Weather Today: ਦੇਸ਼ ਦੇ ਕਈ ਸੂਬਿਆਂ 'ਚ ਹੁਣ ਮਾਨਸੂਨ ਦੇ ਦੂਜੇ ਪੜਾਅ ਦਾ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਪਹਾੜੀ ਤੋਂ ਲੈ ਕੇ ਦੱਖਣੀ ਸੂਬਿਆਂ ਤੱਕ ਜਨਜੀਵਨ ਪ੍ਰਭਾਵਿਤ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਉੱਤਰੀ ਮਹਾਰਾਸ਼ਟਰ ਦੇ ਖੇਤਰਾਂ ਵਿੱਚ ਮਾਨਸੂਨ ਸਰਗਰਮ ਰਹੇਗਾ। ਇਸ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਘੱਟ ਹੋ ਜਾਣਗੀਆਂ।
Punjab Weather: ਪੰਜਾਬ 'ਚ ਵੀ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਮਾਝੇ ਅਤੇ ਦੁਆਬੇ ਵਿਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂਕਿ ਮਾਲਵੇ ਦੇ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 17 ਅਤੇ 18 ਅਗਸਤ ਨੂੰ ਸੂਬੇ ਦੇ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਦੇ ਨਾਲ 19 ਅਤੇ 20 ਅਗਸਤ ਨੂੰ ਵੀ ਮੌਸਮ ਅਜਿਹਾ ਰਹਿਣ ਦੀ ਗੱਲ ਕਹੀ ਹੈ।
Delhi-NCR Weather: ਬੀਤੇ ਦਿਨੀਂ ਦਿੱਲੀ-ਐੱਨਸੀਆਰ 'ਚ ਹੋਈ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੂੰ ਗਰਮੀ ਤੋਂ ਕਾਫੀ ਹੱਦ ਤੱਕ ਰਾਹਤ ਨਸੀਬ ਹੋਈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਅੱਜ ਵੀ ਤੇਜ਼ ਹਵਾਵਾਂ ਚੱਲਣਗੀਆਂ ਅਤੇ ਦਿਨ ਭਰ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਨੇ ਗਰਜ ਦੇ ਨਾਲ ਹਲਕੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ:
● ਉੱਤਰ ਪ੍ਰਦੇਸ਼ 'ਚ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
● ਬਿਹਾਰ ਦੇ ਕਈ ਜਿਲ੍ਹਿਆਂ 'ਚ ਅੱਜ ਮੀਂਹ ਦੇ ਆਸਾਰ ਬਣੇ ਹੋਏ ਹਨ।
● ਉਤਰਾਖੰਡ ਦੇ ਜ਼ਿਆਦਾਤਰ ਹਿਸਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।
● ਚੰਡੀਗੜ੍ਹ 'ਚ ਅੱਜ ਬੱਦਲ ਛਾਏ ਰਹਿਣਗੇ, ਜਦੋਂਕਿ ਮੀਂਹ ਦਾ ਕੋਈ ਅਲਰਟ ਨਹੀਂ ਹੈ।
● ਮੱਧ ਪ੍ਰਦੇਸ਼, ਵਿਦਰਭ, ਕੋਂਕਣ ਅਤੇ ਗੋਆ ਵਿੱਚ ਅੱਜ ਗਰਜ ਨਾਲ ਮੀਂਹ ਪੈ ਸਕਦਾ ਹੈ।
● ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Weather Update: ਮੀਂਹ ਦਾ ਅਲਰਟ ਜਾਰੀ, ਜਾਣੋ 15 ਅਗਸਤ ਨੂੰ ਕਿਵੇਂ ਰਹੇਗਾ ਦੇਸ਼ ਦਾ ਮੌਸਮ
Alert: ਦੇਸ਼ ਦੇ ਕਈ ਸੂਬਿਆਂ 'ਚ ਇਨ੍ਹੀਂ ਦਿਨੀਂ ਮਾਨਸੂਨ ਦੀ ਸਰਗਰਮੀ ਬਣੀ ਹੋਈ ਹੈ। ਮੱਧ ਪ੍ਰਦੇਸ਼, ਮਹਾਰਾਸ਼ਟਰ, ਹਰਿਆਣਾ, ਦਿੱਲੀ ਸਮੇਤ ਕਈ ਸੂਬਿਆਂ 'ਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਯਾਨੀ 16 ਅਗਸਤ 2022 ਨੂੰ ਵੀ ਜ਼ਿਆਦਾਤਰ ਸੂਬਿਆਂ ਵਿੱਚ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ। ਬੰਗਾਲ ਦੀ ਖਾੜੀ 'ਤੇ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਮੀਂਹ ਦਾ ਦੌਰ ਜਾਰੀ ਹੈ। ਇਸ ਕਾਰਨ ਆਸਪਾਸ ਦੇ ਸੂਬਿਆਂ 'ਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ।
Summary in English: Alert of heavy rain in these states including UP-MP today