1. Home
  2. ਮੌਸਮ

Weather Advisory: ਪੰਜਾਬ ਦਾ ਮੌਸਮ ਖ਼ਰਾਬ, ਕਿਸਾਨਾਂ ਨੂੰ ਫਸਲਾਂ ਸੰਬੰਧੀ ਸਲਾਹ

ਮੀਂਹ ਕਾਰਨ ਕਿਸਾਨਾਂ 'ਤੇ ਪਈ ਮੁਸੀਬਤ, Punjab-Haryana 'ਚ ਸਰ੍ਹੋਂ ਦੀ ਫ਼ਸਲ ਦੀ ਵਾਢੀ ਮੁਲਤਵੀ ਕਰਨ ਦੀ ਸਲਾਹ, ਕਣਕ ਦੀ ਫ਼ਸਲ ਦੀ ਸਿੰਚਾਈ ਨਾ ਕਰਨ ਕਿਸਾਨ।

Gurpreet Kaur Virk
Gurpreet Kaur Virk
ਕਿਸਾਨਾਂ ਨੂੰ ਫਸਲਾਂ ਲਈ ਮੌਸਮ ਸੰਬੰਧੀ ਸਲਾਹ

ਕਿਸਾਨਾਂ ਨੂੰ ਫਸਲਾਂ ਲਈ ਮੌਸਮ ਸੰਬੰਧੀ ਸਲਾਹ

Weather Forecast: ਪੱਛਮੀ ਗੜਬੜੀ ਪ੍ਰਣਾਲੀ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਨਸੀਬ ਹੋ ਰਹੀ ਹੈ, ਉੱਥੇ ਹੀ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਚਿੰਤਾ ਸਤਾ ਰਹੀ ਹੈ। ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਰ੍ਹੋਂ ਦੀ ਫ਼ਸਲ ਦੀ ਵਾਢੀ ਮੁਲਤਵੀ ਕਰਨ ਦੀ ਸਲਾਹ ਦਿੱਤੀ ਹੈ, ਇਸ ਦੇ ਨਾਲ ਹੀ ਵਿਭਾਗ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀ ਸਿੰਚਾਈ ਨਾ ਕਰਨ ਲਈ ਵੀ ਕਿਹਾ ਹੈ।

ਕੱਲ੍ਹ ਯਾਨੀ ਵੀਰਵਾਰ ਤੋਂ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੈਦਾਨੀ ਇਲਾਕਿਆਂ ਵਿੱਚ ਮੌਸਮ ਦੇ ਇਸ ਰੁਝਾਨ ਨੇ ਵਧਦੀ ਗਰਮੀ ਵਿੱਚ ਕੁਝ ਰਾਹਤ ਦਿੱਤੀ ਹੈ। ਪਰ ਜੇਕਰ ਦੇਖਿਆ ਜਾਵੇ ਤਾਂ ਕਈ ਸੂਬਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਪਾਰਾ ਅਜੇ ਵੀ ਉੱਚਾ ਬਣਿਆ ਹੋਇਆ ਹੈ।

ਆਈਐਮਡੀ (IMD) ਦੇ ਅਨੁਸਾਰ, ਅੱਜ ਵੀ ਦੇਸ਼ ਦੇ ਕਈ ਖੇਤਰਾਂ ਵਿੱਚ ਗਰਜ ਅਤੇ ਮੀਂਹ ਦੇ ਨਾਲ-ਨਾਲ ਕੁਝ ਥਾਵਾਂ 'ਤੇ ਗੜ੍ਹੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਤਾਂ ਆਓ ਜਾਣਦੇ ਹਾਂ ਅੱਜ ਦੇ ਮੌਸਮ ਨਾਲ ਜੁੜੀਆਂ ਅਪਡੇਟਸ ਬਾਰੇ।

ਇਹ ਵੀ ਪੜ੍ਹੋ : 17 ਮਾਰਚ ਤੋਂ WEATHER CHANGE! PUNJAB ਤੋਂ ਲੈ ਕੇ UP-RAJASTHAN ਤੱਕ YELLOW-ORANGE ALERT

ਦਿੱਲੀ ਦਾ ਮੌਸਮ

ਕੱਲ੍ਹ ਤੋਂ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਦਿੱਲੀ 'ਚ ਸਵੇਰੇ ਹਲਕੀ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ, ਜਿਸ ਕਾਰਨ ਗਰਮੀ ਦਾ ਅਹਿਸਾਸ ਘੱਟ ਹੋ ਰਿਹਾ ਹੈ।

ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ ਅੱਜ ਦਿੱਲੀ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ ਕਿ 21 ਤੋਂ 22 ਮਾਰਚ 2023 ਨੂੰ ਤਾਪਮਾਨ ਵਿੱਚ ਫਿਰ ਤੋਂ ਵਾਧਾ ਹੋ ਸਕਦਾ ਹੈ। ਅਜਿਹੇ 'ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਦਿੱਲੀ 'ਚ ਹਲਕੀ ਬਾਰਿਸ਼ ਕਾਰਨ ਮੌਸਮ ਠੰਡਾ ਰਹੇਗਾ।

ਇਹ ਵੀ ਪੜ੍ਹੋ : IMD ਵੱਲੋਂ 17 ਤੋਂ 20 March ਤੱਕ ਰੋਜ਼ਾਨਾ ਮੀਂਹ ਦੀ ਭਵਿੱਖਬਾਣੀ, ਜਾਣੋ Punjab-Haryana-Delhi ਦਾ ਮੌਸਮ

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਨੇ ਹਰਿਆਣਾ-ਪੰਜਾਬ ਵਿੱਚ 17 ਤੋਂ 20 ਮਾਰਚ ਤੱਕ ਬਿਜਲੀ ਚਮਕਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਦੋਵੇਂ ਸੂਬਿਆਂ 'ਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ (17 March) ਅਤੇ ਕੱਲ੍ਹ (18 March) ਨੂੰ ਕੁਝ ਸਥਾਨਾਂ 'ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਨੇਰੀ ਅਤੇ ਹਵਾਵਾਂ ਚੱਲਣ ਦੇ ਨਾਲ ਮੀਂਹ ਪਵੇਗਾ, ਜਦੋਂਕਿ 19 ਅਤੇ 20 ਮਾਰਚ ਨੂੰ ਜ਼ਿਆਦਾਤਰ ਥਾਵਾਂ 'ਤੇ ਮੌਸਮ ਦੇ ਮਿਜਾਜ਼ 'ਚ ਹੋਰ ਵੀ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਕਿਸਾਨਾਂ ਨੂੰ ਫਸਲਾਂ ਲਈ ਮੌਸਮ ਸੰਬੰਧੀ ਸਲਾਹ

ਮੌਸਮ ਵਿਭਾਗ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿੱਚ ਸਿੰਚਾਈ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਕੁਝ ਸਮੇਂ ਲਈ ਟਾਲਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਫ਼ਸਲ ਦੀ ਕਟਾਈ ਨਾ ਕਰਨ ਅਤੇ ਕਟਾਈ ਕੀਤੀ ਗਈ ਫ਼ਸਲ ਨੂੰ ਸੁਰੱਖਿਅਤ ਥਾਂ 'ਤੇ ਰੱਖਣ।

ਇਸ ਤੋਂ ਇਲਾਵਾ ਮਾਹਿਰਾਂ ਨੇ ਸਰ੍ਹੋਂ ਦੀ ਵਾਢੀ ਵੀ ਕੁਝ ਦਿਨਾਂ ਲਈ ਮੁਲਤਵੀ ਕਰਨ ਦੀ ਸਲਾਹ ਦਿੱਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪਹਿਲਾਂ ਹੀ ਕਟਾਈ ਕੀਤੀ ਜਾ ਚੁੱਕੀ ਹੈ, ਤਾਂ ਨੁਕਸਾਨ ਤੋਂ ਬਚਣ ਲਈ ਕਿਸਾਨ ਉਪਜ ਨੂੰ ਤਰਪਾਲ ਨਾਲ ਢੱਕ ਕੇ/ਸੁਰੱਖਿਅਤ ਥਾਵਾਂ 'ਤੇ ਰੱਖਣ। ਨਾਲ ਹੀ ਮਾਹਿਰਾਂ ਨੇ ਆਉਣ ਵਾਲੇ ਮੌਸਮ ਦੇ ਮੱਦੇਨਜ਼ਰ ਮੂੰਗੀ ਦੀ ਬਿਜਾਈ ਵੀ ਦੇਰੀ ਨਾਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ।

Summary in English: Bad weather in Punjab, advice to farmers regarding crops

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters