1. Home
  2. ਮੌਸਮ

Delhi ਵਿੱਚ ਲਗਾਤਾਰ ਮੀਂਹ ਪੈਣ ਨਾਲ ਮੌਸਮ ਠੰਡਾ, Punjab ਤੋਂ Bengal ਤੱਕ ਭਾਰੀ ਮੀਂਹ ਦਾ ਅਲਰਟ, 15 ਤੋਂ 18 ਸਤੰਬਰ ਦੌਰਾਨ ਵੱਡੀ ਆਫ਼ਤ

ਰਾਜਧਾਨੀ ਦਿੱਲੀ ਵਿੱਚ ਪਿਛਲੇ 72 ਘਟਿਆਂ ਤੋਂ ਮੀਂਹ ਦਾ ਦੌਰ ਜਾਰੀ ਹੈ, ਜਿਸ ਕਾਰਨ ਮੌਸਮ ਤਾਂ ਠੰਡਾ ਹੋ ਗਿਆ ਹੈ, ਪਰ ਥਾਂ-ਥਾਂ ਪਾਣੀ ਖੜ੍ਹਨ ਨਾਲ ਲੋਕਾਂ ਲਈ ਮੁਸੀਬਤਾਂ ਵੀ ਖੜ੍ਹੀਆਂ ਹੋ ਗਈਆਂ ਹਨ। ਫਿਲਹਾਲ, ਮੌਸਮ ਵਿਭਾਗ ਨੇ ਦਿੱਲੀ ਵਿੱਚ ਕੁਝ ਦਿਨ ਹੋਰ ਅਜਿਹਾ ਮੌਸਮ ਜਾਰੀ ਰਹਿਣ ਦੀ ਰਿਪੋਰਟ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਬੰਗਾਲ ਤੱਕ ਭਾਰੀ ਮੀਂਹ ਪੈਣ ਦਾ ਵੀ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਲਗਾਤਾਰ ਮੀਂਹ ਪੈਣ ਨਾਲ ਮੌਸਮ ਠੰਡਾ

ਲਗਾਤਾਰ ਮੀਂਹ ਪੈਣ ਨਾਲ ਮੌਸਮ ਠੰਡਾ

Weather Forecast: ਉੱਤਰੀ ਭਾਰਤ ਵਿੱਚ ਮਾਨਸੂਨ ਦੀ ਵਾਪਸੀ ਛੇਤੀ ਹੋਣ ਵਾਲੀ ਹੈ। ਗੱਲ ਦੇਸ਼ ਦੀ ਰਾਜਧਾਨੀ ਦੀ ਕਰੀਏ ਤਾਂ ਦਿੱਲੀ 'ਚ ਪਿਛਲੇ 72 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਨਾ ਸਿਰਫ ਮੌਸਮ ਸੁਹਾਵਣਾ ਹੋ ਗਿਆ ਹੈ, ਸਗੋਂ ਹਲਕੀ ਠੰਡਕ ਵੀ ਮਹਿਸੂਸ ਹੋਣ ਲੱਗੀ ਹੈ। ਵੀਰਵਾਰ ਨੂੰ ਦਿੱਲੀ-ਐੱਨਸੀਆਰ ਦੇ ਵੱਖ-ਵੱਖ ਇਲਾਕਿਆਂ 'ਚ ਦਿਨ ਭਰ ਹਲਕੀ ਬਾਰਿਸ਼ ਹੁੰਦੀ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਵੀ ਦਿੱਲੀ 'ਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਆਈਐਮਡੀ ਨੇ ਕਿਹਾ ਹੈ ਕਿ ਭਾਰੀ ਮੀਂਹ ਕਾਰਨ ਅਗਲੇ 24 ਘੰਟੇ ਬਹੁਤ ਮਹੱਤਵਪੂਰਨ ਹਨ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ-ਐਨਸੀਆਰ ਦਾ ਮੌਸਮ

ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਹੋਣ ਕਾਰਨ ਮਾਨਸੂਨ ਦੀ ਵਾਪਸੀ ਵਿੱਚ ਦੇਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ 'ਚ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਸੜਕ ਅਤੇ ਉਡਾਣ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਅਤੇ ਐਨਸੀਆਰ ਵਿੱਚ ਅੱਜ ਦਿਨ ਭਰ ਮੀਂਹ ਪਵੇਗਾ, ਜਿਸ ਕਾਰਨ ਲੋਕਾਂ ਨੂੰ ਸੜਕਾਂ 'ਤੇ ਪਾਣੀ ਭਰਨ ਅਤੇ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਤੋਂ ਬੰਗਾਲ ਤੱਕ ਅਲਰਟ

ਮੌਸਮ ਵਿਭਾਗ ਦੀ ਮੰਨੀਏ ਤਾਂ ਮਾਨਸੂਨ ਟ੍ਰਾਫ ਪੱਛਮੀ ਤੱਟ ਗੁਜਰਾਤ ਅਤੇ ਦੱਖਣੀ ਕਰਨਾਟਕ ਤੋਂ ਗੁਜ਼ਰ ਰਿਹਾ ਹੈ। ਇਸ ਦੇ ਨਾਲ ਹੀ ਅਰਬ ਸਾਗਰ 'ਚ ਕੱਛ, ਪੰਜਾਬ ਦੇ ਅੰਮ੍ਰਿਤਸਰ ਨੇੜੇ ਅਤੇ ਬੰਗਲਾਦੇਸ਼ ਦੇ ਨੇੜੇ ਬੰਗਾਲ ਦੀ ਖਾੜੀ 'ਚ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਦੇ ਰਾਜਾਂ, ਜਿਨ੍ਹਾਂ ਵਿੱਚ ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੇ ਕੁਝ ਹਿੱਸੇ ਸ਼ਾਮਲ ਹਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Weather Today: ਪੰਜਾਬ ਦੇ 10 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਜਾਣੋ ਐਤਵਾਰ ਤੱਕ ਦੇ ਮੌਸਮ ਦਾ ਮਿਜਾਜ਼

ਮੌਸਮ ਦੀ ਗਤੀਵਿਧੀ

● ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਉੱਤਰਾਖੰਡ ਵਿੱਚ ਵੀ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

● ਇਸ ਦੇ ਨਾਲ ਹੀ ਮਨੀਪੁਰ, ਨਾਗਾਲੈਂਡ, ਤ੍ਰਿਪੁਰਾ, ਮੇਘਾਲਿਆ, ਉੜੀਸਾ, ਦੱਖਣੀ ਪੱਛਮੀ ਬੰਗਾਲ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।

● ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਪੰਜਾਬ-ਹਰਿਆਣਾ ਅਤੇ ਅਸਾਮ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Summary in English: Cold weather due to continuous rain in Delhi, heavy rain alert from Punjab to Bengal, major disaster during September 15 to 18

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters