Weather Forecast: ਉੱਤਰ ਭਾਰਤ ਦੇ ਮੌਸਮ ਨੇ ਅਚਾਨਕ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਇੱਥੇ ਦਿਨ-ਰਾਤ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਇਹ ਮੀਂਹ ਆਉਣ ਦਾ ਸੰਕੇਤ ਹੈ ਜਾਂ ਸੱਚਮੁੱਚ ਗਰਮੀਆਂ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਮੌਸਮ ਵਿਭਾਗ (IMD) ਨੇ ਵੱਡਾ ਅਪਡੇਟ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਮੌਸਮ ਦੀਆਂ ਇਨ੍ਹਾਂ ਵੱਖ-ਵੱਖ ਗਤੀਵਿਧੀਆਂ ਬਾਰੇ ਇਹ ਖ਼ਾਸ ਰਿਪੋਰਟ...
ਪੰਜਾਬ-ਹਰਿਆਣਾ ਦਾ ਮੌਸਮ (Punjab-Haryana Weather)
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ ਵਧਣ ਤੋਂ ਬਾਅਦ ਠੰਡ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਦਿਨਾਂ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਪਰ ਹਫਤੇ ਦੇ ਅੰਤ 'ਤੇ ਵੱਧ ਤੋਂ ਵੱਧ ਤਾਪਮਾਨ 'ਚ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਕਈ ਸੂਬੇ ਠੰਡੇ, ਕਈਆਂ ਦਾ ਤਾਪਮਾਨ 35 ਤੋਂ ਪਾਰ, Punjab 'ਚ ਇਸ ਦਿਨ ਸ਼ੁਰੂ ਹੋਵੇਗੀ ਅੱਤ ਦੀ ਗਰਮੀ
ਤਾਪਮਾਨ 'ਚ ਵਾਧਾ (Temperature Increase)
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਹੈ, ਜਦੋਂਕਿ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਜਦੋਂਕਿ, ਪਟਿਆਲਾ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ, ਬਠਿੰਡਾ 6 ਡਿਗਰੀ ਸੈਲਸੀਅਸ, ਫਰੀਦਕੋਟ 7 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਦਾ 8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ ਹਰਿਆਣਾ ਦੇ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਅਤੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਅਨੁਸਾਰ ਕਰਨਾਲ, ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 9 ਡਿਗਰੀ ਸੈਲਸੀਅਸ, 9 ਡਿਗਰੀ ਸੈਲਸੀਅਸ, 11 ਡਿਗਰੀ ਸੈਲਸੀਅਸ, 8 ਡਿਗਰੀ ਸੈਲਸੀਅਸ ਅਤੇ 8 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ : Punjab ਤੋਂ Delhi ਤੱਕ COLD WAVE, ਪਾਰਾ ਡਿੱਗਣ ਨਾਲ ਵਧੀਆਂ ਮੁਸ਼ਕਲਾਂ
ਦਿੱਲੀ ਦਾ ਮੌਸਮ (Delhi Weather)
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਪੱਛਮੀ ਹਿਮਾਲੀਅਨ ਖੇਤਰ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਗੱਲ ਦਿਲੀ ਦੀ ਕਰੀਏ ਤਾਂ ਇੱਥੇ 16 ਫਰਵਰੀ ਯਾਨੀ ਅੱਜ ਘੱਟੋ-ਘੱਟ ਤਾਪਮਾਨ 12 ਡਿਗਰੀ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 17 ਫਰਵਰੀ ਨੂੰ ਵੀ ਘੱਟੋ-ਘੱਟ ਤਾਪਮਾਨ 'ਚ ਵਾਧਾ ਦੇਖਿਆ ਜਾ ਸਕਦਾ ਹੈ।
ਮੌਸਮ ਦੀ ਭਵਿੱਖਬਾਣੀ (Weather Forecast)
● ਅਗਲੇ 24 ਘੰਟਿਆਂ ਦੌਰਾਨ ਸਿੱਕਮ, ਅਸਾਮ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਉਪਰਲੇ ਇਲਾਕਿਆਂ ਦੇ ਨਾਲ-ਨਾਲ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼-ਬਰਫਬਾਰੀ ਦੀ ਸੰਭਾਵਨਾ ਹੈ।
● ਦੇਸ਼ ਦੇ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਦਿਨ-ਰਾਤ ਦੇ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।
Summary in English: Cold Wave or Heat Wave! Increase in temperature of Amritsar-Ludhiana-Patiala of Punjab