Weather Forecast: ਮੀਂਹ ਤੋਂ ਬਾਅਦ ਉੱਤਰ ਭਾਰਤ ਦੇ ਮੌਸਮ 'ਚ ਬਦਲਾਵ ਦੇਖਣ ਨੂੰ ਮਿਲ ਰਿਹਾ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਚਿਤਾਵਨੀ ਤੋਂ ਬਾਅਦ ਠੰਡ ਵਧਣ ਦੇ ਆਸਾਰ ਬਣੇ ਹੋਏ ਹਨ। ਇਸ ਕਾਰਨ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਦਾ ਮੌਸਮ ਬਦਲ ਰਿਹਾ ਹੈ ਅਤੇ ਸਰਦੀ ਨੇ ਦਸਤਕ ਦੇ ਦਿੱਤੀ ਹੈ। ਫਿਲਹਾਲ, ਮੌਸਮ ਵਿਭਾਗ ਵੱਲੋਂ ਅੱਜ ਵੀ ਕਈ ਸੂਬਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
Punjab Weather: ਪੰਜਾਬ 'ਚ ਇਸ ਸਮੇਂ ਮੌਸਮ ਖੁਸ਼ਕ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਸੂਬੇ 'ਚ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ 'ਚ ਕੋਈ ਤਬਦੀਲੀ ਨਹੀਂ ਆਵੇਗੀ, ਪਰ ਸਰਦੀ ਵਧਣ ਦੇ ਆਸਾਰ ਬਣੇ ਹੋਏ ਹਨ। ਫਿਲਹਾਲ, ਮੌਸਮ ਵਿਭਾਗ ਨੇ ਸ਼ੁੱਕਰਵਾਰ ਯਾਨੀ ਅੱਜ ਸੂਬੇ 'ਚ ਆਸਮਾਨ ਸਾਫ ਰਹਿਣ ਦੀ ਆਸ ਪ੍ਰਗਟਾਈ ਹੈ।
Delhi-NCR Weather: ਸਰਦੀਆਂ ਦੀ ਆਹਟ ਦੇ ਨਾਲ ਹੀ ਦਿੱਲੀ-ਐਨਸੀਆਰ ਵਿੱਚ ਧੁੰਦ ਦਾ ਪ੍ਰਭਾਵ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ 'ਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਦੇ ਨਾਲ ਹੀ 2 ਨਵੰਬਰ ਤੱਕ ਮੌਸਮ ਵਿੱਚ ਕੋਈ ਵੱਡੀ ਤਬਦੀਲੀ ਨਾ ਆਉਣ ਦੀ ਅਤੇ ਮੌਸਮ ਸਾਫ਼ ਰਹਿਣ ਦੀ ਗੱਲ ਕਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਨਰਮ ਰਹੇਗਾ ਅਤੇ ਸਰਦੀ ਦਾ ਅਹਿਸਾਸ ਵਧੇਗਾ।
ਦੱਸ ਦੇਈਏ ਕਿ ਦਿੱਲੀ-ਐੱਨਸੀਆਰ ਦਾ ਪ੍ਰਦੂਸ਼ਣ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਰਾਜਧਾਨੀ ਪੂਰੀ ਤਰ੍ਹਾਂ ਧੁੰਦ ਦੀ ਲਪੇਟ 'ਚ ਹੈ। ਅਜਿਹਾ 'ਚ ਹੁਣ ਵੀ ਦਿੱਲੀ ਦੀ ਹਵਾ ਗੁਣਵੱਤਾ ਸੂਚਕਾਂਕ ਬਹੁਤ ਮਾੜੀ ਸ਼੍ਰੇਣੀ ਵਿੱਚ ਹੈ।
UP Weather: ਮੌਸਮ ਵਿਭਾਗ ਵੱਲੋਂ ਉੱਤਰ ਪ੍ਰਦੇਸ਼ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 2 ਨਵੰਬਰ ਤੱਕ ਮੌਸਮ ਅਜਿਹਾ ਹੀ ਬਣਿਆ ਰਹੇਗਾ। ਇਸ ਦੌਰਾਨ ਦਿਨ ਵੇਲੇ ਧੁੱਪ ਨਿਕਲੇਗੀ, ਪਰ ਸੂਰਜ ਛਿਪਣ ਤੋਂ ਬਾਅਦ ਸਰਦੀ ਵੀ ਵਧ ਜਾਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਾ ਹੋਣ ਦੀ ਆਸ ਪ੍ਰਗਟਾਈ ਹੈ।
ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼
ਮੌਸਮ ਵਿਭਾਗ ਨੇ ਇਸ ਹਫਤੇ ਦੇ ਅੰਤ ਤੱਕ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 29 ਅਕਤੂਬਰ ਤੋਂ 1 ਨਵੰਬਰ ਤੱਕ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਦੋਂਕਿ, ਕੇਰਲ ਵਿੱਚ 30 ਅਤੇ 31 ਅਕਤੂਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 31 ਅਕਤੂਬਰ ਨੂੰ ਆਂਧਰਾ ਪ੍ਰਦੇਸ਼ 'ਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੀ ਮੌਸਮ ਵਿਭਾਗ ਨੇ ਹਫਤੇ ਦੇ ਅੰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : Rainfall Alert: 28 ਤੋਂ 30 ਅਕਤੂਬਰ ਤੱਕ ਮੀਂਹ ਦੀ ਚਿਤਾਵਨੀ, ਜਾਣੋ ਆਪਣੇ ਸੂਬੇ ਦਾ ਮੌਸਮ
ਪਹਾੜਾਂ 'ਚ ਬਰਫ਼ਬਾਰੀ ਦੀ ਚਿਤਾਵਨੀ, ਵਧੇਗੀ ਠੰਡ
ਮੀਂਹ ਦੀ ਭਵਿੱਖਬਾਣੀ ਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਰਗੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਉੱਤਰ ਭਾਰਤ ਦੇ ਸੂਬਿਆਂ 'ਚ ਤਾਪਮਾਨ ਵਿੱਚ ਗਿਰਾਵਟ ਆਵੇਗੀ।
Summary in English: Cold will increase with snowfall in the mountains, warning of rain in these states