Weather Forecast: ਉੱਤਰ ਭਾਰਤ 'ਚ ਭਾਰੀ ਮੀਂਹ ਕਾਰਨ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਆਵਾਜਾਈ ਲਈ ਅਸਥਾਈ ਤੌਰ 'ਤੇ ਬੰਦ ਕੀਤੇ ਗਏ ਕੁਝ ਮੁੱਖ ਮਾਰਗਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਬੁੱਧਵਾਰ ਯਾਨੀ ਅੱਜ ਵੀ ਹਲਕੀ ਧੁੱਪ ਤੇ ਬੱਦਲਵਾਈ ਦਾ ਮੌਸਮ ਬਣਿਆ ਰਹੇਗਾ, ਪਰ ਵੀਰਵਾਰ ਨੂੰ ਮੌਸਮ ਫਿਰ ਤੋਂ ਵਿਗੜਨ ਦੇ ਆਸਾਰ ਜਤਾਏ ਗਏ ਹਨ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅੱਜ ਯਾਨੀ 12 ਜੁਲਾਈ ਨੂੰ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੂਬੇ ਵਿੱਚ 14 ਅਤੇ 15 ਜੁਲਾਈ ਨੂੰ ਅਲੱਗ-ਥਲੱਗ ਥਾਵਾਂ 'ਤੇ ਤੂਫ਼ਾਨ/ਬਿਜਲੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਾਂਗ ਹਰਿਆਣਾ ਵਿੱਚ ਵੀ 12 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੂਬੇ ਵਿੱਚ 14 ਅਤੇ 15 ਜੁਲਾਈ ਨੂੰ ਅਲੱਗ-ਥਲੱਗ ਥਾਵਾਂ 'ਤੇ ਤੂਫ਼ਾਨ/ਬਿਜਲੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਮੀਂਹ ਨੇ ਲਿਆ ਭਿਆਨਕ ਰੂਪ, ਪੰਜਾਬ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ `ਚ ਹਾਈ ਅਲਰਟ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਉੱਤਰਾਖੰਡ, ਪੱਛਮੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਰਾਜਸਥਾਨ, ਵਿਦਰਭ, ਝਾਰਖੰਡ, ਉੜੀਸਾ, ਪੱਛਮੀ ਤੱਟ 'ਤੇ ਵੀ ਕੁਝ ਚੰਗੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Conditions of North India Under Control, Heavy rain will cause havoc again