ਭਾਰਤੀ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਠੰਡੀਆਂ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਜਿਸਦੇ ਚਲਦਿਆਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
Cold Wave: ਮੌਸਮ 'ਚ ਦਿਨੋ-ਦਿਨ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਸਵੇਰੇ-ਸ਼ਾਮ ਠੰਡ ਲੋਕਾਂ ਨੂੰ ਠਾਰ ਰਹੀ ਹੈ, ਜਦੋਂਕਿ, ਦਿਨ ਵੇਲੇ ਸੂਰਜ ਦੀ ਤਪਿਸ਼ ਨਾਲ ਲੋਕ ਥੋੜਾ ਰਾਹਤ ਮਹਿਸੂਸ ਕਰ ਰਹੇ ਹਨ। ਇੱਕ ਪਾਸੇ ਜਿੱਥੇ ਉੱਤਰੀ ਭਾਰਤ ਅਤੇ ਮੱਧ ਭਾਰਤ ਵਿੱਚ ਠੰਡ ਵਧ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦੱਖਣੀ ਭਾਰਤ ਦੇ ਸੂਬਿਆਂ ਵਿੱਚ ਵੀ ਬਾਰਿਸ਼ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਆਓ ਜਾਣਦੇ ਹਾਂ ਕਿਹੋ ਜਿਹਾ ਰਹੇਗਾ ਅੱਜ ਦੇਸ਼ ਦੇ ਹੋਰ ਸੂਬਿਆਂ 'ਚ ਮੌਸਮ...
ਪੰਜਾਬ 'ਚ ਸ਼ੀਤ ਲਹਿਰ ਦਾ ਕਹਿਰ
ਧੁੰਦ ਦੀ ਚੱਦਰ ਨੇ ਪੰਜਾਬ ਨੂੰ ਅਪਣੀ ਬੁੱਕਲ ਵਿੱਚ ਲਪੇਟ ਲਿਆ ਹੈ, ਜਿਸ ਕਰਕੇ ਨਾ ਸਿਰਫ ਵਾਹਨ ਚਾਲਕਾਂ ਨੂੰ ਸਗੋਂ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਪੰਜਾਬ 'ਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਲੋਕ ਠੰਡ ਤੋਂ ਬਚਣ ਲਈ ਅੱਗ ਸੇਕਦੇ ਨਜ਼ਰ ਆ ਰਹੇ ਹਨ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ `ਚ ਤਿੰਨ ਤੋਂ ਚਾਰ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ।
ਦਿੱਲੀ-ਐੱਨ.ਸੀ.ਆਰ 'ਚ ਠੰਡ ਵਧਣੀ ਸ਼ੁਰੂ
ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਹਿੱਸਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸਦੇ ਚਲਦਿਆਂ ਠੰਡ 'ਚ ਵਾਧਾ ਹੋ ਰਿਹਾ ਹੈ। ਕਈ ਥਾਵਾਂ 'ਤੇ ਧੁੰਦ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਅਸਰ ਹੁਣ ਪੂਰੇ ਉੱਤਰ ਭਾਰਤ 'ਚ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ-ਐਨਸੀਆਰ ਸਮੇਤ ਕਈ ਹਿੱਸਿਆਂ ਵਿੱਚ ਤਾਪਮਾਨ ਹੇਠਾਂ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : Weather Update: ਚੱਕਰਵਾਤ ਮੈਂਡੌਸ ਦਾ ਵਧਿਆ ਕਹਿਰ, ਤੇਜ਼ ਹਵਾਵਾਂ ਕਾਰਨ ਦਰੱਖਤ ਉੱਖੜੇ
ਯੂਪੀ 'ਚ ਠੰਡੀਆਂ ਹਵਾਵਾਂ ਦਾ ਅਸਰ
ਯੂਪੀ ਦੇ ਮੌਸਮ ਵਿੱਚ ਅਚਾਨਕ ਬਦਲਾਅ ਆਉਣ ਕਾਰਨ ਠੰਡ ਵਧ ਗਈ ਹੈ। ਸੂਬੇ ਵਿੱਚ ਪਿਛਲੇ ਦੋ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਹਾੜਾਂ 'ਤੇ ਬਰਫਬਾਰੀ ਕਾਰਨ ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ 'ਚ ਧੁੰਦ ਅਤੇ ਸ਼ੀਤ ਲਹਿਰ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਕਈ ਥਾਵਾਂ 'ਤੇ ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਵੀ ਰੁਕ ਗਈ।
ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ
ਮੌਸਮ ਵਿਭਾਗ ਕਾਰਨ ਪੱਛਮੀ ਗੜਬੜੀ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਪੈਣਾ ਤਹਿ ਹੈ। ਮੌਸਮ ਵਿਭਾਗ ਨੇ 13 ਅਤੇ 14 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : Weather Forecast: ਪਹਾੜਾਂ `ਤੇ ਬਰਫ਼ਬਾਰੀ ਜਾਰੀ, ਉੱਤਰੀ ਭਾਰਤ ਦੇ ਸੂਬਿਆਂ `ਚ ਵਧੀ ਠੰਡ
ਮੱਧ ਪ੍ਰਦੇਸ਼, ਕੇਰਲ ਅਤੇ ਲਕਸ਼ਦੀਪ 'ਚ ਮੀਂਹ
ਮੌਸਮ ਵਿਭਾਗ ਨੇ ਅੱਜ ਯਾਨੀ ਮੰਗਲਵਾਰ ਨੂੰ ਕੇਰਲ, ਮਾਹੇ ਅਤੇ ਲਕਸ਼ਦੀਪ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਖੇਤਰ ਵਿੱਚ ਬਾਰਿਸ਼ ਦੀ ਗਤੀਵਿਧੀ ਵਿੱਚ ਕਮੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਮਛੇਰਿਆਂ ਨੂੰ ਦੱਖਣ-ਪੂਰਬ ਅਤੇ ਨਾਲ ਲੱਗਦੇ ਪੂਰਬੀ ਮੱਧ ਅਰਬ ਸਾਗਰ ਅਤੇ ਕੇਰਲਾ-ਕਰਨਾਟਕ ਤੱਟ ਅਤੇ ਲਕਸ਼ਦੀਪ ਖੇਤਰ ਦੇ ਨਾਲ-ਨਾਲ ਅਤੇ ਇਸ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਡਿਵੀਜ਼ਨ ਅਤੇ ਰਾਏਸੇਨ, ਭੋਪਾਲ, ਸਿਹੋਰ, ਬੁਰਹਾਨਪੁਰ, ਖੰਡਵਾ, ਖਰਗੋਨ, ਬਰਵਾਨੀ, ਜਬਲਪੁਰ, ਨਰਸਿੰਘਪੁਰ, ਛਿੰਦਵਾੜਾ ਅਤੇ ਸਿਓਨੀ ਜ਼ਿਲ੍ਹੇ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।
Summary in English: Cold wave continues in Punjab, know the weather of Delhi-UP-Bihar-Jharkhand and other states.