ਉੱਤਰੀ ਭਾਰਤ 'ਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ, ਨਾਲ ਹੀ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ 'ਚ ਅਗਲੇ 5 ਦਿਨਾਂ ਤੱਕ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
Weather Forecast: ਅਗਲੇ ਇੱਕ ਹਫਤੇ ਤੱਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਵੀ ਉੱਤਰ ਭਾਰਤ 'ਚ ਕੋਲਡ ਵੇਵ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਵਿੱਚ ਅਗਲੇ 5 ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹੇਗੀ। ਇਸ ਦੌਰਾਨ ਧੁੰਦ ਕਾਰਨ ਇਨ੍ਹਾਂ ਸੂਬਿਆਂ ਵਿੱਚ ਵਿਜ਼ੀਬਿਲਟੀ ਵੀ ਘੱਟ ਰਹਿਣ ਦੀ ਸੰਭਾਵਨਾ ਹੈ। ਵਾਹਨ ਚਾਲਕਾਂ ਨੂੰ ਸੜਕ 'ਤੇ ਵਾਹਨ ਚਲਾਉਂਦੇ ਵੇਲੇ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਿਨਾਂ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ 'ਚ ਔਰੇਂਜ ਅਲਰਟ
ਮੌਸਮ ਵਿਭਾਗ ਦੀ ਮੰਨੀਏ ਤਾਂ 7 ਜਨਵਰੀ ਤੱਕ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਸਵੇਰੇ ਅਤੇ ਸ਼ਾਮ ਨੂੰ ਲਗਭਗ ਸਾਰੇ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ, ਨਾਲ ਦੀ ਠੰਡੀਆਂ ਹਵਾਵਾਂ ਲੋਕਾਂ ਨੂੰ ਪਰੇਸ਼ਾਨ ਕਰ ਸਕਦੀਆਂ ਹਨ। ਗੱਲ ਸੋਮਵਾਰ ਦੀ ਕਰੀਏ ਤਾਂ ਇੱਥੇ ਪਾਰਾ ਜ਼ੀਰੋ ਦੇ ਨੇੜੇ ਪੁੱਜ ਗਿਆ। ਬਠਿੰਡਾ ਵਿੱਚ 0.4 ਡਿਗਰੀ, ਹੁਸ਼ਿਆਰਪੁਰ ਵਿੱਚ 0.6 ਅਤੇ ਗੁਰਦਾਸਪੁਰ ਵਿੱਚ 0.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਹਰਿਆਣਾ 'ਚ ਠੰਡੀਆਂ ਹਵਾਵਾਂ
ਹਰਿਆਣਾ ਵਿੱਚ ਬਰਫੀਲੀਆਂ ਹਵਾਵਾਂ ਚੱਲਣ ਕਾਰਨ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਦਾ ਦੌਰ ਮੁੜ ਸ਼ੁਰੂ ਹੋ ਗਈ ਹੈ। ਇੱਕ ਪਾਸੇ ਜਿੱਥੇ ਨੂੰਹ 'ਚ ਤਾਪਮਾਨ 1.3 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ। ਉੱਥੇ ਹੀ ਹਿਸਾਰ ਦਾ ਤਾਪਮਾਨ 0.7 ਡਿਗਰੀ ਸੈਲਸੀਅਸ ਰਿਹਾ। ਦੱਸ ਦੇਈਏ ਕਿ ਸੂਬੇ ਵਿੱਚ ਪਹਿਲੀ ਵਾਰ ਤਾਪਮਾਨ ਮਾਇਨਸ ਵਿੱਚ ਰਿਕਾਰਡ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੜਾਕੇ ਦੀ ਸਰਦੀ ਸ਼ੁਰੂ ਹੋ ਚੁੱਕੀ ਹੈ, ਅਜਿਹੇ 'ਚ ਸ਼ਨੀਵਾਰ ਤੱਕ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਦਿੱਲੀ ਤੱਕ ਧੁੰਦ ਹੀ ਧੁੰਦ, ਆਉਣ ਵਾਲੇ 2-3 ਦਿਨ ਮੁਸ਼ਕਲਾਂ ਭਰੇ, ਪਾਰਾ ਹੋਰ ਡਿੱਗਣ ਦੇ ਆਸਾਰ
ਦਿੱਲੀ-ਐੱਨ.ਸੀ.ਆਰ 'ਚ ਸਰਦੀ ਦਾ ਸਿਤਮ
ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਠੰਡ ਵਧਣ ਦੀ ਚਿਤਾਵਨੀ ਜਾਰੀ ਕੀਤੀ ਹੈ। ਦਸਿਆ ਜਾ ਰਿਹਾ ਹੈ ਕਿ ਇੱਥੇ ਸੀਤ ਲਹਿਰ ਅਤੇ ਧੁੰਦ 6 ਤੋਂ 7 ਦਿਨਾਂ ਤੱਕ ਪਰੇਸ਼ਾਨ ਕਰ ਸਕਦੀ ਹੈ। ਮੌਸਮ ਮਾਹਿਰਾਂ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਰਾਜਧਾਨੀ ਦਿੱਲੀ ਵਿੱਚ ਬਹੁਤ ਠੰਡ ਰਹੇਗੀ, ਜਿਸ ਨਾਲ ਦਿਨ ਵੇਲੇ ਵੀ ਸੀਤ ਲਹਿਰ ਦੀ ਸਥਿਤੀ ਬਣੀ ਰਹਿ ਸਕਦੀ ਹੈ, ਇਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਾਜਧਾਨੀ ਦਿੱਲੀ ਵਿੱਚ ਅੱਜ ਯਾਨੀ ਮੰਗਲਵਾਰ ਘੱਟੋ-ਘੱਟ ਤਾਪਮਾਨ 6 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਇਸ ਸਮੇਂ ਸੂਬੇ ਵਿੱਚ ਠੰਡ ਦਾ ਕਹਿਰ ਬਰਕਰਾਰ ਹੈ।
ਉੱਤਰਾਖੰਡ 'ਚ ਕੜਾਕੇ ਦੀ ਠੰਡ
ਉੱਤਰਾਖੰਡ ਦੇ ਤਕਰੀਬਨ ਸਾਰੇ ਖੇਤਰ ਸੀਤ ਲਹਿਰ ਦੀ ਲਪੇਟ ਵਿੱਚ ਹਨ। ਹਾਲਾਂਕਿ, ਸੋਮਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਧੁੱਪ ਨਿਕਲਣ ਕਾਰਨ ਰਾਹਤ ਮਿਲੀ। ਪਰ ਸ਼ਾਮ ਹੁੰਦੇ ਹੀ ਪਾਰਾ ਚੜਨ ਲੱਗ ਪਿਆ ਅਤੇ ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹੋ ਗਏ। ਮੌਸਮ ਵਿਭਾਗ ਦੀ ਮੰਨੀਏ ਤਾਂ ਇੱਥੇ 6 ਜਨਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਜਦੋਂਕਿ, ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ALERT! ਬਾਰਿਸ਼ ਤੇ ਬਰਫਬਾਰੀ ਦਾ ਸਿਤਮ ਜਾਰੀ, 1 ਜਨਵਰੀ ਤੋਂ ਮੁੜ ਪਵੇਗੀ ਹੱਡ ਭੰਨਵੀਂ ਠੰਡ
ਇਨ੍ਹਾਂ ਸੂਬਿਆਂ 'ਚ ਕੋਲਡ ਵੇਵ ਅਲਰਟ (Cold wave alert in these states)
● ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਉੱਤਰੀ ਰਾਜਸਥਾਨ ਵਿੱਚ ਅਗਲੇ 5 ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹੇਗੀ।
● ਇਨ੍ਹਾਂ ਸੂਬਿਆਂ 'ਚ ਸੰਘਣੀ ਧੁੰਦ ਪੈਣ ਦਾ ਵੀ ਖ਼ਦਸ਼ਾ ਜਤਾਇਆ ਗਿਆ ਹੈ, ਜਿਸਦਾ ਸਿੱਦਾ ਅਸਰ ਵਾਹਨ ਚਾਲਕਾਂ ਨੂੰ ਝੱਲਣਾ ਪੈ ਸਕਦਾ ਹੈ ਕਿਉਂਕਿ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਦੀ ਸੰਭਾਵਨਾ ਹੈ।
● ਵਾਹਨ ਚਾਲਕਾਂ ਨੂੰ ਸੜਕ 'ਤੇ ਵਾਹਨ ਚਲਾਉਂਦੇ ਵੇਲੇ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
● ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਉੱਤਰ-ਪੂਰਬੀ ਸੂਬਿਆਂ 'ਚ ਸੰਘਣੀ ਧੁੰਦ ਅਤੇ ਠੰਡਕ ਦੇਖਣ ਨੂੰ ਮਿਲ ਸਕਦੀ ਹੈ।
Summary in English: Appeal to be careful for the next 5 days, cold wave alert in Punjab-Haryana-Delhi-Rajasthan