Weather Forecast: ਭਾਰਤ ਦੇ ਵੱਡੇ ਸ਼ਹਿਰਾਂ ਵਿੱਚ ਬੀਤੀ ਸ਼ਾਮ ਹੋਈ ਭਾਰੀ ਬਾਰਿਸ਼ ਤੋਂ ਬਾਅਦ ਮੌਸਮ ਅਚਾਨਕ ਠੰਡਾ ਹੋ ਗਿਆ ਹੈ। ਜੇਕਰ ਦੇਖਿਆ ਜਾਵੇ ਤਾਂ ਇਨ੍ਹੀਂ ਦਿਨੀਂ ਮੌਸਮ 'ਚ ਕੁਝ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਪ੍ਰੈਲ ਮਹੀਨੇ 'ਚ ਵੀ ਬਰਸਾਤ ਦਾ ਦੌਰ ਜਾਰੀ ਰਹੇਗਾ ਅਤੇ ਲੋਕ ਖੱਜਲ-ਖੁਆਰ ਹੋ ਸਕਦੇ ਹਨ। ਅਜਿਹੇ 'ਚ ਮੌਸਮ ਵਿਭਾਗ ਨੇ ਅੱਜ ਅਤੇ ਅਪ੍ਰੈਲ ਮਹੀਨੇ ਦੀ ਭਵਿੱਖਬਾਣੀ ਕੀਤੀ ਹੈ, ਤਾਂ ਜੋ ਲੋਕ ਆਉਣ ਵਾਲੀ ਮੌਸਮੀ ਗਤੀਵਿਧੀ ਤੋਂ ਸੁਰੱਖਿਅਤ ਰਹਿ ਸਕਣ।
ਦਿੱਲੀ-ਐਨਸੀਆਰ 'ਚ ਭਾਰੀ ਮੀਂਹ
ਬੀਤੇ ਦਿਨੀਂ ਦਿੱਲੀ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ 'ਚ ਮੌਸਮ 'ਚ ਆਏ ਅਚਾਨਕ ਬਦਲਾਅ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦੱਸ ਦਈਏ ਕਿ ਕੱਲ੍ਹ ਸ਼ਾਮ ਅਤੇ ਰਾਤ ਨੂੰ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਥਾਂ-ਥਾਂ 'ਤੇ ਪਾਣੀ ਭਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ। ਇਹ ਵੀ ਦੇਖਿਆ ਜਾ ਰਿਹਾ ਹੈ ਕਿ ਦਿੱਲੀ ਵਿੱਚ ਅਚਾਨਕ ਮੌਸਮ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ। ਆਈਐਮਡੀ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, 1 ਅਪ੍ਰੈਲ ਨੂੰ ਵੀ ਦਿੱਲੀ-ਐਨਸੀਆਰ ਵਿੱਚ ਬਾਰਸ਼ ਕਾਰਨ ਦਿੱਲੀ ਭਿੱਜ ਸਕਦੀ ਹੈ।
ਇਹ ਵੀ ਪੜ੍ਹੋ : Punjab Weather: ਪੰਜਾਬ 'ਚ ਇਸ ਦਿਨ ਤੱਕ ਜਾਰੀ ਰਹੇਗਾ ਮੀਂਹ, ਕਿਸਾਨਾਂ ਦੀਆਂ ਫਸਲਾਂ ਨੂੰ ਵੱਡਾ ਖ਼ਤਰਾ
ਪੰਜਾਬ-ਹਰਿਆਣਾ 'ਚ ਮੀਂਹ ਦਾ ਅਲਰਟ
ਪੰਜਾਬ ਅਤੇ ਹਰਿਆਣਾ 'ਚ ਵੀਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਦਿਨ ਦੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੱਛਮੀ ਗੜਬੜੀ ਕਾਰਨ ਮੌਸਮ ਵਿਭਾਗ ਨੇ ਦੋਵੇਂ ਸੂਬਿਆਂ ਵਿੱਚ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਅਜਿਹੇ 'ਚ ਆਮ ਲੋਕਾਂ ਅਤੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ, ਤਾਂ ਜੋ ਵਾਅਦੇ ਨੁਕਸਾਨ ਤੋਂ ਬੱਚਿਆ ਜਾ ਸਕੇ।
ਮੌਸਮ ਵਿਭਾਗ ਮੁਤਾਬਕ 30 ਮਾਰਚ ਵਾਂਗ 31 ਮਾਰਚ ਨੂੰ ਵੀ ਪੰਜਾਬ ਭਰ ਵਿੱਚ ਸਾਰਾ ਦਿਨ ਮੀਂਹ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦੋਂਕਿ 1 ਅਪ੍ਰੈਲ ਨੂੰ ਮੌਸਮ ਖੁਸ਼ਕ ਰਹੇਗਾ ਤੇ ਮੁੜ 2 ਅਪ੍ਰੈਲ ਨੂੰ ਮੌਸਮ ਖਰਾਬ ਹੋ ਸਕਦਾ ਹੈ।
