ਦੇਸ਼ `ਚ ਮਾਨਸੂਨ ਨੇ ਆਪਣੀ ਵਾਪਸੀ ਦਾ ਰਾਹ ਫੜ੍ਹ ਲਿਆ ਹੈ। ਜਾਂਦੇ ਜਾਂਦੇ ਵੀ ਮਾਨਸੂਨ ਕਈ ਸੂਬਿਆਂ ਚ ਰੱਜ ਕੇ ਆਪਣਾ ਕਹਿਰ ਵਖਾ ਰਿਹਾ ਹੈ। ਅੱਜ ਵੀ ਦੇਸ਼ ਦੇ ਕਈ ਹਿੱਸਿਆਂ `ਚ ਮੀਂਹ ਦਾ ਦੌਰ ਜਾਰੀ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਨੇ ਅੱਜ ਕਿਹੜੇ ਸੂਬਿਆਂ ਲਈ ਅਲਰਟ ਜਾਰੀ ਕੀਤੇ ਹਨ।
IMD Forecast: ਮੌਸਮ ਵਿਭਾਗ ਨੇ ਅੱਜ ਯਾਨੀ ਕੇ 30 ਸਿਤੰਬਰ ਲਈ ਕਈ ਸੂਬਿਆਂ `ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੱਖਣੀ ਭਾਰਤ ਦੇ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਉੜੀਸਾ, ਝਾਰਖੰਡ ਤੇ ਪੱਛਮੀ ਬੰਗਾਲ ਲਈ ਅੱਜ ਆਈਐਮਡੀ ਵੱਲੋਂ ਯੈਲੋ ਅਲਰਟ ਘੋਸ਼ਿਤ ਕੀਤਾ ਗਿਆ ਹੈ।
Delhi Weather: ਮੌਸਮ ਵਿਭਾਗ ਦੇ ਅਨੁਸਾਰ ਦਿੱਲੀ `ਚ ਅੱਜ ਬੱਦਲ ਛਾਏ ਰਹਿਣਗੇ ਪਰ ਮੀਂਹ ਦੇ ਕੋਈ ਆਸਾਰ ਨਹੀਂ ਹਨ। ਹਾਲਾਂਕਿ, 4 ਅਕਤੂਬਰ ਨੂੰ ਆਈ.ਐਮ.ਡੀ ਨੇ ਇਥੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਾਰੀ ਕੀਤੀ ਹੈ। ਇਸਦੇ ਨਾਲ ਹੀ ਮੀਂਹ ਹਟਣ ਕਾਰਨ ਅੱਜ-ਕੱਲ੍ਹ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਦਾ ਅੱਜ ਦਾ ਘਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹੇਗਾ।
Punjab Weather: ਮੌਸਮ ਵਿਭਾਗ ਦੇ ਅਨੁਸਾਰ ਪੰਜਾਬ `ਚ ਅੱਜ ਵੀ ਮੌਸਮ ਸਾਫ਼ ਰਹੇਗਾ ਤੇ ਮੀਂਹ ਦੇ ਕੋਈ ਆਸਾਰ ਨਹੀਂ ਹਨ। ਇੱਕ ਅਨੁਮਾਨ ਦੇ ਅਨੁਸਾਰ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ 'ਚ ਆਮ ਨਾਲੋਂ 8 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਮਾਨਸੂਨ ਪੂਰੇ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਤੋਂ ਹਟ ਗਿਆ ਹੈ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : ਮੌਸਮ ਦੇ ਪੈਟਰਨ 'ਚ ਬਦਲਾਅ, ਮਾਨਸੂਨ ਦੀ ਰਵਾਨਗੀ ਤੇ ਸਰਦੀਆਂ ਦੇ ਸੰਕੇਤ
ਹੋਰ ਸੂਬਿਆਂ ਦਾ ਮੌਸਮ:
● ਆਈ.ਐਮ.ਡੀ ਦੇ ਅਨੁਸਾਰ ਅੱਜ ਤੱਟਵਰਤੀ ਆਂਧਰਾ ਪ੍ਰਦੇਸ਼ `ਚ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਉੜੀਸਾ 'ਚ ਵੀ ਅੱਜ ਤੋਂ ਕੁਝ ਦਿਨਾਂ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਆਸਾਮ ਤੇ ਇਸਦੇ ਨਾਲ ਲਗਦੇ ਇਲਾਕਿਆਂ `ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਅੰਡੇਮਾਨ ਤੇ ਨਿਕੋਬਾਰ `ਚ ਗਰਜ ਦੇ ਨਾਲ ਮੱਧਮ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਉੜੀਸਾ, ਝਾਰਖੰਡ ਤੇ ਪੱਛਮੀ ਬੰਗਾਲ ਲਈ ਵੀ ਅੱਜ ਯੈਲੋ ਅਲਰਟ ਘੋਸ਼ਿਤ ਕੀਤਾ ਗਿਆ ਹੈ।
Summary in English: Be careful in these states, heavy rain alert continues