Weather Today: ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਤੱਟਵਰਤੀ ਅਤੇ ਕੇਂਦਰੀ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਿਕ ਅਗਲੇ 24 ਘੰਟਿਆਂ ਦੌਰਾਨ ਉੱਤਰੀ ਆਂਧਰਾ ਪ੍ਰਦੇਸ਼ ਦੇ ਤੱਟ, ਦੱਖਣੀ ਉੜੀਸਾ, ਦੱਖਣੀ ਛੱਤੀਸਗੜ੍ਹ, ਮਹਾਰਾਸ਼ਟਰ, ਕੇਰਲ ਅਤੇ ਤੱਟੀ ਕਰਨਾਟਕ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਮੇਘਾਲਿਆ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
Rainfall Alert: ਸਤੰਬਰ ਮਹੀਨੇ ਦਾ ਪਹਿਲਾ ਹਫ਼ਤਾ ਬੀਤ ਗਿਆ ਹੈ, ਪਰ ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਹਾਲੇ ਵੀ ਸਰਗਰਮ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਕਈ ਸੂਬਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬੰਗਾਲ ਦੀ ਖਾੜੀ 'ਤੇ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਝਾਰਖੰਡ 'ਚ 11 ਸਤੰਬਰ ਤੋਂ ਫਿਰ ਤੋਂ ਭਾਰੀ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ।
Punjab Weather: ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ, ਜਦੋਂਕਿ ਐਤਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਰੂਪ ਨਗਰ ਅਤੇ ਪਟਿਆਲਾ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਇਸ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਪੂਰੇ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ।
Haryana Weather: ਹਰਿਆਣਾ 'ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਇਆ ਹੈ। ਮੌਸਮ ਵਿਭਾਗ ਮੁਤਾਬਿਕ 10 ਤੋਂ 11 ਸਤੰਬਰ ਤੱਕ ਹਰਿਆਣਾ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।
Delhi Weather: ਆਈਐਮਡੀ (IMD) ਦੇ ਅਨੁਸਾਰ ਦਿੱਲੀ ਵਿੱਚ ਹੁੰਮਸ ਭਰੀ ਗਰਮੀ ਜਾਰੀ ਰਹੇਗੀ। ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ ਅੱਜ ਯਾਨੀ 10 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਰਹੇਗਾ। ਰਾਜਧਾਨੀ ਦਿੱਲੀ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Yellow Alert: ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ `ਚ ਭਾਰੀ ਮੀਂਹ ਦੀ ਚੇਤਾਵਨੀ!
ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ:
● ਅਗਲੇ 4 ਤੋਂ 5 ਦਿਨਾਂ ਦੌਰਾਨ ਗੁਜਰਾਤ ਪੂਰਬੀ ਅਤੇ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
● ਝਾਰਖੰਡ ਦੇ ਕਈ ਹਿੱਸਿਆਂ 'ਚ 11 ਤੋਂ 13 ਸਤੰਬਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਮਹਾਰਾਸ਼ਟਰ 'ਚ ਸ਼ਨੀਵਾਰ ਨੂੰ ਬਾਰਿਸ਼ ਜਾਰੀ ਰਹੇਗੀ, ਹਾਲਾਂਕਿ ਪੁਣੇ ਅਤੇ ਸਤਾਰਾ ਵਰਗੇ ਜ਼ਿਲਿਆਂ 'ਚ ਐਤਵਾਰ ਤੱਕ ਬਾਰਿਸ਼ ਵਧ ਸਕਦੀ ਹੈ।
● 10 ਤੋਂ 13 ਸਤੰਬਰ ਦੇ ਦੌਰਾਨ ਗੰਗਾ ਦੇ ਪੱਛਮੀ ਬੰਗਾਲ 'ਚ ਬਿਜਲੀ ਅਤੇ ਗਰਜ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ।
● ਤੇਲੰਗਾਨਾ ਅਤੇ ਤੱਟਵਰਤੀ ਕਰਨਾਟਕ ਦੇ ਕਈ ਹਿੱਸਿਆਂ ਵਿੱਚ ਵੀ 10 ਤੋਂ 12 ਸਤੰਬਰ ਦਰਮਿਆਨ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਨੇ ਦੇਸ਼ ਦੇ ਪੱਛਮੀ ਅਤੇ ਪੂਰਬੀ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
Summary in English: Alert! There is a risk of heavy rain in these states, a big update from the Meteorological Department