1. Home
  2. ਮੌਸਮ

Weather Today: ਮੌਨਸੂਨ ਸੁਸਤ - ਗਰਮੀ ਚੁਸਤ, 13 ਅਗਸਤ ਤੋਂ ਬਾਅਦ ਬਦਲੇਗਾ ਮੌਸਮ

ਮੌਸਮ ਵਿਭਾਗ ਮੁਤਾਬਕ 10 ਅਗਸਤ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 13 ਅਗਸਤ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।

Gurpreet Kaur Virk
Gurpreet Kaur Virk
ਹੁਣ 13 ਅਗਸਤ ਤੋਂ ਬਾਅਦ ਬਦਲੇਗਾ ਮੌਸਮ

ਹੁਣ 13 ਅਗਸਤ ਤੋਂ ਬਾਅਦ ਬਦਲੇਗਾ ਮੌਸਮ

Weather Forecast: ਉੱਤਰ ਭਾਰਤ ਦੇ ਸੂਬਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਰੁਕ ਗਈਆਂ ਹਨ। ਜਦੋਂਕਿ, ਪਹਾੜੀ ਸੂਬਿਆਂ 'ਚ ਫਿਲਹਾਲ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇਲਾਵਾ IMD ਨੇ ਬਿਹਾਰ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਸਾਮ, ਮੇਘਾਲਿਆ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਅੱਜ ਯਾਨੀ 8 ਅਗਸਤ ਨੂੰ ਮੀਂਹ ਦੀ ਸੰਭਾਵਨਾ ਜਤਾਈ ਹੈ। ਆਓ ਜਾਣਦੇ ਹਾਂ ਦੇਸ਼ਭਰ ਦਾ ਮੌਸਮ...

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 08 ਅਗਸਤ ਨੂੰ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਹਨ। ਇਸ ਤੋਂ ਬਾਅਦ 09 10 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ 08, 09 ਅਤੇ 10 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਇਸ ਦੌਰਾਨ ਤੂਫ਼ਾਨ/ਬਿਜਲੀ ਚਮਕਣ ਦੀ ਵੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਇਸ ਦਿਨ ਤੋਂ ਮੀਂਹ ਦਾ ਦੌਰ ਖ਼ਤਮ, ਹੁਣ ਸ਼ੁਰੂ ਹੋਵੇਗਾ ਹੁੰਮਸ ਦਾ ਅਟੈਕ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉਪ-ਹਿਮਾਲਿਆ ਪੱਛਮੀ ਬੰਗਾਲ, ਅਸਾਮ ਦੇ ਕੁਝ ਹਿੱਸਿਆਂ, ਮੇਘਾਲਿਆ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਉੜੀਸਾ, ਕੋਂਕਣ ਅਤੇ ਗੋਆ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਉੱਤਰ ਪ੍ਰਦੇਸ਼, ਦੱਖਣੀ ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ ਅਤੇ ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Alert: Weather will change after August 13

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News