਰ ਰਹੇ ਹਨ। ਇੰਝ, ਮੱਖਣ ਸਿੰਘ ਆਪਣੇ ਅਗਾਂਹਵਧੂ ਉੱਦਮਾਂ ਸਦਕਾ ਹੋਰਨਾਂ ਲਈ ਇੱਕ ਪ੍ਰੇਰਣਾ ਸਰੋਤ ਕਿਸਾਨ ਹੈ।

ਸਰੋਤ: ਸੁਨੀਲ ਕੁਮਾਰ, ਮਨਦੀਪ ਸਿੰਘ ਅਤੇ ਰੁਕਿੰਦਰ ਪ੍ਰੀਤ ਸਿੰਘ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ (ਖੇੜੀ)

ਜ਼ਰੂਰੀ ਨੋਟ: ਅਜਿਹੀਆਂ ਹੋਰ ਸਫਲਤਾ ਦੀਆਂ ਕਹਾਣੀਆਂ ਪੜ੍ਹਨ ਲਈ, www.punjabi.krishijagran.com 'ਤੇ ਲੌਗ ਇਨ ਕਰੋ ਤੇ ਸਫਲਤਾ ਦੀਆਂ ਕਹਾਣੀਆਂ ਟੈਬ 'ਤੇ ਕਲਿੱਕ ਕਰੋ। ਜੇਕਰ ਤੁਸੀਂ ਕਿਸੇ ਸਫਲਤਾ ਦੀ ਕਹਾਣੀ ਜਾਣਦੇ ਹੋ ਤੇ ਚਾਹੁੰਦੇ ਹੋ ਕਿ ਅਸੀਂ ਇਸਨੂੰ ਆਪਣੇ ਪਾਠਕਾਂ ਨਾਲ ਸਾਂਝਾ ਕਰੀਏ, ਤਾਂ ਕਿਰਪਾ ਕਰਕੇ ਸਾਨੂੰ punjabi@krishijagran.com 'ਤੇ ਈਮੇਲ ਕਰੋ।

Summary in English: Inspirational Story: Makhan Singh, a smart farmer who saves straw in the field with Happy Seeder and Surface Seeder

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters