ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ਵਿੱਚ ਸਰਦੀ ਤੇਜ਼ ਨਹੀਂ ਹੋਈ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਇਹ ਵੱਡਾ ਅਪਡੇਟ ਜਾਰੀ ਕੀਤਾ ਹੈ।
Weather Forecast: ਭਾਰਤ ਦੇ ਇੱਕ ਪਾਸੇ ਠੰਡ ਦਾ ਆਗਮਨ ਹੋ ਗਿਆ ਹੈ ਤਾਂ ਦੂਜੇ ਪਾਸੇ ਮੀਂਹ ਨੇ ਲੋਕਾਂ ਦਾ ਬੁਰਾ ਹਾਲ ਕਰ ਕੇ ਰੱਖ ਦਿੱਤਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਬਿਹਾਰ, ਯੂਪੀ ਸਮੇਤ ਦੇਸ਼ ਦੇ ਉੱਤਰੀ ਇਲਾਕਿਆਂ ਵਿੱਚ ਧੁੰਦ ਅਤੇ ਠੰਡੀਆਂ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਦੋਂਕਿ, ਤਾਮਿਲਨਾਡੂ ਅਤੇ ਕਰਨਾਟਕ ਵਰਗੇ ਸੂਬਿਆਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਾਤੀ ਗਈ ਹੈ। ਆਪਣੇ ਖੇਤਰ ਦੇ ਮੌਸਮ ਦੀ ਸਥਿਤੀ ਜਾਨਣ ਲਈ ਇਹ ਲੇਖ ਪੜੋ...
ਮੌਸਮ ਵਿਭਾਗ ਵੱਲੋਂ ਭਵਿੱਖਬਾਣੀ
ਪਿਛਲੇ ਕੁਝ ਸਾਲਾਂ 'ਤੇ ਝਾਤ ਮਾਰੀਏ ਤਾਂ ਦਿਸੰਬਰ ਮਹੀਨੇ ਦੇ ਅੱਧ ਤੋਂ ਹੀ ਠੰਡ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੰਦੀ ਸੀ, ਪਰ ਇਸ ਸਾਲ ਅਜਿਹੀ ਸਥਿਤੀ ਨਜ਼ਰ ਨਹੀਂ ਆ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ 10 ਦਿਨਾਂ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਦੋਂਕਿ, ਘੱਟੋ-ਘੱਟ ਤਾਪਮਾਨ 9 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ। ਅਜਿਹੇ 'ਚ ਫਿਲਹਾਲ ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕੀ ਇਸ ਦਾ ਕਣਕ ਦੀ ਫ਼ਸਲ 'ਤੇ ਸਿੱਧਾ ਅਸਰ ਪੈ ਸਕਦਾ ਹੈ।
ਦਿੱਲੀ-ਐੱਨ.ਸੀ.ਆਰ. 'ਚ ਸਰਦੀ
ਦਿੱਲੀ ਵਿੱਚ ਅੱਜ ਦੀ ਸਵੇਰ ਕੜਾਕੇ ਦੀ ਠੰਡ ਨਾਲ ਹੋਈ। ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਕਾਫੀ ਪਰੇਸ਼ਾਨ ਕੀਤਾ। ਇਹ ਸੱਚ ਹੈ ਕਿ ਦਿੱਲੀ ਦੇ ਲੋਕ ਲੰਬੇ ਸਮੇਂ ਤੋਂ ਠੰਡ ਦਾ ਇੰਤਜ਼ਾਰ ਕਰ ਰਹੇ ਸਨ, ਫਿਰ ਵੀ ਪਿਛਲੇ ਸਾਲਾਂ ਦੇ ਮੁਕਾਬਲੇ ਠੰਡ ਦਾ ਅਸਰ ਘੱਟ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 15 ਨਵੰਬਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦਰਜ ਕੀਤਾ ਜਾ ਸਕਦਾ ਹੈ।
ਉੱਤਰ ਪ੍ਰਦੇਸ਼ 'ਚ ਧੁੰਦ ਦਾ ਕਹਿਰ
ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਠੰਡ ਦਾ ਪ੍ਰਕੋਪ ਵਧਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਘੱਟੋ-ਘੱਟ ਤਾਪਮਾਨ 10 ਡਿਗਰੀ ਅਤੇ ਵੱਧ ਤੋਂ ਵੱਧ 26 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਲਖਨਊ 'ਚ ਸਵੇਰੇ ਧੁੰਦ ਦੇਖਣ ਨੂੰ ਮਿਲੀ। ਹਾਲਾਂਕਿ ਦਿਨ ਵੇਲੇ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ।
ਜੰਮੂ-ਕਸ਼ਮੀਰ ਦਾ ਮੌਸਮ
ਘਾਟੀ ਮੁੜ ਸ਼ੀਤ ਲਹਿਰ ਦੀ ਲਪੇਟ 'ਚ ਹੈ, ਇੱਥੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੂਰੇ ਕਸ਼ਮੀਰ ਵਿੱਚ ਪਾਰਾ ਇੱਕ ਵਾਰ ਫਿਰ ਜ਼ੀਰੋ ਤੋਂ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਨੇ 21 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਾ ਰੁਝਾਨ ਜਾਰੀ ਰਹੇਗਾ ਅਤੇ ਰਾਤਾਂ ਠੰਡੀਆਂ ਹੁੰਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਦਿੱਲੀ-ਯੂਪੀ-ਬਿਹਾਰ-ਝਾਰਖੰਡ ਸਮੇਤ ਹੋਰ ਸੂਬਿਆਂ ਦਾ ਜਾਣੋ ਮੌਸਮ
ਬਿਹਾਰ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਅਸਰ ਬਿਹਾਰ ਦੇ ਮੌਸਮ 'ਤੇ ਨਜ਼ਰ ਆ ਰਿਹਾ ਹੈ। ਪੇਂਡੂ ਖੇਤਰਾਂ ਵਿੱਚ ਸਵੇਰ ਵੇਲੇ ਧੁੰਦ ਦੀ ਸਥਿਤੀ ਬਣੀ ਹੋਈ ਹੈ। ਵਿਭਾਗ ਦਾ ਮੰਨਣਾ ਹੈ ਕਿ ਦਸੰਬਰ ਦੇ ਆਖਰੀ ਹਫ਼ਤੇ ਠੰਡ ਹੋਰ ਵਧੇਗੀ ਅਤੇ ਰਾਜਧਾਨੀ ਪਟਨਾ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਜ਼ਿਆਦਾ ਠੰਡ ਹੋਵੇਗੀ।
ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ
● ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਮੱਧ ਪ੍ਰਦੇਸ਼, ਵਿਦਰਭ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਅੰਦਰੂਨੀ ਕਰਨਾਟਕ ਅਤੇ ਗੁਜਰਾਤ ਦੇ ਪੂਰਬੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Big warning of weather department, know the effect of cold on people and crops