ਦੇਸ਼ ਭਰ `ਚ ਮੌਸਮ ਆਪਣੇ ਵੱਖਰੇ ਵੱਖਰੇ ਰੂਪ ਵਖਾ ਰਿਹਾ ਹੈ। ਜਿਥੇ ਉੱਤਰੀ ਭਾਰਤ ਦੇ ਸੂਬਿਆਂ `ਚ ਠੰਡ ਨੇ ਦਸਤਕ ਦੇ ਦਿੱਤੀ ਹੈ, ਓਥੇ ਹੀ ਦੱਖਣੀ ਭਾਰਤ ਦੇ ਕਈ ਸੂਬਿਆਂ 'ਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸਦੇ ਨਾਲ ਹੀ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਕਾਰਨ ਠੰਡ `ਚ ਵਾਧਾ ਨਜ਼ਰ ਆ ਰਿਹਾ ਹੈ।
ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਹੋਰ ਸੂਬਿਆਂ `ਚ ਠੰਢ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਕਈ ਸੂਬਿਆਂ `ਚ ਮੀਂਹ ਦੀ ਸੰਭਾਵਨਾ ਜਾਰੀ ਕੀਤੀ ਹੈ। ਤਾਮਿਲਨਾਡੂ `ਚ ਪੈ ਰਹੇ ਮੀਂਹ ਕਾਰਨ ਜਨਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਇਸਦੇ ਨਾਲ ਹੀ ਓਥੇ ਸਕੂਲ ਤੇ ਕਾਲਜ ਵੀ ਬੰਦ ਕਰ ਦਿੱਤੇ ਗਏ ਹਨ।
Delhi Weather: ਦੇਸ਼ ਦੀ ਰਾਜਧਾਨੀ ਦਿੱਲੀ `ਚ ਸਰਦੀਆਂ ਦੀ ਸ਼ੁਰੁਆਤ ਹੋ ਗਈ ਹੈ ਤੇ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ 5 ਤੋਂ 7 ਨਵੰਬਰ ਦਰਮਿਆਨ ਇਥੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਹੀ ਦਿੱਲੀ-ਐਨ.ਸੀ.ਆਰ ਦੀ ਹਵਾ 'ਚ ਪ੍ਰਦੂਸ਼ਣ ਵੀ ਖਤਰਨਾਕ ਪੱਧਰ 'ਤੇ ਹੈ। ਦਿੱਲੀ ਦਾ ਅੱਜ ਦਾ ਘੱਟੋ ਘੱਟ ਤਾਪਮਾਨ 15 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।
Punjab Weather: ਪੰਜਾਬ `ਚ ਵੀ ਠੰਡ ਦਾ ਆਗਾਜ਼ ਹੋ ਗਿਆ ਹੈ। ਮੌਸਮ ਵਿਬਾਗ ਦੇ ਅਨੁਸਾਰ 5 ਤੇ 6 ਨਵੰਬਰ ਦੌਰਾਨ ਪੰਜਾਬ `ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Air Pollution: ਠੰਡ ਦੀ ਦਸਤਕ ਜਾਂ ਪਰਾਲੀ ਸਾੜਨ ਕਾਰਨ ਵੱਧ ਰਿਹਾ ਪ੍ਰਦੂਸ਼ਣ, ਜਾਣੋ ਆਪਣੇ ਸੂਬੇ ਦਾ ਮੌਸਮ
ਹੋਰਾਂ ਸੂਬਿਆਂ ਦਾ ਮੌਸਮ:
● ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ `ਚ ਵੀ ਤਾਪਮਾਨ `ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸਵੇਰ ਤੇ ਸ਼ਾਮ ਵੇਲੇ ਲੋਕਾਂ ਨੂੰ ਠੰਡ ਦਾ ਅਹਿਸਾਸ ਹੁੰਦਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਯੂਪੀ `ਚ ਅੱਜ ਘੱਟੋ ਘੱਟ ਤਾਪਮਾਨ 17 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
● ਬਿਹਾਰ: ਬਿਹਾਰ `ਚ ਪਾਰਾ ਡਿੱਗਣ ਨਾਲ ਠੰਡ ਸ਼ੁਰੂ ਹੋ ਗਈ ਹੈ। ਸੂਬੇ `ਚ ਲੋਕ ਸਵੇਰੇ ਤੇ ਸ਼ਾਮ ਨੂੰ ਠੰਡ ਮਹਿਸੂਸ ਕਰ ਰਹੇ ਹਨ। ਤਾਪਮਾਨ ਦੀ ਗੱਲ ਕਰੀਏ ਤਾਂ ਬਿਹਾਰ ਦੀ ਰਾਜਧਾਨੀ ਪਟਨਾ `ਚ ਅੱਜ ਘੱਟੋ ਘੱਟ ਤਾਪਮਾਨ 19 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਵੇਗਾ।
● ਤਾਮਿਲਨਾਡੂ: ਤਾਮਿਲਨਾਡੂ 'ਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਰਾਨੀਪੇਟ, ਤਿਰੂਵੱਲੁਰ, ਵੇਲੋਰ, ਕਾਂਜੀਪੁਰਮ, ਵਿੱਲੂਪੁਰਮ ਤੇ ਚੇਂਗਲਪੱਟੂ ਸਮੇਤ ਚੇਨਈ ਦੇ ਸਕੂਲ ਤੇ ਕਾਲਜ ਭਾਰੀ ਮੀਂਹ ਕਾਰਨ ਬੰਦ ਕਰ ਦਿੱਤੇ ਗਏ ਹਨ।
● ਮੌਸਮ ਵਿਭਾਗ ਅਨੁਸਾਰ ਪੁਡੂਚੇਰੀ, ਕਰਾਈਕਲ ਤੇ ਕੇਰਲ `ਚ 5 ਨਵੰਬਰ ਤੱਕ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ।
● ਪੱਛਮੀ ਹਿਮਾਲਿਆ ਖੇਤਰ `ਚ 4 ਤੋਂ 6 ਨਵੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ ਬਰਫ਼ਬਾਰੀ ਦੇਖੀ ਜਾ ਸਕਦੀ ਹੈ।
● ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਬਾਰਿਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ।
Summary in English: Chance of rain in Punjab, snowfall continues in the mountains with rain