Weather Forecast: ਦੇਸ਼ ਦੇ ਕਈ ਸੂਬਿਆਂ 'ਚ ਬੇਮੌਸਮੀ ਬਾਰਸ਼ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਫਰਵਰੀ ਤੋਂ ਮੌਸਮ ਵਿੱਚ ਆਈ ਵੱਡੀ ਤਬਦੀਲੀ ਤੋਂ ਬਾਅਦ ਮਾਰਚ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਰ ਮਾਰਚ ਦੇ ਆਖਰੀ ਹਫਤੇ ਮੌਸਮ ਨੇ ਫਿਰ ਆਪਣਾ ਰੰਗ ਬਦਲ ਲਿਆ। ਅਚਨਚੇਤ ਮੀਂਹ ਅਤੇ ਗੜ੍ਹੇਮਾਰੀ ਕਾਰਨ ਮੌਸਮ ਫਿਰ ਠੰਡਾ ਹੋ ਗਿਆ ਅਤੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਮੌਸਮ ਦੀ ਇਸ ਤਬਦੀਲੀ ਅਤੇ ਮੀਂਹ ਕਾਰਨ ਸਭ ਤੋਂ ਵੱਧ ਨੁਕਸਾਨ ਫ਼ਸਲਾਂ ਨੂੰ ਹੋਇਆ ਹੈ।
ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੱਜ ਯਾਨੀ ਵੀਰਵਾਰ, 23 ਮਾਰਚ ਨੂੰ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਜਿਹੇ 'ਚ ਆਓ ਜਾਣਦੇ ਹਾਂ ਦੇਸ਼ ਭਰ 'ਚ ਮੌਸਮ ਦਾ ਹਾਲ...
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਬੀਤੇ ਦਿਨੀਂ ਮੀਂਹ ਅਤੇ ਤੇਜ਼ ਹਵਾਵਾਂ ਚੱਲੀਆਂ। ਪਰ ਬੁੱਧਵਾਰ ਤੋਂ ਮੀਂਹ ਰੁਕ ਗਿਆ ਹੈ ਅਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਹਾਲਾਂਕਿ, ਮੀਂਹ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਵਾਧਾ ਹੋਇਆ ਹੈ। ਵੀਰਵਾਰ ਸਵੇਰ ਤੋਂ ਹੀ ਆਸਮਾਨ 'ਚ ਬੱਦਲ ਛਾਏ ਹੋਏ ਹਨ ਅਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਤੋਂ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : IMD ਵੱਲੋਂ Punjab-Haryana ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ALERT
ਪੰਜਾਬ-ਹਰਿਆਣਾ ਵਿੱਚ ਪਿਛਲੇ 3-4 ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਜਿਸ ਕਾਰਨ ਕਿਸਾਨ ਚਿੰਤਤ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਕਿਸਾਨਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਸਪੈਸ਼ਲ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਪੂਰੀ ਤਰ੍ਹਾਂ ਬਦਲਾਅ ਆਇਆ ਹੈ, ਜਿਸਦੇ ਚਲਦਿਆਂ 24 ਅਤੇ 25 ਮਾਰਚ ਨੂੰ ਇਕ ਹੋਰ ਪੱਛਮੀ ਗੜਬੜ ਆਉਣ ਦੀ ਸੰਭਾਵਨਾ ਹੈ।
ਉੱਥੇ ਹੀ ਉੱਤਰ ਪ੍ਰਦੇਸ਼ ਦੇ ਮੌਸਮ ਦਾ ਮਿਜਾਜ਼ ਲਗਾਤਾਰ ਬਦਲ ਰਿਹਾ ਹੈ। ਮਾਰਚ ਮਹੀਨੇ ਦੀ ਸ਼ੁਰੂਆਤ 'ਚ ਜਿੱਥੇ ਗਰਮੀ ਅਤੇ ਤੇਜ਼ ਧੁੱਪ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਸਨ, ਉੱਥੇ ਹੀ 22 ਮਾਰਚ ਤੋਂ ਬਾਅਦ ਸੂਬੇ 'ਚ ਮੌਸਮ 'ਚ ਅਚਾਨਕ ਬਦਲਾਅ ਆਇਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਰਚ ਮਹੀਨੇ ਦਾ ਅੰਤ ਮਾਰਚ ਦੀ ਸ਼ੁਰੂਆਤ ਵਾਂਗ ਹੋ ਸਕਦਾ ਹੈ। ਹਾਲਾਂਕਿ, ਇਸ ਸਮੇਂ ਦੌਰਾਨ 31 ਮਾਰਚ ਤੋਂ 1 ਅਪ੍ਰੈਲ ਤੱਕ ਪੱਛਮੀ ਯੂਪੀ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ ਦੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ : 23 March ਤੋਂ ਵਿਗੜ ਸਕਦੇ ਹਨ ਹਾਲਾਤ, Punjab-Haryana 'ਚ ਮੀਂਹ ਤੇ ਹਨ੍ਹੇਰੀ ਨਾਲ ਡਿੱਗੇਗਾ ਪਾਰਾ
ਇਨ੍ਹਾਂ ਸੂਬਿਆਂ 'ਚ ਮੀਂਹ ਅਤੇ ਗੜ੍ਹੇਮਾਰੀ
● ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 24 ਤੋਂ 26 ਮਾਰਚ ਦਰਮਿਆਨ ਮੱਧ ਭਾਰਤ ਵਿੱਚ ਹਨੇਰੀ ਦੇ ਨਾਲ ਮੀਂਹ ਪੈਣ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ।
● ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 23 ਮਾਰਚ ਦੀ ਸ਼ਾਮ ਤੋਂ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਗੜ੍ਹੇਮਾਰੀ ਹੋ ਸਕਦੀ ਹੈ। ਮੌਸਮ ਦਾ ਇਹ ਮਿਜ਼ਾਜ 24 ਮਾਰਚ ਤੱਕ ਅਜਿਹਾ ਹੀ ਰਹਿ ਸਕਦਾ ਹੈ।
● ਅਗਲੇ ਦੋ ਦਿਨਾਂ ਦੌਰਾਨ ਮੱਧ ਭਾਰਤ ਦੇ ਸੂਬਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਵਿਦਰਭ ਖੇਤਰ ਵਿੱਚ ਮੀਂਹ ਜਾਂ ਗੜ੍ਹੇਮਾਰੀ ਹੋ ਸਕਦੀ ਹੈ।
Summary in English: ALERT of wind-rain-hailstorm from 23 March evening, know the weather till 26 March