ਦਿੱਲੀ ਤੇ ਉਸਦੇ ਨਾਲ ਲਗਦੇ ਇਲਾਕਿਆਂ `ਚ ਪਿਛਲੇ ਕੁਝ ਦਿਨਾਂ ਤੋਂ ਚਲ ਰਹੇ ਮਾਨਸੂਨ ਦੇ ਦੌਰ ਨੇ ਹੁਣ ਵਾਪਸੀ ਦਾ ਰਾਹ ਫੜ ਲਿਆ ਹੈ। 25 ਸਿਤੰਬਰ ਨੂੰ ਦਿੱਲੀ `ਚ ਮੌਸਮ ਸਾਫ਼ ਰਿਹਾ ਤੇ ਮੀਂਹ ਨਹੀਂ ਪਿਆ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ। ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ `ਚ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
IMD: ਦੇਸ਼ ਦੇ ਕਈ ਸੂਬਿਆਂ ਤੋਂ ਮਾਨਸੂਨ ਨੇ ਵਾਪਸੀ ਕਰ ਲਈ ਹੈ, ਜਦੋਂਕਿ ਕਈ ਸੂਬੇ ਅਜਿਹੇ ਵੀ ਹਨ ਜਿਥੇ ਮੀਂਹ ਦਾ ਦੌਰ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅੱਜ ਉੱਤਰ-ਪੂਰਬ ਦੇ ਕਈ ਹਿੱਸਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਈ.ਐਮ.ਡੀ (IMD) ਦੇ ਅਨੁਸਾਰ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ `ਚ ਅੱਜ ਗਰਜ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।
Delhi Weather: ਦਿੱਲੀ `ਚ ਕੁਝ ਦਿਨਾਂ ਤੋਂ ਲਗਾਤਾਰ ਪੈ ਰਿਹਾ ਮੀਂਹ ਐਤਵਾਰ ਤੋਂ ਘਟਨਾ ਸ਼ੁਰੂ ਹੋ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੰਗਲਵਾਰ ਤੋਂ ਇੱਥੇ ਪੂਰੀ ਤਰ੍ਹਾਂ ਮੌਸਮ ਸਾਫ਼ ਹੋ ਜਾਵੇਗਾ। ਇਸਦੇ ਨਾਲ ਹੀ ਦਿੱਲੀ ਦਾ ਅੱਜ ਦਾ ਘਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ।
Punjab Weather: ਮੌਸਮ ਵਿਭਾਗ ਦੇ ਅਨੁਸਾਰ ਪੰਜਾਬ `ਚ ਅੱਜ ਤੋਂ ਮੌਸਮ ਸਾਫ਼ ਰਹੇਗਾ, ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ। ਮੀਂਹ ਹਟਣ ਕਾਰਨ ਤਾਪਮਾਨ `ਚ ਵਾਧਾ ਨਹੀਂ ਹੋਇਆ ਤੇ ਮੌਸਮ ਵਧੀਆ ਬਣਿਆ ਰਿਹਾ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Weather Update: ਇਸ ਦਿਨ ਹੋਵੇਗੀ ਪੰਜਾਬ ਤੋਂ ਮਾਨਸੂਨ ਦੀ ਵਾਪਸੀ
ਹਿਮਾਚਲ ਪ੍ਰਦੇਸ਼ ਦੇ ਮਾੜੇ ਹਾਲ:
ਹਿਮਾਚਲ ਪ੍ਰਦੇਸ਼ `ਚ ਲਗਾਤਾਰ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਨਾਲ ਆਮ ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ। ਹੜ੍ਹ ਦੇ ਹਾਲਾਤ ਬਣੇ ਹੋਣ ਕਾਰਨ ਓਥੇ ਕਈ ਹਾਦਸੇ ਸੁਨਣ ਨੂੰ ਮਿਲ ਰਹੇ ਹਨ। ਚੰਬਾ ਜ਼ਿਲੇ ਦੀ ਢੀਮਲਾ ਪੰਚਾਇਤ ਦੀ ਬਕਾਨੀ ਡਰੇਨ 'ਚ ਐਤਵਾਰ ਨੂੰ ਹੜ੍ਹ ਕਾਰਨ ਇਕ ਔਰਤ ਸਮੇਤ ਤਿੰਨ ਲੋਕ ਵਹਿ ਗਏ। ਇਸ ਦੇ ਨਾਲ ਹੀ ਸੋਲਨ ਦੇ ਬਰੋਟੀਵਾਲਾ 'ਚ ਡਿਊਟੀ 'ਤੇ ਜਾ ਰਿਹਾ ਸੁਰੱਖਿਆ ਕਰਮਚਾਰੀ ਖੱਡ 'ਚ ਰੁੜ੍ਹ ਗਿਆ।
ਬਾਕੀ ਸੂਬਿਆਂ ਦਾ ਮੌਸਮ:
● ਮੌਸਮ ਵਿਭਾਗ ਨੇ ਅੱਜ ਅਰੁਣਾਚਲ ਪ੍ਰਦੇਸ਼ `ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
● ਮੌਸਮ ਵਿਗਿਆਨੀਆਂ ਦੇ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਤੇ ਉੜੀਸਾ `ਚ ਵੀ ਭਾਰੀ ਮੀਂਹ ਪੈ ਸਕਦਾ ਹੈ।
● ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ ਸੂਬੇ `ਚ 29 ਸਤੰਬਰ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।
● ਮੱਧ ਪ੍ਰਦੇਸ਼ `ਚ ਵੀ ਮੀਂਹ ਦਾ ਦੌਰ ਅੱਗੇ ਨਾਲੋਂ ਘਟਿਆ ਹੈ ਤੇ ਅੱਜ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਇਸਦੇ ਨਾਲ ਹੀ ਮੌਸਮ ਵਿਭਾਗ ਦੇ ਅਨੁਸਾਰ ਉੱਤਰਾਖੰਡ ਦੇ ਕਈ ਜਿਲ੍ਹਿਆਂ `ਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ।
Summary in English: Clear weather in Punjab, farmers breathe a sigh of relief