ਦੇਸ਼ ਦੇ ਕਈ ਸੂਬਿਆਂ ਤੋਂ ਮਾਨਸੂਨ ਨੇ ਵਾਪਸੀ ਕਰ ਲਈ ਹੈ, ਜਦੋਂਕਿ ਕਈ ਸੂਬੇ ਅਜਿਹੇ ਵੀ ਹਨ ਜਿਥੇ ਮੀਂਹ ਦਾ ਦੌਰ ਅਜੇ ਵੀ ਜਾਰੀ ਹੈ। ਦਿੱਲੀ `ਚ ਪਿਛਲੇ ਕੁਝ ਦਿਨਾਂ ਤੋਂ ਚਲ ਰਹੇ ਮਾਨਸੂਨ ਦੇ ਦੌਰ ਨੇ ਹੁਣ ਵਾਪਸੀ ਦਾ ਰਾਹ ਫੜ ਲਿਆ ਹੈ। ਇਸਦੇ ਨਾਲ ਹੀ ਪੰਜਾਬ `ਚ ਵੀ ਹੁਣ ਮਾਨਸੂਨ ਦੀ ਵਾਪਸੀ ਹੋ ਗਈ ਹੈ। ਆਓ ਜਾਣਦੇ ਹਾਂ ਅੱਜ ਦੇਸ਼ ਦੇ ਕਿਹੜੇ ਹਿੱਸਿਆਂ ਚ ਮੀਂਹ ਪਵੇਗਾ।
IMD: ਮੌਸਮ ਵਿਭਾਗ ਨੇ ਅੱਜ ਵੀ ਦੇਸ਼ ਦੇ ਕਈ ਸੂਬਿਆਂ `ਚ ਮੀਂਹ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਆਈ.ਐਮ.ਡੀ ਦੇ ਅਨੁਸਾਰ 30 ਤਰੀਕ ਤੱਕ ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ, ਤਾਮਿਲਨਾਡੂ, ਪੁਡੂਚੇਰੀ ਤੇ ਕਰਾਈਕਲ `ਚ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Delhi Weather: ਰਾਜਧਾਨੀ ਦਿੱਲੀ `ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ ਹੋਈਆਂ ਸਨ, ਪਰ ਐਤਵਾਰ ਤੋਂ ਹੁਣ ਇਥੇ ਮੌਸਮ ਸਾਫ਼ ਹੋ ਗਿਆ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਰਾਹਤ ਮਿਲੀ। ਅੱਜ ਵੀ ਦਿੱਲੀ `ਚ ਮੀਂਹ ਦੇ ਕੋਈ ਆਸਾਰ ਨਹੀਂ ਹਨ, ਪਰ ਬੱਦਲ ਛਾਏ ਰਹਿਣਗੇ। ਇਸਦੇ ਨਾਲ ਹੀ ਦਿੱਲੀ ਦਾ ਅੱਜ ਦਾ ਘਟੋ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ।
Punjab Weather: ਮੌਸਮ ਵਿਭਾਗ ਦੇ ਅਨੁਸਾਰ ਪੰਜਾਬ `ਚ ਅੱਜ ਵੀ ਮੌਸਮ ਸਾਫ਼ ਰਹੇਗਾ। ਇਥੇ ਵੀ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਬੁਰੇ ਹਾਲ ਕੀਤੇ ਸੀ ਪਰ ਹੁਣ ਪੰਜਾਬ ਤੋਂ ਮੀਂਹ ਦੀ ਵਾਪਸੀ ਹੋ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Weather Today: ਪੰਜਾਬ `ਚ ਮੌਸਮ ਸਾਫ਼, ਕਿਸਾਨਾਂ ਨੇ ਲਿਆ ਸੁੱਖ ਦਾ ਸਾਂਹ
ਇਨ੍ਹਾਂ ਸੂਬਿਆਂ `ਚ ਪਵੇਗਾ ਮੀਂਹ:
● ਉੜੀਸਾ, ਤਾਮਿਲਨਾਡੂ ਤੇ ਪੁਡੂਚੇਰੀ ਦੇ ਵੱਖ-ਵੱਖ ਸਥਾਨਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ-ਤਿੰਨ ਦਿਨਾਂ `ਚ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਸਿੱਕਮ ਤੇ ਤ੍ਰਿਪੁਰਾ `ਚ ਵੀ ਮੀਂਹ ਪੈ ਸਕਦਾ ਹੈ।
● ਬਿਹਾਰ, ਝਾਰਖੰਡ, ਛੱਤੀਸਗੜ੍ਹ, ਤੇਲੰਗਾਨਾ, ਵਿਦਰਭ ਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪੂਰਬੀ ਉੱਤਰ ਪ੍ਰਦੇਸ਼, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਮਰਾਠਵਾੜਾ ਤੇ ਕੇਰਲ `ਚ ਮੀਂਹ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ।
● ਉੱਤਰਾਖੰਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ `ਚ ਵੀ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Clear weather in Delhi and Punjab, know the weather of your state