Weather Forecast: ਉੱਤਰ ਭਾਰਤ 'ਚ ਗਰਮੀ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ। ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਅਚਾਨਕ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਵਾਰ ਤਾਪਮਾਨ ਨਵਾਂ ਰਿਕਾਰਡ ਬਣਾ ਸਕਦਾ ਹੈ। ਹਾਲਾਂਕਿ, ਮੌਸਮ ਵਿਭਾਗ ਮੁਤਾਬਕ ਅੱਜ ਪਹਾੜੀ ਇਲਾਕਿਆਂ 'ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ ਦੀਆਂ ਕੁਝ ਥਾਵਾਂ 'ਤੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਇਸ ਨਾਲ ਤਾਪਮਾਨ 'ਚ ਜ਼ਿਆਦਾ ਫਰਕ ਦੇਖਣ ਨੂੰ ਨਹੀਂ ਮਿਲੇਗਾ। ਹਾਲਾਂਕਿ, ਦਿੱਲੀ-ਯੂਪੀ 'ਚ ਅੱਜ ਤਾਪਮਾਨ 32 ਡਿਗਰੀ ਦਰਜ ਕੀਤਾ ਜਾ ਸਕਦਾ ਹੈ।
ਪੰਜਾਬ-ਹਰਿਆਣਾ ਦਾ ਮੌਸਮ (Punjab-Haryana Weather)
ਗੱਲ ਪੰਜਾਬ-ਹਰਿਆਣਾ ਦੇ ਮੌਸਮ ਦੀ ਕਰੀਏ ਤਾਂ ਇੱਥੇ ਗਰਮੀ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ। ਆਮ ਤੌਰ 'ਤੇ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 4 ਤੋਂ 9 ਡਿਗਰੀ ਸੈਲਸੀਅਸ ਤੋਂ ਉਪਰ ਚੱਲ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਯਾਨੀ ਮੰਗਲਵਾਰ ਨੂੰ ਦੋਹਾਂ ਸੂਬਿਆਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਤੇਜ਼ੀ ਨਾਲ ਵਾਧਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : Weather Update: ਸਵੇਰੇ-ਸ਼ਾਮ ਗੁਲਾਬੀ ਠੰਡ, ਦੁਪਹਿਰ ਵੇਲੇ ਵਧਦਾ ਤਾਪਮਾਨ, ਚਿੰਤਾ 'ਚ ਡੁੱਬੇ ਕਿਸਾਨ
ਪੰਜਾਬ 'ਚ ਤਾਪਮਾਨ:
● ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਪਟਿਆਲਾ ਦਾ ਘੱਟੋ-ਘੱਟ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 15.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਬਠਿੰਡਾ ਦਾ ਘੱਟੋ-ਘੱਟ ਤਾਪਮਾਨ 11.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ 14.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਰਿਆਣਾ 'ਚ ਤਾਪਮਾਨ:
● ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 11.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 12.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਰੋਹਤਕ ਵਿੱਚ ਘੱਟੋ-ਘੱਟ ਤਾਪਮਾਨ 15.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਭਿਵਾਨੀ ਵਿੱਚ ਘੱਟੋ-ਘੱਟ ਤਾਪਮਾਨ 13.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Garmi ਨੇ ਕੱਢੇ ਵੱਟ, ਹੁਣ ਲੱਗੇਗਾ 35 Degree ਦਾ ਝਟਕਾ, IMD ਵੱਲੋਂ Warning
ਦਿੱਲੀ-ਯੂਪੀ ਦਾ ਮੌਸਮ (Delhi-UP Weather)
ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 14 ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਅੱਜ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 22 ਫਰਵਰੀ ਤੋਂ 26 ਫਰਵਰੀ ਤੱਕ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ। ਇਸ ਦੇ ਨਾਲ ਹੀ ਯੂਪੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 16 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਹੋ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਲਖਨਊ ਦਾ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ। ਦੂਜੇ ਪਾਸੇ ਜੇਕਰ ਗਾਜ਼ੀਆਬਾਦ ਦੀ ਗੱਲ ਕਰੀਏ ਤਾਂ ਅੱਜ ਇੱਥੇ ਘੱਟੋ-ਘੱਟ ਤਾਪਮਾਨ 17 ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਹੋ ਸਕਦਾ ਹੈ।
Summary in English: Break on the cold, know the new summer update, 35 degree torture in February