ਇਹ ਵੀ ਪੜ੍ਹੋ : ALERT! 1 April ਤੱਕ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਦੌਰ ਜਾਰੀ
ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ
ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਕਰੀਬ 27 ਜ਼ਿਲ੍ਹਿਆਂ ਲਈ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਦੱਸ ਦੇਈਏ ਕਿ ਇਹ ਅਲਰਟ ਅੱਜ ਤੋਂ 1 ਅਪ੍ਰੈਲ 2023 ਤੱਕ ਜਾਰੀ ਰਹੇਗਾ। ਇਸ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਆਪਣੀ ਰੱਖਿਆ ਕਰਨੀ ਚਾਹੀਦੀ ਹੈ।
ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ IMD ਨੇ ਸ਼ਰਵਸਤੀ, ਬਹਿਰਾਇਚ, ਲਖੀਮਪੁਰ ਖੀਰੀ, ਸੀਤਾਪੁਰ, ਹਰਦੋਈ, ਫਰੂਖਾਬਾਦ, ਕੰਨੌਜ, ਸਹਾਰਨਪੁਰ, ਮੁਜ਼ੱਫਰਨਗਰ, ਮੇਰਠ, ਅਲੀਗੜ੍ਹ, ਮਥੁਰਾ, ਹਾਥਰਸ, ਕਾਸਗੰਜ, ਏਟਾ, ਆਗਰਾ, ਫਿਰੋਜ਼ਾਬਾਦ, ਮੈਨਪੁਰੀ, ਉੱਤਰ ਪ੍ਰਦੇਸ਼ ਦੇ ਬਿਜਨੌਰ ਵਿੱਚ ਅਮਰੋਹਾ, ਮੁਰਾਦਾਬਾਦ, ਰਾਮਪੁਰ, ਬਰੇਲੀ, ਪੀਲੀਭੀਤ, ਸ਼ਾਹਜਹਾਂਪੁਰ, ਸੰਭਲ, ਬਦਾਊਨ ਆਦਿ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ।
1 ਅਪ੍ਰੈਲ ਤੋਂ ਤੂਫਾਨ ਅਤੇ ਭਾਰੀ ਮੀਂਹ ਲਈ ਅਲਰਟ
● ਮੌਸਮ ਵਿਭਾਗ ਦੇ ਅਨੁਸਾਰ, ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ 31 ਮਾਰਚ - 1 ਅਪ੍ਰੈਲ ਦੇ ਦੌਰਾਨ ਮੀਂਹ / ਗਰਜ, ਬਿਜਲੀ / ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
● ਇਸ ਤੋਂ ਇਲਾਵਾ 31 ਮਾਰਚ ਯਾਨੀ ਅੱਜ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ 'ਚ ਕਿਤੇ-ਕਿਤੇ ਗੜ੍ਹੇਮਾਰੀ ਹੋ ਸਕਦੀ ਹੈ।
● ਆਈਐਮਡੀ ਦੀ ਰਿਪੋਰਟ ਦੇ ਅਨੁਸਾਰ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
● ਪੂਰਬੀ ਭਾਰਤ ਦੀ ਗੱਲ ਕਰੀਏ ਤਾਂ ਇੱਥੇ 31 ਮਾਰਚ ਤੋਂ 02 ਅਪ੍ਰੈਲ, 2023 ਤੱਕ ਮੀਂਹ/ਗਰਜ, ਬਿਜਲੀ/ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਮੁਤਾਬਕ ਅੱਜ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ ਅਤੇ ਉੜੀਸਾ ਵਿੱਚ ਗੜੇਮਾਰੀ ਹੋ ਸਕਦੀ ਹੈ।
ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਸਮੇਤ ਆਸਾਮ ਅਤੇ ਮੇਘਾਲਿਆ ਵਿੱਚ 31 ਮਾਰਚ ਤੋਂ 2 ਅਪ੍ਰੈਲ ਤੱਕ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
Summary in English: ALERT in PUNJAB, Torture of rain on this day in April