ਮੌਸਮ ਵਿਭਾਗ ਨੇ ਉੱਤਰ ਅਤੇ ਮੱਧ ਭਾਰਤ ਦੇ ਤਾਪਮਾਨ ਵਿੱਚ ਮਾਮੂਲੀ ਵਾਧੇ ਤੋਂ ਬਾਅਦ ਇੱਕ ਵਾਰ ਫਿਰ ਠੰਡ ਵਧਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਅੱਜ ਵੀ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Winter Season: ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਹੁੰਦਾ ਨਜ਼ਰ ਆ ਰਿਹਾ ਹੈ। ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਤਾਪਮਾਨ ਹੇਠਾਂ ਆਉਣ ਕਾਰਨ ਠੰਡ 'ਚ ਵਾਧਾ ਹੋ ਰਿਹਾ ਹੈ। ਫਿਲਹਾਲ, ਅੱਜ ਵੀ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਨੇ ਅਗਲੇ ਚਾਰ-ਪੰਜ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਦੀ ਗੱਲ ਕਹੀ ਹੈ। ਮੌਸਮ ਵਿਭਾਗ ਨੇ ਤਾਪਮਾਨ 3 ਡਿਗਰੀ ਤੱਕ ਪਹੁੰਚਣ ਦਾ ਖ਼ਦਸ਼ਾ ਜਤਾਇਆ ਹੈ। ਜਦੋਂਕਿ, ਦਿੱਲੀ-ਐਨਸੀਆਰ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਆਉਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਦਾ ਮੌਸਮ (Delhi weather)
ਦਿੱਲੀ ਵਿੱਚ ਦਿਨ ਵੇਲੇ ਠੰਡ ਵਧਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਨਵੰਬਰ ਦੇ ਅੰਤ ਤੱਕ ਠੰਡ 'ਚ ਖਾਸਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ 10 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੋਮਵਾਰ ਯਾਨੀ ਅੱਜ ਮੌਸਮ ਸਾਫ ਰਹਿਣ ਦੀ ਗੱਲ ਕਹੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਧੁੰਦ ਹੌਲੀ-ਹੌਲੀ ਵਧੇਗੀ।
ਪੰਜਾਬ ਦਾ ਮੌਸਮ (Punjab Weather)
ਪਹਾੜਾਂ 'ਤੇ ਬਰਫਬਾਰੀ ਕਾਰਨ ਪੰਜਾਬ ਵਿੱਚ ਠੰਡ ਦਾ ਕਹਿਰ ਸ਼ੁਰੂ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਜਲੰਧਰ ਪੰਜਾਬ 'ਚ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਹੋਰਨਾਂ ਦਿਨਾਂ ਦੇ ਮੁਕਾਬਲੇ ਘੱਟ ਦਰਜ ਕੀਤਾ ਗਿਆ। ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ ਵਿੱਚ 26 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਕਈ ਥਾਵਾਂ 'ਤੇ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ: Weather today: ਉੱਤਰ ਭਾਰਤ ਦੇ ਤਾਪਮਾਨ `ਚ ਆਈ ਭਾਰੀ ਗਿਰਾਵਟ, ਪਹਾੜਾਂ `ਤੇ ਬਰਫ਼ਬਾਰੀ ਜਾਰੀ
ਬਿਹਾਰ ਦਾ ਮੌਸਮ (Bihar Weather)
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦੱਖਣੀ ਅਤੇ ਨਾਲ ਲੱਗਦੇ ਪੱਛਮੀ ਬਿਹਾਰ ਵਿੱਚ ਅਗਲੇ 48 ਘੰਟਿਆਂ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਬਿਹਾਰ ਦੇ ਜ਼ਿਆਦਾਤਰ ਇਲਾਕਿਆਂ 'ਚ ਪਾਰਾ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਇੱਥੇ ਠੰਡ ਤੇਜ਼ੀ ਨਾਲ ਵਧ ਰਹੀ ਹੈ।
ਬਰਫਬਾਰੀ ਨਾਲ ਬੁਰਾ ਹਾਲ
● ਪਹਾੜੀ ਇਲਾਕਿਆਂ 'ਚ ਬਰਫਬਾਰੀ ਅਤੇ ਸੀਤ ਲਹਿਰ ਕਾਰਨ ਤਾਪਮਾਨ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ।
● ਪੱਛਮੀ ਹਿਮਾਲਿਆ ਤੋਂ ਖੁਸ਼ਕ ਅਤੇ ਬਰਫੀਲੀਆਂ ਠੰਡੀਆਂ ਹਵਾਵਾਂ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਫਿਰ ਤੋਂ ਸ਼ੁਰੂ ਹੋ ਜਾਣਗੀਆਂ।
● ਠੰਡੀਆਂ ਹਵਾਵਾਂ ਕਾਰਨ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ 'ਚ ਤਾਪਮਾਨ ਹੇਠਾਂ ਜਾਵੇਗਾ, ਜਿਸ ਨਾਲ ਠੰਡ 'ਚ ਵਾਧਾ ਹੋਵੇਗਾ।
● ਇਸ ਤੋਂ ਇਲਾਵਾ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਸਾਰੇ ਪਹਾੜੀ ਸੂਬਿਆਂ 'ਚ ਬਰਫਬਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Winter Season: ਪਹਾੜਾਂ 'ਚ ਬਰਫਬਾਰੀ ਦਾ ਮੈਦਾਨੀ ਇਲਾਕਿਆਂ 'ਚ ਅਸਰ, ਸਮੁੱਚੇ ਉੱਤਰ ਭਾਰਤ 'ਚ ਵਧੀ ਠੰਡ
ਮੀਂਹ ਵਾਲਾ ਮੌਸਮ
● ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ ਅਤੇ ਤਾਮਿਲਨਾਡੂ ਦੇ ਉੱਤਰੀ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
● ਅਗਲੇ ਦੋ ਦਿਨਾਂ 'ਚ ਤੱਟਵਰਤੀ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
● ਮੌਸਮ ਵਿਭਾਗ ਨੇ ਮਛੇਰਿਆਂ ਲਈ ਅਗਲੇ ਦੋ ਦਿਨਾਂ ਤੱਕ ਸਮੁੰਦਰੀ ਕਿਨਾਰੇ ਨਾ ਜਾਣ ਦੀ ਚੇਤਾਵਨੀ ਜਾਰੀ ਕੀਤੀ ਹੈ।
● ਮੌਸਮ ਵਿਭਾਗ ਮੁਤਾਬਕ ਅੰਡੇਮਾਨ ਅਤੇ ਨਿਕੋਬਾਰ ਤੋਂ ਇਲਾਵਾ ਲਕਸ਼ਦੀਪ ਟਾਪੂ 'ਤੇ ਵੀ ਮੀਂਹ ਪੈ ਸਕਦਾ ਹੈ।
Summary in English: Cold wave-like conditions in these states of North India, know the complete weather conditions from mountains to plains