ਅਕਤੂਬਰ ਮਹੀਨੇ ਦੀ ਸ਼ੁਰੂਆਤ `ਚ ਹੀ ਮੌਸਮ ਦਾ ਰੁੱਖ ਬਦਲਦਾ ਨਜ਼ਰ ਆ ਰਿਹਾ ਹੈ। ਜਿਸਦੇ ਚਲਦਿਆਂ ਉੱਤਰ ਭਾਰਤ ਦੇ ਕਈ ਸੂਬਿਆਂ `ਚ ਮੀਂਹ ਦੇ ਆਸਾਰ ਹਨ। ਬਿਹਾਰ ਤੇ ਝਾਰਖੰਡ 'ਚ ਅੱਜ ਤੋਂ ਲੈ ਕੇ ਹਫਤੇ ਦੇ ਅਖੀਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਕਈ ਹੋਰ ਸੂਬਿਆਂ `ਚ ਇਸ ਹਫ਼ਤੇ ਮੀਂਹ ਦੇ ਨਾਲ ਤੂਫ਼ਾਨ ਦੀ ਸੰਭਾਵਨਾ ਬਣੀ ਹੋਈ ਹੈ।
IMD Forecast: ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ ਕੱਲ੍ਹ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਤੇ ਯੂਪੀ `ਚ ਹਲਕੀ ਬਾਰਿਸ਼ ਹੋ ਸਕਦੀ ਹੈ। ਅੱਜ ਦੀ ਗੱਲ ਕਰੀਏ ਤਾਂ ਭਾਰਤ ਦੇ ਜ਼ਿਆਦਾਤਰ ਹਿਸਿਆਂ `ਚ ਅੱਜ ਮੌਸਮ ਸਹੀ ਰਹੇਗਾ। ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਮੱਧ ਪ੍ਰਦੇਸ਼ `ਚ ਅੱਜ ਆਸਮਾਨ ਸਾਫ਼ ਰਹੇਗਾ। ਇਸ ਦੇ ਨਾਲ ਹੀ ਬਿਹਾਰ ਤੇ ਝਾਰਖੰਡ `ਚ ਹਲਕੀ ਬਾਰਿਸ਼ ਹੋ ਸਕਦੀ ਹੈ।
Delhi Weather: ਰਾਜਧਾਨੀ ਦਿੱਲੀ `ਚ ਅੱਜ ਮੌਸਮ ਸਾਫ਼ ਰਹੇਗਾ ਤੇ ਧੁੱਪ ਰਹੇਗੀ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। 4 ਅਕਤੂਬਰ ਯਾਨੀ ਕੱਲ੍ਹ ਆਈ.ਐਮ.ਡੀ ਨੇ ਦਿੱਲੀ ਐਨ.ਸੀ.ਆਰ (Delhi NCR) ਵਿਖੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸਦੇ ਨਾਲ ਹੀ ਦਿੱਲੀ ਦਾ ਅੱਜ ਦਾ ਘਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹੇਗਾ।
Punjab Weather: ਮੌਸਮ ਵਿਭਾਗ ਦੇ ਅਨੁਸਾਰ ਪੰਜਾਬ `ਚ ਅੱਜ ਮੌਸਮ ਸਾਫ਼ ਰਹੇਗਾ ਤੇ ਧੁੱਪ ਰਹੇਗੀ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਿਸੇ ਵੀ ਹਿੱਸੇ `ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Weather Today: ਇਨ੍ਹਾਂ 5 ਸੂਬਿਆਂ `ਚ ਭਾਰੀ ਮੀਂਹ ਦੀ ਚੇਤਾਵਨੀ
ਹੋਰ ਸੂਬਿਆਂ ਦਾ ਮੌਸਮ:
● ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ (Skymet) ਦੇ ਅਨੁਸਾਰ ਮਿਜ਼ੋਰਮ, ਤ੍ਰਿਪੁਰਾ, ਮੇਘਾਲਿਆ, ਗੰਗਾ ਪੱਛਮੀ ਬੰਗਾਲ, ਉੜੀਸਾ ਤੇ ਲਕਸ਼ਦੀਪ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਕੋਂਕਣ ਤੇ ਗੋਆ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਦੱਖਣੀ ਅੰਦਰੂਨੀ ਕਰਨਾਟਕ, ਕੇਰਲ, ਤਾਮਿਲਨਾਡੂ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਰਾਇਲਸੀਮਾ ਤੇ ਤੱਟਵਰਤੀ ਆਂਧਰਾ ਪ੍ਰਦੇਸ਼ `ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
● ਵਿਦਰਭ, ਮਰਾਠਵਾੜਾ, ਛੱਤੀਸਗੜ੍ਹ ਤੇ ਜੰਮੂ-ਕਸ਼ਮੀਰ `ਚ ਵੀ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਆਈ.ਐਮ.ਡੀ ਮੁਤਾਬਕ 4 ਅਕਤੂਬਰ ਤੋਂ ਦਿੱਲੀ ਤੇ ਯੂਪੀ `ਚ ਹਲਕੇ ਮੀਂਹ ਪੈਣ ਦੇ ਆਸਾਰ ਹਨ।
● ਬਿਹਾਰ ਤੇ ਝਾਰਖੰਡ 'ਚ ਅੱਜ ਤੋਂ ਲੈ ਕੇ ਹਫਤੇ ਦੇ ਅਖੀਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
● ਇਸ ਤੋਂ ਇਲਾਵਾ ਇਸ ਹਫਤੇ ਦੇ ਆਖਰੀ ਦਿਨਾਂ 'ਚ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਮੱਧ ਪ੍ਰਦੇਸ਼ 'ਚ ਬਾਰਿਸ਼ ਸ਼ੁਰੂ ਹੋ ਸਕਦੀ ਹੈ।
Summary in English: Chance of rain and thunderstorm in many states this week