ਦੇਸ਼ ਦੇ ਵੱਖੋ-ਵੱਖਰੇ ਹਿੱਸਿਆਂ `ਚ ਪੈ ਰਿਹਾ ਮੀਂਹ ਲੋਕਾਂ ਨੂੰ ਸਰਦੀਆਂ ਦੇ ਆਗਮਨ ਦਾ ਅਨੁਭਵ ਕਰਾ ਰਿਹਾ ਹੈ। ਉਂਜ ਤਾਂ ਦੇਸ਼ ਦੇ ਜ਼ਿਆਦਾਤਰ ਸੂਬਿਆਂ ਤੋਂ ਮਾਨਸੂਨ ਪਰਤ ਗਿਆ ਹੈ ਪਰ ਕੁਝ ਸੂਬੇ ਅਜਿਹੇ ਵੀ ਹਨ, ਜਿਥੇ ਮੀਂਹ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਕਈ ਸੂਬਿਆਂ `ਚ ਮੀਂਹ ਦੀ ਉਮੀਦ ਜਤਾਈ ਗਈ ਹੈ।
IMD Update:
ਮੌਸਮ ਵਿਭਾਗ ਦੇ ਅਨੁਸਾਰ ਅੱਜ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਸਮੇਤ ਕਈ ਸੂਬਿਆਂ `ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ ਪੰਜਾਬ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਤੋਂ ਮਾਨਸੂਨ ਨੇ ਵਾਪਸੀ ਦਾ ਰੁੱਖ ਕਰ ਲਿਆ ਹੈ। ਮੌਸਮ ਵਿਭਾਗ ਨੇ ਦਿੱਲੀ `ਚ 9 ਅਕਤੂਬਰ ਤੱਕ ਲਗਾਤਾਰ ਹਲਕੇ ਮੀਂਹ ਦੇ ਆਸਾਰ ਜਤਾਏ ਹਨ।
Delhi Weather:
ਦਿੱਲੀ `ਚ ਅੱਜ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਅੱਜ ਦਿੱਲੀ 'ਚ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਿਸ਼ ਵੀ ਹੋਵੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿੱਲੀ `ਚ ਅੱਜ ਤੋਂ 9 ਅਕਤੂਬਰ ਤੱਕ ਲਗਾਤਾਰ ਮੀਂਹ ਪੈ ਸਕਦਾ ਹੈ। ਇਸਦੇ ਨਾਲ ਤਾਪਮਾਨ `ਚ ਕਮੀ ਵੀ ਦਰਜ ਕੀਤੀ ਜਾ ਸਕਦੀ ਹੈ।
Punjab Weather:
ਮੌਸਮ ਵਿਭਾਗ ਦੇ ਅਨੁਸਾਰ ਪੰਜਾਬ `ਚ ਰੋਜ਼ ਵਾਂਗ ਅੱਜ ਵੀ ਮੌਸਮ ਸਾਫ਼ ਰਹੇਗਾ ਤੇ ਧੁੱਪ ਰਹੇਗੀ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ। ਹੁਣ ਕੁਝ ਹੀ ਦਿਨਾਂ ਬਾਅਦ ਪੰਜਾਬ `ਚ ਸਰਦੀਆਂ ਦਾ ਆਗਮਨ ਹੋ ਜਾਵੇਗਾ।
ਇਹ ਵੀ ਪੜ੍ਹੋ : Weather Today: ਪੰਜਾਬ `ਚ ਦਿਨ ਵੇਲੇ ਹੁੰਮਸ ਤੇ ਰਾਤ ਵੇਲੇ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ
ਹੋਰਾਂ ਸੂਬਿਆਂ ਦਾ ਮੌਸਮ:
● ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਅੱਜ ਗਰਜ ਦੇ ਨਾਲ ਹਲਕੀ ਬਾਰਿਸ਼ ਹੋਵੇਗੀ। ਇਥੇ ਅਗਲੇ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿ ਸਕਦਾ ਹੈ।
● ਮੌਸਮ ਦੀ ਭਵਿੱਖਬਾਣੀ ਏਜੰਸੀ ਸਕਾਈਮੇਟ ਦੇ ਅਨੁਸਾਰ ਪੱਛਮੀ ਬੰਗਾਲ, ਉੜੀਸਾ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਝਾਰਖੰਡ, ਬਿਹਾਰ ਤੇ ਪੂਰਬੀ ਉੱਤਰ ਪ੍ਰਦੇਸ਼ `ਚ ਵੀ ਅੱਜ ਮੀਂਹ ਦੇ ਆਸਾਰ ਹਨ।
● ਤੱਟਵਰਤੀ ਕਰਨਾਟਕ, ਤੇਲੰਗਾਨਾ, ਵਿਦਰਭ ਤੇ ਪੂਰਬੀ ਮੱਧ ਪ੍ਰਦੇਸ਼ `ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕਰਨਾਟਕ, ਗੋਆ, ਕੇਰਲਾ, ਮਹਾਰਾਸ਼ਟਰ, ਪੱਛਮੀ ਮੱਧ ਪ੍ਰਦੇਸ਼ ਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ `ਚ ਵੀ ਅੱਜ ਮੀਂਹ ਪੈ ਸਕਦਾ ਹੈ।
Summary in English: Big update from the weather department for these states of North India including Delhi-Punjab