1. Home
  2. ਮੌਸਮ

Punjab 'ਚ 29 ਨਵੰਬਰ ਤੱਕ ਅਲਰਟ, Delhi-NCR ਵਿੱਚ ਅਗਲੇ 24 ਘੰਟਿਆਂ ਦੌਰਾਨ ਸੰਘਣੀ ਧੁੰਦ ਦੇ ਨਾਲ ਵਧੇਗੀ ਠੰਡ

ਪਹਾੜੀ ਇਲਾਕਿਆਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ 'ਚ ਠੰਡ ਲਗਾਤਾਰ ਵਧ ਰਹੀ ਹੈ। ਮੌਸਮ ਵਿਭਾਗ ਨੇ 27 ਤੋਂ 29 ਨਵੰਬਰ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦੀ ਚਿਤਾਵਨੀ

ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦੀ ਚਿਤਾਵਨੀ

Weather Forecast: ਦਿੱਲੀ-ਯੂਪੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਪਹਾੜੀ ਖੇਤਰਾਂ 'ਚ ਬਰਫਬਾਰੀ ਤੋਂ ਬਾਅਦ ਤਾਪਮਾਨ 'ਚ ਕਾਫੀ ਗਿਰਾਵਟ ਆਈ ਹੈ। ਇਸ ਨਾਲ ਮੈਦਾਨੀ ਇਲਾਕਿਆਂ 'ਚ ਠੰਡ ਵਧ ਗਈ ਹੈ।

ਮੌਸਮ ਵਿਭਾਗ ਅਨੁਮਾਨ ਦਸੰਬਰ ਦੇ ਦੂਜੇ ਹਫ਼ਤੇ ਤੋਂ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਵਿੱਚ ਪਾਰਾ ਤੇਜ਼ੀ ਨਾਲ ਡਿੱਗ ਸਕਦਾ ਹੈ। ਇਸ ਦੇ ਨਾਲ ਹੀ ਕੜਾਕੇ ਦੀ ਠੰਡ ਵੀ ਹੌਲੀ-ਹੌਲੀ ਵਧੇਗੀ।

ਦਿੱਲੀ-ਐਨ.ਸੀ.ਆਰ ਦਾ ਮੌਸਮ

ਅਗਲੇ 24 ਘੰਟਿਆਂ 'ਚ ਦਿੱਲੀ-ਐਨ.ਸੀ.ਆਰ ਦਾ ਮੌਸਮ ਬਦਲ ਜਾਵੇਗਾ। ਇਸ ਦਾ ਮਤਲਬ ਹੈ ਕਿ ਕੱਲ੍ਹ 28 ਨਵੰਬਰ ਤੋਂ ਦਿੱਲੀ ਵਿੱਚ ਠੰਡ ਵਧੇਗੀ ਅਤੇ ਦਿੱਲੀ ਮੌਸਮ ਵਿਗਿਆਨ ਕੇਂਦਰ ਨੇ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਯੈਲੋ ਅਲਰਟ 28 ਅਤੇ 29 ਨਵੰਬਰ ਲਈ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦਿੱਲੀ ਮੌਸਮ ਵਿਗਿਆਨ ਕੇਂਦਰ ਨੇ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਐਨਸੀਆਰ ਦੇ ਘੱਟੋ-ਘੱਟ ਤਾਪਮਾਨ ਵਿੱਚ 10 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ। ਇਸ ਦਾ ਮਤਲਬ ਹੈ ਕਿ ਰਾਤਾਂ ਠੰਡੀਆਂ ਹੋਣ ਵਾਲੀਆਂ ਹਨ, ਜਦਕਿ ਸਵੇਰ, ਸ਼ਾਮ ਅਤੇ ਰਾਤ ਨੂੰ ਧੁੰਦ ਵੀ ਸੰਘਣੀ ਹੋਵੇਗੀ। ਦੁਪਹਿਰ ਬਾਅਦ ਹਲਕਾ ਮੌਸਮ ਸਾਫ਼ ਹੋ ਸਕਦਾ ਹੈ।

ਪੰਜਾਬ ਦਾ ਮੌਸਮ

ਪਹਾੜੀ ਇਲਾਕਿਆਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ 'ਚ ਠੰਡ ਲਗਾਤਾਰ ਵਧ ਰਹੀ ਹੈ। ਮੌਸਮ ਵਿਭਾਗ ਨੇ 27 ਤੋਂ 29 ਨਵੰਬਰ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ 15 ਤੋਂ 21 ਨਵੰਬਰ ਤੱਕ ਪੰਜਾਬ 'ਚ ਬਾਰਿਸ਼ 'ਚ 98 ਫੀਸਦੀ ਕਮੀ ਆਈ ਹੈ। ਇਨ੍ਹਾਂ 7 ਦਿਨਾਂ 'ਚ ਅੰਮ੍ਰਿਤਸਰ 'ਚ ਸਿਰਫ 0.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਅਜਿਹੇ 'ਚ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ, ਪਰ ਮਾਹੌਲ ਖੁਸ਼ਕ ਰਹੇਗਾ।

ਇਹ ਵੀ ਪੜ੍ਹੋ: Weather Today: 27 ਨਵੰਬਰ ਤੋਂ ਬਾਅਦ ਤਾਪਮਾਨ ਵਿੱਚ ਆਵੇਗੀ ਭਾਰੀ ਗਿਰਾਵਟ, IMD ਵੱਲੋਂ ਬਰਫਬਾਰੀ ਅਤੇ ਬਾਰਿਸ਼ ਦਾ ਅਲਰਟ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਤਾਮਿਲਨਾਡੂ ਅਤੇ ਸ਼੍ਰੀਲੰਕਾ ਦੇ ਤੱਟੀ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਇਕੱਲਿਆਂ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦ ਨਾਲ ਹੀ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕਾਂਕ (AQI) "ਬਹੁਤ ਮਾੜੀ" ਸ਼੍ਰੇਣੀ ਵਿੱਚ ਰਹੇਗਾ।

Summary in English: Alert in Punjab till November 29, cold weather will increase with dense fog in Delhi-NCR during the next 24 hours

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters