Weather Forecast: ਇਸ ਮਹੀਨੇ ਦੀ ਸ਼ੁਰੂਆਤ ਗਰਮੀ ਨਾਲ ਹੋਈ ਸੀ। ਪਰ ਹੁਣ ਜਿਵੇਂ-ਜਿਵੇਂ ਦਿਨ ਬੀਤ ਰਹੇ ਹਨ, ਲੋਕ ਹਲਕੀ ਠੰਡ ਮਹਿਸੂਸ ਕਰ ਰਹੇ ਹਨ। ਜੇਕਰ ਦੇਖਿਆ ਜਾਵੇ ਤਾਂ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਜ ਦੇ ਨਾਲ ਭਾਰੀ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਕਈ ਸ਼ਹਿਰਾਂ ਵਿੱਚ ਮੀਂਹ ਦਾ ਇਹ ਦੌਰ ਜਾਰੀ ਰਹੇਗਾ। ਤਾਂ ਆਓ ਜਾਣਦੇ ਹਾਂ ਕਿ ਆਈਐਮਡੀ ਦੀ ਰਿਪੋਰਟ ਮੁਤਾਬਕ, ਦੇਸ਼ ਭਰ ਵਿੱਚ ਅੱਜ ਮੌਸਮ ਕਿਵੇਂ ਰਹੇਗਾ।
ਦਿੱਲੀ 'ਚ ਕੁਝ ਦਿਨ ਹੋਰ ਮੌਸਮ ਠੰਡਾ
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਹਰ ਰੋਜ਼ ਰੰਗ ਬਦਲਦਾ ਨਜ਼ਰ ਆ ਰਿਹਾ ਹੈ। ਜੇਕਰ ਦੇਖਿਆ ਜਾਵੇ ਤਾਂ ਕਈ ਵਾਰ ਤੇਜ਼ ਧੁੱਪ ਦਿੱਲੀ ਦੇ ਲੋਕਾਂ ਨੂੰ ਪਰੇਸ਼ਾਨ ਕਰਦੀ ਹੈ ਤਾਂ ਕਦੇ ਬਾਰਿਸ਼ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੰਦੀ ਹੈ। ਅਜਿਹੇ 'ਚ ਜਾਣਕਾਰੀ ਇਹ ਵੀ ਮਿਲ ਰਹੀ ਹੈ ਕਿ ਦਿੱਲੀ 'ਚ ਮੌਸਮ 'ਚ ਬਦਲਾਅ ਕਾਰਨ ਕਈ ਲੋਕਾਂ ਨੂੰ ਖੰਘ, ਜ਼ੁਕਾਮ ਆਦਿ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਗਲੇ 1 ਹਫਤੇ ਤੱਕ ਦਿੱਲੀ 'ਚ ਮੀਂਹ ਅਤੇ ਗਰਜ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : Weather Forecast: ਜਾਣੋ Punjab-Haryana 'ਚ 10 ਮਈ ਤੱਕ ਦੀਆਂ ਮੌਸਮੀ ਗਤੀਵਿਧੀਆਂ
ਪੰਜਾਬ ਦਾ ਮੌਸਮ
IMD ਦੀ ਮੰਨੀਏ ਤਾਂ ਮੌਸਮ 'ਚ ਤਬਦੀਲੀ ਆਉਣ ਕਾਰਨ ਇਸ ਵਾਰ ਅਪ੍ਰੈਲ ਦਾ ਮਹੀਨਾ ਅੰਤ ਤੱਕ ਠੰਡਾ ਰਹੇਗਾ। ਮੌਸਮ ਮਾਹਰਾਂ ਨੇ ਅਪ੍ਰੈਲ ਮਹੀਨੇ ਦੌਰਾਨ ਪੰਜਾਬ 'ਚ "ਲੂ" ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨ ਖੁਸ਼ਕ ਰਹਿਣਗੇ, ਜਦੋਂਕਿ 27 ਅਤੇ 28 ਅਪ੍ਰੈਲ ਨੂੰ ਪੰਜਾਬ ਦੇ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਠੰਡਾ ਹੋ ਜਾਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਭਾਰਤ ਦੇ ਇਨ੍ਹਾਂ ਸ਼ਹਿਰਾਂ ਵਿੱਚ ਮੀਂਹ
26-27 ਨੂੰ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਅਤੇ ਦੱਖਣ 'ਚ ਵੱਖ-ਵੱਖ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ। ਦੱਖਣੀ ਭਾਰਤ ਵਿੱਚ ਗਰਜ/ਬਿਜਲੀ/ਤੇਜ ਹਵਾਵਾਂ ਦੇ ਨਾਲ ਵਿਆਪਕ ਮੀਂਹ ਦੀ ਬਹੁਤ ਸੰਭਾਵਨਾ ਹੈ।
ਅਗਲੇ 5 ਦਿਨਾਂ ਦੌਰਾਨ ਤੇਲੰਗਾਨਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਵੀ ਗੜੇਮਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦਾ ਇਹ ਵੀ ਕਹਿਣਾ ਹੈ ਕਿ 27 ਅਪ੍ਰੈਲ, 2023 ਨੂੰ ਝਾਰਖੰਡ ਦੀਆਂ ਵੱਖ-ਵੱਖ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਗਰਜ/ਬਿਜਲੀ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਜਰਾਤ ਵਿੱਚ ਅਗਲੇ 4 ਦਿਨਾਂ ਯਾਨੀ 26-30 ਅਪ੍ਰੈਲ ਤੱਕ ਬਿਖਰੀ ਹੋਈ ਬਾਰਿਸ਼ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ : 8 Degree ਤੱਕ ਲੁੜਕਿਆ ਪਾਰਾ, 29 ਅਪ੍ਰੈਲ ਤੋਂ ਮੌਸਮ 'ਚ ਵੱਡਾ ਬਦਲਾਅ
ਅਗਲੇ 5 ਦਿਨਾਂ ਤੱਕ ਨਹੀਂ ਚੱਲੇਗੀ "ਲੂ"
ਰਾਜਸਥਾਨ, ਦੱਖਣੀ ਹਰਿਆਣਾ, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ, ਉੜੀਸਾ ਅਤੇ ਛੱਤੀਸਗੜ੍ਹ, ਕੋਂਕਣ ਅਤੇ ਅਲੱਗ-ਥਲੱਗ ਥਾਵਾਂ 'ਤੇ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਅਗਲੇ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ "ਲੂ" ਦੀ ਕੋਈ ਸਥਿਤੀ ਨਹੀਂ ਹੈ। ਆਈਐਮਡੀ ਦੀ ਰਿਪੋਰਟ ਦੇ ਅਨੁਸਾਰ, ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3-6 ਡਿਗਰੀ ਸੈਲਸੀਅਸ ਘੱਟ ਹੋ ਸਕਦਾ ਹੈ।
Summary in English: Cool Weather in Punjab-Haryana, Heat wave will not last for next 5 days