1. Home
  2. ਮੌਸਮ

IMD ਵੱਲੋਂ 17 ਤੋਂ 20 March ਤੱਕ ਰੋਜ਼ਾਨਾ ਮੀਂਹ ਦੀ ਭਵਿੱਖਬਾਣੀ, ਜਾਣੋ Punjab-Haryana-Delhi ਦਾ ਮੌਸਮ

IMD ਨੇ New Western Disturbance ਦੇ Active ਹੋਣ ਕਾਰਨ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਹੈ।

Gurpreet Kaur Virk
Gurpreet Kaur Virk
IMD ਵੱਲੋਂ 17 ਤੋਂ 20 ਮਾਰਚ ਤੱਕ ਦੀ ਭਵਿੱਖਬਾਣੀ

IMD ਵੱਲੋਂ 17 ਤੋਂ 20 ਮਾਰਚ ਤੱਕ ਦੀ ਭਵਿੱਖਬਾਣੀ

Weather Forecast: ਦੇਸ਼ ਭਰ 'ਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਮੌਸਮ ਵਿਭਾਗ ਨੇ 17 ਤੋਂ 20 ਮਾਰਚ ਤੱਕ ