Weather Today: ਦਿੱਲੀ-ਐਨਸੀਆਰ ਸਮੇਤ ਕਈ ਸੂਬਿਆਂ 'ਚ ਪਿਛਲੇ ਦਿਨਾਂ ਤੋਂ ਮੀਂਹ ਦਾ ਸਿਲਸਿਲਾ ਜਾਰੀ ਹੈ। ਆਲਮ ਇਹ ਹੈ ਕਿ ਕਈ ਸੂਬਿਆਂ 'ਚ ਭਾਰੀ ਮੀਂਹ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਵੇਂ ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦੋ ਦਿਨਾਂ 'ਚ ਦੱਖਣ-ਪੱਛਮੀ ਮਾਨਸੂਨ ਦੇ ਵਾਪਸ ਜਾਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।
Delhi-NCR Weather: ਦਿੱਲੀ-ਐੱਨਸੀਆਰ 'ਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਹਵਾ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
Punjab-UP Weather: ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਮਾਨਸੂਨ ਦੀ ਸਰਗਰਮੀ ਅਜੇ ਵੀ ਬਰਕਰਾਰ ਹੈ। ਮੌਸਮ ਵਿਭਾਗ ਮੁਤਾਬਿਕ ਅਗਲੇ 24 ਘੰਟਿਆਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਅੱਜ ਪੂਰਬੀ ਅਤੇ ਪੱਛਮੀ ਯੂਪੀ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਮੁਤਾਬਿਕ ਅਗਲੇ 2 ਦਿਨਾਂ 'ਚ ਦੱਖਣ-ਪੱਛਮੀ ਮਾਨਸੂਨ ਰਾਜਸਥਾਨ, ਪੰਜਾਬ ਅਤੇ ਹਰਿਆਣਾ ਤੋਂ ਵਾਪਸ ਪਰਤਣਾ ਸ਼ੁਰੂ ਕਰ ਦੇਵੇਗਾ।
ਇਨ੍ਹਾਂ ਸੂਬਿਆਂ 'ਚ ਮੀਂਹ:
● ਮੌਸਮ ਵਿਭਾਗ ਨੇ ਓਡੀਸ਼ਾ ਦੇ ਪੱਛਮੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ।
● ਭੁਵਨੇਸ਼ਵਰ ਅਤੇ ਕਟਕ ਸ਼ਹਿਰਾਂ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
● ਅੱਜ ਝਾਰਖੰਡ ਦੇ ਪੱਛਮੀ ਅਤੇ ਕੇਂਦਰੀ ਹਿੱਸੇ 'ਚ ਭਾਰੀ ਮੀਂਹ ਪੈ ਸਕਦਾ ਹੈ।
● 20-23 ਸਤੰਬਰ ਦੌਰਾਨ ਅਰੁਣਾਚਲ ਪ੍ਰਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਅਗਲੇ ਤਿੰਨ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।
● ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਹੈ।
● ਉੱਤਰਾਖੰਡ ਦੇ ਬਦਰੀਨਾਥ ਧਾਮ ਅਤੇ ਹੇਮਕੁੰਟ ਸਾਹਿਬ ਵਿੱਚ ਇਸ ਮੌਸਮ ਦੀ ਪਹਿਲੀ ਬਰਫਬਾਰੀ ਹੋਈ।
ਇਹ ਵੀ ਪੜ੍ਹੋ : Weather Update: ਲੱਦਾਖ ਦੇ ਕਾਰਗਿਲ `ਚ ਅੱਜ ਭੂਚਾਲ ਦੇ ਝਟਕੇ, ਜਾਣੋ ਅੱਜ ਦਾ ਮੌਸਮ
ਮਾਨਸੂਨ ਪਰਤਣ ਦੀ ਪ੍ਰਕਿਰਿਆ ਸ਼ੁਰੂ
ਇੱਕ ਅਨੁਮਾਨ ਮੁਤਾਬਿਕ ਦੱਖਣ-ਪੱਛਮੀ ਮਾਨਸੂਨ ਦੇ ਵਾਪਸ ਜਾਣ ਦੀ ਪ੍ਰਕਿਰਿਆ ਅਗਲੇ ਦੋ ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ। ਆਈਐਮਡੀ ਦਾ ਕਹਿਣਾ ਕਿ ਅਗਲੇ ਦੋ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਅਤੇ ਕੱਛ ਦੇ ਕੁਝ ਹਿੱਸਿਆਂ ਤੋਂ ਦੱਖਣ-ਪੱਛਮੀ ਮਾਨਸੂਨ ਵਾਪਸ ਜਾਣ ਦੇ ਹਾਲਾਤ ਬਣ ਰਹੇ ਹਨ। ਵਿਭਾਗ ਮੁਤਾਬਕ ਇਸ ਵਾਰ ਭਾਰਤ ਵਿੱਚ ਸੱਤ ਫੀਸਦੀ ਜ਼ਿਆਦਾ ਮੀਂਹ ਪਿਆ, ਪਰ ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਅੱਠ ਸੂਬਿਆਂ 'ਚ ਘੱਟ ਮੀਂਹ ਪਿਆ।
Summary in English: Changes in the weather, heavy rain will occur again in these states, know the weather of Delhi-Punjab