1. Home
  2. ਮੌਸਮ

Big News: 72 ਘੰਟਿਆਂ 'ਚ ਤਾਪਮਾਨ 30 ਡਿਗਰੀ ਤੋਂ ਪਾਰ ਹੋਣ ਦਾ ਅਨੁਮਾਨ, ਜਾਣੋ ਇਹ ਨਵਾਂ Update

ਇਨ੍ਹਾਂ ਸੂਬਿਆਂ ਦਾ Weather 20 ਫਰਵਰੀ ਤੋਂ ਬਦਲਣ ਵਾਲਾ ਹੈ, ਜਾਣੋ IMD ਵੱਲੋਂ ਜਾਰੀ ਇਹ ਵੱਡੀ Update

Gurpreet Kaur Virk
Gurpreet Kaur Virk
ਮੌਸਮ 'ਚ ਵੱਡਾ ਬਦਲਾਅ

ਮੌਸਮ 'ਚ ਵੱਡਾ ਬਦਲਾਅ

Weather Forecast: ਮੌਸਮ ਵਿਭਾਗ ਮੁਤਾਬਕ ਉੱਤਰ ਭਾਰਤ ਦੇ ਸੂਬਿਆਂ ਦਾ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ। ਹਾਲਾਂਕਿ,ਰਾਤ ਵੇਲੇ ਚੱਲ ਰਹੀਆਂ ਹਵਾਵਾਂ ਤੋਂ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਪਰ ਮੌਸਮ ਵਿਭਾਗ ਨੇ ਆਉਣ ਵਾਲੇ ਅਗਲੇ 72 ਘੰਟਿਆਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਦਿੱਲੀ, ਯੂਪੀ, ਐਮਪੀ ਅਤੇ ਬਿਹਾਰ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਆਉਣ ਵਾਲੇ ਦਿਨਾਂ ਦੌਰਾਨ ਪਾਰਾ ਚੜ੍ਹਨ ਦੀ ਭਵਿੱਖਬਾਣੀ ਕੀਤੀ ਹੈ। ਇਸੇ ਤਰ੍ਹਾਂ ਅਗਲੇ ਤਿੰਨ ਦਿਨਾਂ ਤੱਕ ਕੁਝ ਪਹਾੜੀ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਜਿਸ ਤਰੀਕੇ ਨਾਲ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਉਸਦੇ ਚਲਦਿਆਂ ਦਿੱਲੀ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ, ਯੂਪੀ, ਬਿਹਾਰ, ਝਾਰਖੰਡ ਸਮੇਤ ਉੱਤਰ ਬਹਾਰਤ ਦੇ ਸਾਰੇ ਸੂਬਿਆਂ ਵਿੱਚ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫਰਵਰੀ ਦੇ ਅੰਤ ਤੱਕ ਠੰਡ ਲਗਭਗ ਖ਼ਤਮ ਹੋ ਜਾਵੇਗੀ।

ਗੱਲ ਪਹਾੜੀ ਸੂਬਿਆਂ ਦੀ ਕਰੀਏ ਤਾਂ ਇੱਥੇ ਵੀ ਸਰਦੀ ਲਗਾਤਾਰ ਘਟ ਰਹੀ ਹੈ। ਭਾਵੇਂ ਜੰਮੂ-ਕਸ਼ਮੀਰ ਹੋਵੇ ਜਾਂ ਹਿਮਾਚਲ ਪ੍ਰਦੇਸ਼-ਉੱਤਰਾਖੰਡ, ਇੱਥੇ ਫਿਲਹਾਲ ਤਾਪਮਾਨ 24-27 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਸੂਮ ਵਿਭਾਗ ਨੇ ਗੁਜਰਾਤ, ਰਾਜਸਥਾਨ 'ਚ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਰਹਿਣ ਦੇ ਆਸਾਰ ਜਤਾਏ ਹਨ।

ਇਹ ਵੀ ਪੜ੍ਹੋ : Cold Wave ਜਾਂ Heat Wave! Punjab ਦੇ Amritsar-Ludhiana-Patiala ਗਰਮ

ਮੌਸਮ ਵਿਭਾਗ ਦੀ ਮੰਨੀਏ ਤਾਂ ਕੱਲ੍ਹ ਯਾਨੀ 18 ਫਰਵਰੀ ਨੂੰ ਪਹਾੜੀ ਸੂਬਿਆਂ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਆਉਣ ਦੇ ਆਸਾਰ ਬਣ ਰਹੇ ਹਨ। ਇਸ ਕਾਰਨ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਨ੍ਹਾਂ ਸੂਬਿਆਂ ਵਿੱਚ 21 ਫਰਵਰੀ ਤੱਕ ਹਲਕੀ ਬਾਰਿਸ਼ ਅਤੇ ਬਰਫਬਾਰੀ ਦੇਖਣ ਨੂੰ ਮਿਲ ਸਕਦੀ ਹੈ।

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਨਾਲ ਹੀ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ। ਹਾਲਾਂਕਿ, ਆਉਣ ਵਾਲੇ ਅਗਲੇ 5 ਦਿਨਾਂ ਤੱਕ ਅੰਡੇਮਾਨ ਅਤੇ ਨਿਕੋਬਾਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੱਲ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਨਾਗਾਲੈਂਡ ਦੀ ਕਰੀਏ ਤਾਂ ਇਥੇ 16 ਤੋਂ 20 ਫਰਵਰੀ ਦਰਮਿਆਨ ਪੰਜ ਦਿਨਾਂ ਤੱਕ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : ਕਈ ਸੂਬੇ ਠੰਡੇ, ਕਈਆਂ ਦਾ ਤਾਪਮਾਨ 35 ਤੋਂ ਪਾਰ, Punjab 'ਚ ਇਸ ਦਿਨ ਸ਼ੁਰੂ ਹੋਵੇਗੀ ਅੱਤ ਦੀ ਗਰਮੀ

ਆਉਣ ਵਾਲੇ ਹਫ਼ਤੇ ਦੀ ਮੌਸਮ ਰਿਪੋਰਟ

ਮੌਸਮ ਵਿਭਾਗ ਨੇ ਆਉਣ ਵਾਲੇ ਹਫ਼ਤੇ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਜਤਾਈ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ, ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਵਾ ਦੀ ਰਫ਼ਤਾਰ 20-30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਿਸ ਨਾਲ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋ ਸਕਦਾ ਹੈ।

Summary in English: Big News: Temperature forecast to exceed 30 degrees in 72 hours, know the new update

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters