1. Home
  2. ਮੌਸਮ

Cyclone Dana Update: ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਦੇ ਆਸਾਰ, ਦੀਵਾਲੀ ਤੋਂ ਬਾਅਦ ਬਦਲ ਜਾਵੇਗਾ ਮੌਸਮ

ਉੱਤਰੀ ਭਾਰਤ ਵਿੱਚ ਦਿਨ ਵੇਲੇ ਹਾਲੇ ਵੀ ਗਰਮੀ ਜਾਰੀ ਹੈ, ਪਰ ਸਵੇਰ ਅਤੇ ਰਾਤਾਂ ਠੰਡੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਅਕਤੂਬਰ ਦੇ ਅੰਤ ਤੱਕ ਮੌਸਮ ਪੂਰੀ ਤਰ੍ਹਾਂ ਨਾਲ ਠੰਡਾ ਹੋਣਾ ਸ਼ੁਰੂ ਹੋ ਜਾਵੇਗਾ। ਦੂਜੇ ਪਾਸੇ ਚੱਕਰਵਾਤੀ ਤੂਫਾਨ 'ਦਾਨਾ' 24 ਅਕਤੂਬਰ ਨੂੰ ਇਨ੍ਹਾਂ ਸੂਬਿਆਂ ਵਿੱਚ ਪਹੁੰਚ ਜਾਵੇਗਾ, ਜਿਸ ਕਾਰਨ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੇ ਆਸਾਰ ਬਣ ਰਹੇ ਹਨ, ਜਿਸਦੇ ਚਲਦਿਆਂ IMD ਨੇ ਰੈੱਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਦੀਵਾਲੀ ਤੋਂ ਬਾਅਦ ਬਦਲ ਜਾਵੇਗਾ ਮੌਸਮ

ਦੀਵਾਲੀ ਤੋਂ ਬਾਅਦ ਬਦਲ ਜਾਵੇਗਾ ਮੌਸਮ

Weather Forecast: ਅੰਡੇਮਾਨ ਸਾਗਰ ਤੋਂ ਉੱਠਿਆ ਚੱਕਰਵਾਤੀ ਤੂਫਾਨ ਦਾਨਾ ਤੇਜ਼ੀ ਨਾਲ ਬੰਗਾਲ ਦੀ ਖਾੜੀ ਵੱਲ ਵਧ ਰਿਹਾ ਹੈ। ਇਹ ਵੀਰਵਾਰ, 24 ਅਕਤੂਬਰ ਨੂੰ ਇੱਕ ਗੰਭੀਰ ਚੱਕਰਵਾਤੀ ਤੂਫ਼ਾਨ ਵਿੱਚ ਬਦਲ ਜਾਵੇਗਾ ਅਤੇ 25 ਅਕਤੂਬਰ ਦੀ ਸਵੇਰ ਨੂੰ 100-110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਓਡੀਸ਼ਾ-ਪੱਛਮੀ ਬੰਗਾਲ ਦੇ ਤੱਟਾਂ 'ਤੇ ਲੈਂਡਫਾਲ ਕਰੇਗਾ। ਆਈਐਮਡੀ ਮੁਤਾਬਕ ਇਸ ਦੌਰਾਨ ਹਵਾ ਦੀ ਰਫ਼ਤਾਰ 120 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।

ਇਸ ਦੇ ਮੱਦੇਨਜ਼ਰ ਪੁਰੀ 'ਚ ਚੱਕਰਵਾਤੀ ਤੂਫਾਨ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਐਨਡੀਆਰਐਫ ਦੀਆਂ ਟੀਮਾਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਮੌਜੂਦ ਹਨ ਅਤੇ ਲੋਕਾਂ ਨੂੰ ਸਮੁੰਦਰ ਤੋਂ ਦੂਰ ਰੱਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਚੱਕਰਵਾਤੀ ਤੂਫਾਨ ਦੇ ਮੱਦੇਨਜ਼ਰ ਰੇਲਵੇ ਵੀ ਅਲਰਟ 'ਤੇ ਹੈ। ਓਡੀਸ਼ਾ ਅਤੇ ਬੰਗਾਲ ਰੂਟਾਂ 'ਤੇ ਦਰਜਨਾਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਦਿੱਲੀ-ਐਨ.ਸੀ.ਆਰ ਦਾ ਮੌਸਮ

