ਦੇਸ਼ `ਚ ਹੋ ਰਹੀ ਬੇਮੌਸਮੀ ਬਰਸਾਤ ਦਾ ਅਸਰ ਕਈ ਚੀਜ਼ਾਂ `ਤੇ ਪੈ ਰਿਹਾ ਹੈ। ਉੱਤਰ ਪ੍ਰਦੇਸ਼ `ਚ ਪਏ ਮੀਂਹ ਕਾਰਨ ਓਥੇ ਹੜ੍ਹ ਦੇ ਹਾਲਤ ਬਣ ਗਏ ਹਨ, ਜਿਸਦਾ ਫਸਲਾਂ `ਤੇ ਬਹੁਤ ਮਾੜਾ ਅਸਰ ਪਿਆ ਹੈ। ਇਸਦੇ ਨਾਲ ਹੀ ਅਗਲੇ 72 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਦੇ ਜ਼ਿਆਦਾਤਰ ਹਿੱਸਿਆਂ `ਚ ਮੀਂਹ ਪੈਣ ਦੀ ਸੰਭਾਵਨਾ ਹੈ।
IMD: ਮੌਸਮ ਵਿਭਾਗ ਦੇ ਅਨੁਸਾਰ ਆਂਧਰਾ ਪ੍ਰਦੇਸ਼ ਤੱਟ ਤੋਂ ਚੱਲ ਰਿਹਾ 'ਚੱਕਰਵਾਤੀ ਸਰਕੂਲੇਸ਼ਨ' ਤੇਲੰਗਾਨਾ, ਵਿਦਰਭ ਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਤੋਂ ਅੱਗੇ ਵਧ ਗਿਆ ਹੈ। ਇਸਦੇ ਚਲਦਿਆਂ ਅਗਲੇ 72 ਘੰਟਿਆਂ ਤੱਕ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ `ਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ। ਆਈ.ਐਮ.ਡੀ ਮੁਤਾਬਕ ਦਿੱਲੀ, ਬਿਹਾਰ ਤੇ ਝਾਰਖੰਡ `ਚ ਵੀ ਬਾਰਿਸ਼ ਦੇਖਣ ਨੂੰ ਮਿਲੇਗੀ।
Delhi Weather: ਰਾਜਧਾਨੀ ਦਿੱਲੀ `ਚ ਅੱਜ ਬੱਦਲ ਛਾਏ ਰਹਿਣਗੇ ਤੇ ਦਿਨ ਵੇਲੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। ਦਿੱਲੀ `ਚ ਅੱਜ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।
Punjab Weather: ਮਾਨਸੂਨ ਦੀ ਵਾਪਸੀ ਦੇ ਵਿਚਾਲੇ ਹੁਣ ਅਗਲੇ ਕੁਝ ਦਿਨਾਂ 'ਚ ਪੰਜਾਬ 'ਚ ਠੰਡ ਦਸਤਕ ਦੇਣ ਜਾ ਰਹੀ ਹੈ। ਜਿਸਦੇ ਚਲਦਿਆਂ ਹੁਣ ਕੁਝ ਹੀ ਦਿਨਾਂ ਬਾਅਦ ਪੰਜਾਬ `ਚ ਸਰਦੀਆਂ ਦਾ ਆਗਮਨ ਹੋ ਜਾਵੇਗਾ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ ਤੇ ਹਲਕੇ ਬੱਦਲ ਵੀ ਛਾਏ ਰਹਿ ਸਕਦੇ ਹਨ।
ਇਹ ਵੀ ਪੜ੍ਹੋ : ਅਕਤੂਬਰ 'ਚ ਵੀ ਮੀਂਹ ਦਾ ਦੌਰ ਜਾਰੀ, ਪਹਾੜਾਂ ਤੋਂ ਮੈਦਾਨਾਂ ਤੱਕ ਬੱਦਲਵਾਈ ਨਾਲ ਮੀਂਹ ਦੇ ਆਸਾਰ
ਹੋਰਾਂ ਸੂਬਿਆਂ ਦਾ ਮੌਸਮ:
● ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ `ਚ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ `ਚ ਭਾਰੀ ਗਿਰਾਵਟ ਵੇਖਣ ਨੂੰ ਮਿਲੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ 8 ਅਕਤੂਬਰ ਤੱਕ ਇਥੇ ਹਲਕੀ ਬਾਰਿਸ਼ ਜਾਰੀ ਰਹਿਣ ਦੀ ਚੇਤਾਵਨੀ ਜਾਰੀ ਕੀਤੀ ਹੈ।
● ਸਕਾਈਮੇਟ ਮੌਸਮ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਓਡੀਸ਼ਾ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਮੱਧ ਪ੍ਰਦੇਸ਼ ਤੇ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ `ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
● ਇਸ ਤੋਂ ਇਲਾਵਾਂ ਤਾਮਿਲਨਾਡੂ, ਕਰਨਾਟਕ, ਪੁਡੂਚੇਰੀ ਤੇ ਆਸ-ਪਾਸ ਦੇ ਇਲਾਕਿਆਂ 'ਚ ਵੀ ਮੀਂਹ ਪੈ ਸਕਦਾ ਹੈ।
Summary in English: Chance of rain in these states during the next 72 hours