ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ। ਜਦੋਂਕਿ, ਦੱਖਣੀ ਭਾਰਤ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।
Weather Update: ਪਹਾੜੀ ਸੂਬਿਆਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਤਾਪਮਾਨ 'ਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੱਜ ਯਾਨੀ ਵੀਰਵਾਰ ਨੂੰ ਦੱਖਣੀ ਭਾਰਤ ਦੇ ਕੁਝ ਇਲਾਕਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦੇਸ਼ ਦੇ ਕਈ ਹਿੱਸਿਆਂ 'ਚ ਸ਼ੀਤ ਲਹਿਰ ਅਤੇ ਧੁੰਦ ਕਾਰਨ ਹੌਲੀ-ਹੌਲੀ ਠੰਡ ਵਧ ਰਹੀ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਪਾਰਾ ਹੇਠਾਂ ਡਿੱਗ ਰਿਹਾ ਹੈ। ਲੋਕ ਹੁਣ ਪਹਿਲਾਂ ਨਾਲੋਂ ਜ਼ਿਆਦਾ ਠੰਡ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ। ਜਦੋਂਕਿ, ਦੱਖਣੀ ਭਾਰਤ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਇੱਕ ਪਾਸੇ ਦਿੱਲੀ 'ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ, ਤਾਂ ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸੇ ਸ਼ੀਤ ਲਹਿਰ ਦੀ ਲਪੇਟ 'ਚ ਹਨ। ਜਦੋਂਕਿ, ਕਸ਼ਮੀਰ ਘਾਟੀ ਵਿੱਚ ਡਲ ਝੀਲ ਦੇ ਨਾਲ-ਨਾਲ ਲਗਾਤਾਰ ਪੈ ਰਹੀ ਠੰਡ ਕਾਰਨ ਪਾਣੀ ਦੇ ਕਈ ਸਰੋਤ ਜੰਮ ਗਏ ਹਨ। ਉੱਤਰ ਭਾਰਤ ਦੇ ਨਾਲ-ਨਾਲ ਦੱਖਣੀ ਭਾਰਤ ਦੇ ਸੂਬੇ ਵੀ ਮੌਸਮੀ ਮਾਰ ਝੱਲ ਰਹੇ ਹਨ। ਇੱਥੇ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ 'ਚ ਵਧੀ ਠੰਡ
ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਪੰਜਾਬ 'ਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਲੋਕ ਠੰਡ ਤੋਂ ਬਚਣ ਲਈ ਅੱਗ ਸੇਕਦੇ ਨਜ਼ਰ ਆ ਰਹੇ ਹਨ। ਧੁੰਦ ਦੀ ਚੱਦਰ ਨੇ ਸੂਬੇ ਨੂੰ ਅਪਣੀ ਬੁੱਕਲ ਵਿੱਚ ਘੇਰ ਲਿਆ ਹੈ, ਜਿਸ ਕਰਕੇ ਵਾਹਨ ਚਾਲਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਧੁੰਦ ਕਾਰਨ ਸੜਕਾਂ 'ਤੇ ਵਿਜੀਵਿਲਿਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਅਪਣੇ ਵਾਹਨਾਂ ਦੀਆਂ ਹੈੱਡ ਲਾਇਟਾਂ ਚਲਾ ਕੇ ਸਫਰ ਕਰਨਾ ਪੈ ਰਿਹਾ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਦਿੱਲੀ-ਐੱਨਸੀਆਰ 'ਚ ਠੰਡ ਦਾ ਅਸਰ ਹੌਲੀ-ਹੌਲੀ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਘੱਟੋ-ਘੱਟ ਤਾਪਮਾਨ 'ਚ ਬਦਲਾਅ ਹੋ ਸਕਦਾ ਹੈ। ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ ਵਿੱਚ 9 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪਹਾੜਾਂ 'ਚ ਪਾਰਾ ਸਿਫ਼ਰ ਤੋਂ ਹੇਠਾਂ, ਦਿੱਲੀ-ਐੱਨ.ਸੀ.ਆਰ 'ਚ ਧੂੰਏਂ ਦਾ ਗੁੱਬਾਰ, ਮੌਸਮ ਵਿਭਾਗ ਵੱਲੋਂ ਅਲਰਟ
ਉੱਤਰਾਖੰਡ 'ਚ 15 ਦਸੰਬਰ ਤੋਂ ਬਦਲੇਗਾ ਮੌਸਮ
ਉੱਤਰਾਖੰਡ 'ਚ ਠੰਡ ਨੇ ਹੁਣ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਖਾਸ ਤੌਰ 'ਤੇ ਸਵੇਰ ਅਤੇ ਸ਼ਾਮ ਦੇ ਸਮੇਂ ਤਾਪਮਾਨ ਡਿੱਗ ਰਿਹਾ ਹੈ। ਪਹਾੜੀ ਇਲਾਕਿਆਂ ਵਿੱਚ ਪਾਰਾ ਇੱਕ ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਫਿਲਹਾਲ, ਮੌਸਮ ਵਿਭਾਗ ਨੇ 15 ਦਿਸੰਬਰ ਤੋਂ ਬਾਅਦ ਮੌਸਮ 'ਚ ਵੱਡਾ ਬਦਲਾਅ ਆਉਣ ਦੀ ਗੱਲ ਕਹੀ ਹੈ।
ਯੂਪੀ 'ਚ ਠੰਡ ਅਤੇ ਧੁੰਦ
ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਯੂਪੀ 'ਚ ਠੰਡ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਰਹੇਗਾ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਯੂਪੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ
● ਮੌਸਮ ਵਿਭਾਗ ਨੇ ਦੱਖਣੀ ਸੂਬਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।
● ਅਗਲੇ ਦੋ ਦਿਨਾਂ ਤੱਕ ਤਾਮਿਲਨਾਡੂ, ਦੱਖਣੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਅੰਡੇਮਾਨ ਅਤੇ ਨਿਕੋਬਾਰ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਤਾਜ਼ਾ ਪੱਛਮੀ ਗੜਬੜ ਦੇ ਕਾਰਨ ਅੱਜ ਤੋਂ 11 ਦਸੰਬਰ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰਾਖੰਡ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
● 9 ਅਤੇ 10 ਦਸੰਬਰ ਨੂੰ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ 'ਚ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
Summary in English: Big change in weather after December 15, heavy rain and snowfall in these states