ਦਿੱਲੀ-ਐਨ.ਸੀ.ਆਰ ਦੇ ਲੋਕਾਂ ਲਈ ਇੱਕ ਖੁਸ਼ਖਬਰੀ ਹੈ। ਦਿੱਲੀ 'ਚ ਪੂਰਾ ਅਕਤੂਬਰ ਲਗਾਤਾਰ ਗਰਮ ਰਿਹਾ ਹੈ। ਸਾਲ ਖਤਮ ਹੋਣ ਵਿੱਚ ਸਿਰਫ਼ ਦੋ ਮਹੀਨੇ ਬਾਕੀ ਹਨ। ਜਿੱਥੇ ਪਿਛਲੇ ਕਈ ਸਾਲਾਂ ਤੋਂ ਅਕਤੂਬਰ ਮਹੀਨੇ 'ਚ ਹੀ ਦਿੱਲੀ 'ਚ ਸਰਦੀ ਦਸਤਕ ਦੇ ਰਹੀ ਸੀ, ਉਥੇ ਹੀ ਹੁਣ ਤੱਕ ਗਰਮੀ ਕਾਰਨ ਲੋਕ ਕਾਫੀ ਪ੍ਰੇਸ਼ਾਨ ਸਨ। ਫਿਲਹਾਲ, ਦਿੱਲੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਦੀਵਾਲੀ ਤੋਂ ਬਾਅਦ ਦਿੱਲੀ ਦਾ ਮੌਸਮ ਬਦਲਣ ਵਾਲਾ ਹੈ। ਅੱਜ ਯਾਨੀ ਬੁੱਧਵਾਰ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਰਹੇਗਾ, ਜਦਕਿ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਰਹੇਗਾ। ਹਵਾਵਾਂ ਚੱਲਦੀਆਂ ਰਹਿਣਗੀਆਂ ਅਤੇ ਧੁੱਪ ਹਲਕੀ ਰਹੇਗੀ।

ਪਹਾੜੀ ਖੇਤਰਾਂ ਵਿੱਚ ਬਾਰਿਸ਼-ਬਰਫ਼ਬਾਰੀ

ਪਹਾੜੀ ਇਲਾਕਿਆਂ 'ਚ ਬੱਦਲ ਛਾਏ ਹੋਏ ਹਨ। ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਸਿਖਰਾਂ 'ਤੇ ਹਲਕੀ ਬਰਫਬਾਰੀ ਹੋਈ ਹੈ। ਜਿਸ ਤੋਂ ਬਾਅਦ ਤੇਜ਼ ਹਵਾਵਾਂ ਕਾਰਨ ਹੇਠਲੇ ਇਲਾਕਿਆਂ 'ਚ ਠੰਡ ਮਹਿਸੂਸ ਕੀਤੀ ਜਾਣ ਲੱਗੀ ਹੈ। ਤਾਪਮਾਨ 'ਚ ਵੀ ਹੌਲੀ-ਹੌਲੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸੂਬੇ ਭਰ 'ਚ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਜ਼ੋਰ ਮਹਿਸੂਸ ਕੀਤਾ ਜਾ ਰਿਹਾ ਹੈ। ਹਾਲਾਂਕਿ, ਦੂਨ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਤੋਂ ਦੋ ਡਿਗਰੀ ਸੈਲਸੀਅਸ ਵੱਧ ਰਹੇਗਾ, ਪਰ ਇਸ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਚੰਡੀਗੜ੍ਹ ਸਮੇਤ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਵੇਰ ਤੋਂ ਹੀ ਠੰਡ ਮਹਿਸੂਸ ਹੋਣ ਲੱਗੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ 7 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਹੈ। ਇਨ੍ਹਾਂ ਦਿਨਾਂ ਦੌਰਾਨ ਮੌਸਮ ਖੁਸ਼ਕ ਰਹੇਗਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਰਿਆਣਾ ਵਿਚ ਅੱਜ ਘੱਟੋ-ਘੱਟ ਤਾਪਮਾਨ 24.25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Punjab 'ਚ ਸਰਦੀ ਦੀ ਸੁਗਬੁਗਾਹਟ, 24 ਅਕਤੂਬਰ ਤੋਂ ਕਈ ਥਾਵਾਂ 'ਤੇ ਮੀਂਹ, ਪੜੋ ਇਸ ਹਫਤੇ ਦੀ Weather Report

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਤਾਮਿਲਨਾਡੂ, ਕਰਨਾਟਕ, ਰਾਇਲਸੀਮਾ ਅਤੇ ਦੱਖਣੀ ਕੋਂਕਣ ਅਤੇ ਗੋਆ ਵਿੱਚ ਅਲੱਗ-ਥਲੱਗ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, 24 ਘੰਟਿਆਂ ਬਾਅਦ, ਉੜੀਸਾ ਦੇ ਉੱਤਰੀ ਤੱਟ ਅਤੇ ਪੱਛਮੀ ਬੰਗਾਲ ਦੇ ਗੰਗਾ ਦੇ ਤੱਟੀ ਖੇਤਰਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਅਗਲੇ 2 ਤੋਂ 3 ਦਿਨਾਂ ਦੌਰਾਨ ਉੜੀਸਾ ਅਤੇ ਪੱਛਮੀ ਬੰਗਾਲ ਦੇ ਤੱਟ 'ਤੇ ਸਮੁੰਦਰ ਦੀ ਸਥਿਤੀ ਖਰਾਬ ਤੋਂ ਬਹੁਤ ਖਰਾਬ ਰਹਿਣ ਦੀ ਸੰਭਾਵਨਾ ਹੈ। ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਦੱਖਣੀ ਅਸਾਮ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਮਰਾਠਵਾੜਾ, ਮੱਧ ਮਹਾਰਾਸ਼ਟਰ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰੀ ਮੱਧ ਮਹਾਰਾਸ਼ਟਰ, ਦੱਖਣ-ਪੂਰਬੀ ਰਾਜਸਥਾਨ, ਦੱਖਣੀ ਗੁਜਰਾਤ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Cyclone Dana Update: Meteorological Department has warned, there is a possibility of hailstorm with heavy rain in these places, the weather will change after Diwali.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters