ਅਕਤੂਬਰ `ਚ ਪੈ ਰਹੇ ਮੀਂਹ ਦੇ ਦੋ ਵੱਡੇ ਕਾਰਨ ਦੱਸੇ ਜਾ ਰਹੇ ਹਨ, ਇੱਕ ਤਾਂ ਬੰਗਾਲ ਦੀ ਖਾੜੀ `ਤੇ ਬਣਿਆ ਘੱਟ ਦਬਾਅ ਵਾਲਾ ਖੇਤਰ ਤੇ ਦੂਜਾ ਮਾਨਸੂਨ ਦੀ ਵਾਪਸੀ `ਚ ਦੇਰੀ। ਦਿੱਲੀ ਤੇ ਯੂ.ਪੀ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ `ਚ ਮੀਂਹ ਦਾ ਦੌਰ ਜਾਰੀ ਹੈ। ਆਓ ਜਾਣਦੇ ਹਾਂ ਹੋਰਾਂ ਸੂਬਿਆਂ ਦਾ ਅੱਜ ਦਾ ਮੌਸਮ।
IMD: ਮੌਸਮ ਵਿਭਾਗ ਨੇ ਦੇਸ਼ ਭਰ ਦੇ ਲਗਭਗ 20 ਤੋਂ ਵੱਧ ਸੂਬਿਆਂ `ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਆਈ.ਐਮ.ਡੀ ਦਾ ਕਹਿਣਾ ਹੈ ਕਿ ਅਗਲੇ ਤਿੰਨ ਚਾਰ ਦਿਨਾਂ ਤੱਕ ਮੌਸਮ `ਚ ਕੋਈ ਬਦਲਾਅ ਨਹੀਂ ਹੋਵੇਗਾ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ (Skymet) ਦੇ ਅਨੁਸਾਰ ਤੱਟਵਰਤੀ ਆਂਧਰਾ ਪ੍ਰਦੇਸ਼ ਤੇ ਉਸਦੇ ਨਾਲ ਲਗਦੇ ਖੇਤਰਾਂ `ਚ ਇੱਕ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ, ਜਿਸ ਕਾਰਨ ਕਈ ਸੂਬਿਆਂ `ਚ ਮੀਂਹ ਦੀਆਂ ਗਤੀਵਿਧੀਆਂ ਚਲ ਰਹੀਆਂ ਹਨ।
Delhi Weather: ਦੇਸ਼ ਦੀ ਰਾਜਧਾਨੀ ਦਿੱਲੀ `ਚ ਪਿਛਲੇ ਦੋ ਦਿਨਾਂ ਤੋਂ ਮੀਂਹ ਜਾਰੀ ਹੈ, ਜਿਸ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ ਹਨ। ਮੌਸਮ ਵਿਭਾਗ ਦੇ ਅਨੁਸਾਰ ਅੱਜ ਵੀ ਇਥੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਦਿੱਲੀ ਦੇ ਤਾਪਮਾਨ `ਚ ਭਾਰੀ ਗਿਰਾਵਟ ਆਈ ਹੈ। ਦਿੱਲੀ ਦਾ ਅੱਜ ਦਾ ਤਾਪਮਾਨ 21 ਤੋਂ 24 ਡਿਗਰੀ ਸੈਲਸੀਅਸ ਦੇ ਵਿਚ ਰਹੇਗਾ।
Punjab Weather: ਮੌਸਮ ਵਿਭਾਗ ਦੇ ਅਨੁਸਾਰ ਪੰਜਾਬ `ਚ ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੇ ਬਹੁਤ ਘੱਟ ਆਸਾਰ ਹਨ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘੱਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Rainfall Alert: ਦੇਸ਼ ਦੇ ਇਨ੍ਹਾਂ ਹਿੱਸਿਆਂ `ਚ ਮੀਂਹ ਦਾ ਕਹਿਰ ਜਾਰੀ, ਲੋਕ ਹਾਲੋ-ਬੇਹਾਲ
ਹੋਰਾਂ ਸੂਬਿਆਂ ਦਾ ਮੌਸਮ:
● ਮੌਸਮ ਵਿਭਾਗ ਦੇ ਅਨੁਸਾਰ ਉੱਤਰ ਭਾਰਤ `ਚ ਹੋ ਰਹੀ ਲਗਾਤਾਰ ਬਾਰਿਸ਼ ਅੱਜ ਵੀ ਜਾਰੀ ਰਹੇਗੀ।
● ਉੱਤਰਾਖੰਡ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ `ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਤੱਟੀ ਆਂਧਰਾ ਪ੍ਰਦੇਸ਼ ਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ `ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਇਸ ਤੋਂ ਇਲਾਵਾ ਬਿਹਾਰ, ਝਾਰਖੰਡ, ਉੜੀਸਾ, ਤੇਲੰਗਾਨਾ, ਕਰਨਾਟਕ, ਕੇਰਲ, ਲਕਸ਼ਦੀਪ ਤੇ ਪੂਰਬੀ ਗੁਜਰਾਤ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
● ਇਸ ਤੋਂ ਇਲਾਵਾ ਤਾਮਿਲਨਾਡੂ ਤੇ ਹਰਿਆਣਾ ਦੇ ਕੁਝ ਹਿੱਸਿਆਂ `ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Continuous rain in many states of North India including Delhi