ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਪਹਿਲਾਂ ਹੀ ਤਬਾਹੀ ਮਚਾ ਰਹੀ ਹੈ। ਅਜਿਹੇ 'ਚ ਮੌਸਮ ਵਿਭਾਗ ਨੇ 25 ਦਸੰਬਰ ਤੋਂ ਬਾਅਦ ਮੁਸ਼ਕਿਲਾਂ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਹੈ।
Weather Forecast: ਉੱਤਰ ਭਾਰਤ 'ਚ ਠੰਡ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸ਼ੀਤ ਲਹਿਰਾਂ ਤੇ ਧੁੰਦ ਨਾਲ ਧੂੰਏਂ ਨੇ ਵੀ ਸੜਕਾਂ ਤੋਂ ਲੰਘਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਸੰਘਣੀ ਧੁੰਦ ਨੇ ਦਿੱਲੀ, ਯੂਪੀ, ਬਿਹਾਰ, ਪੰਜਾਬ ਅਤੇ ਹਰਿਆਣਾ ਵਰਗੇ ਕਈ ਸੂਬਿਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਆਓ ਜਾਣਦੇ ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦਾ ਹਾਲ...
ਪੰਜਾਬ 'ਚ ਬਰਫੀਲੀਆਂ ਹਵਾਵਾਂ ਦਾ ਦੌਰ
ਪਹਾੜਾਂ ਤੋਂ ਆ ਰਹੀਆਂ ਬਰਫੀਲੀਆਂ ਹਵਾਵਾਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਠਾਰ ਦਿੱਤਾ ਹੈ। ਇੱਥੇ ਜ਼ਿਆਦਾਤਰ ਜ਼ਿਲ੍ਹੇ ਸ਼ੀਤ ਲਹਿਰ ਦੀ ਲਪੇਟ 'ਚ ਹਨ ਅਤੇ ਤਾਪਮਾਨ ਹੇਠਾਂ ਡਿੱਗਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਫਿਰੋਜ਼ਪੁਰ ਸਮੇਤ 13 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 10 ਤੋਂ 16 ਡਿਗਰੀ ਦਰਮਿਆਨ ਦਰਜ ਕੀਤਾ ਜਾ ਰਿਹਾ ਹੈ।
ਦਿੱਲੀ ਅਤੇ ਗੁਆਂਢੀ ਸੂਬਿਆਂ 'ਚ ਧੁੰਦ ਅਤੇ ਧੂੰਆਂ
ਮੌਸਮ ਵਿਭਾਗ ਦੀ ਮੰਨੀਏ ਤਾਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਵੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਰਾਜਧਾਨੀ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 20 ਅਤੇ 6 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਧੂੰਏਂ ਨੇ ਵੀ ਸੜਕਾਂ ਤੋਂ ਲੰਘਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ ਹੋਈਆਂ ਹਨ।
ਇਹ ਵੀ ਪੜ੍ਹੋ : ਉੱਤਰ ਭਾਰਤ 'ਚ ਕੜਾਕੇ ਦੀ ਠੰਡ, ਪੰਜਾਬ-ਹਰਿਆਣਾ 'ਚ ਜ਼ੀਰੋ ਵਿਜ਼ੀਬਿਲਟੀ ਨੇ ਵਧਾਈਆਂ ਮੁਸ਼ਕਿਲਾਂ, ਹਾਦਸਿਆਂ 'ਚ ਵਾਧਾ
ਯੂਪੀ ਵਿੱਚ ਯੈਲੋ ਅਲਰਟ
ਉੱਤਰ ਪ੍ਰਦੇਸ਼ ਵਿੱਚ ਵੀ ਠੰਡ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇੱਥੇ ਰਾਜਧਾਨੀ ਲਖਨਊ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ 'ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਬਿਹਾਰ 'ਚ ਵਧੀ ਠੰਡ
ਬਿਹਾਰ ਦੇ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਡ ਨੇ ਦਸਤਕ ਦੇ ਦਿੱਤੀ ਹੈ। ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਅਤੇ ਪੂਰਾ ਸੂਬਾ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਨਵੇਂ ਸਾਲ ਤੋਂ ਪਹਿਲਾਂ ਠੰਡ ਆਪਣੇ ਸਿਖਰ 'ਤੇ ਹੋਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਧੁੰਦ ਹੋਰ ਸੰਘਣੀ ਹੋਣ ਦੀ ਸੰਭਾਵਨਾ ਜਤਾਈ ਹੈ, ਜਿਸ ਦਾ ਅਸਰ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ਤੋਂ ਦਿੱਲੀ ਤੱਕ ਧੁੰਦ ਹੀ ਧੁੰਦ, ਘਰੋਂ ਨਿਕਲਣ ਤੋਂ ਪਹਿਲਾਂ ਵਰਤੋ ਇਹ ਸਾਵਧਾਨੀਆਂ
ਹਿਮਾਚਲ ਪ੍ਰਦੇਸ਼-ਉੱਤਰਾਖੰਡ ਦਾ ਮੌਸਮ
ਪਹਾੜੀ ਸੂਬੇ ਉੱਤਰਾਖੰਡ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਨੇ ਇੱਥੇ ਬਰਫਬਾਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਠੰਡ ਤੋਂ ਰਾਹਤ ਮਿਲਣ ਦੀ ਵੀ ਕੋਈ ਉਮੀਦ ਨਹੀਂ ਜਤਾਈ ਹੈ। ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਜ਼ਿਲਿਆਂ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 25 ਅਤੇ 26 ਦਸੰਬਰ ਨੂੰ ਲਾਹੌਲ-ਸਪੀਤੀ, ਕਿਨੌਰ, ਸ਼ਿਮਲਾ, ਕੁੱਲੂ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।
ਅਗਲੇ ਪੰਜ ਦਿਨਾਂ ਤੱਕ ਸੀਤ ਲਹਿਰ ਦਾ ਪ੍ਰਕੋਪ
ਉੱਤਰ ਭਾਰਤ ਵਿੱਚ ਅੱਜ ਤੋਂ ਯਾਨੀ 23 ਦਸੰਬਰ ਤੋਂ ਸੀਤ ਲਹਿਰ ਦਾ ਪ੍ਰਕੋਪ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਸਵੇਰ ਵੇਲੇ ਹਵਾ ਦੀ ਰਫ਼ਤਾਰ ਵਧਣ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਸਕਦਾ ਹੈ।
Summary in English: Alert in Punjab, dense fog continues in these states, severe cold after December 25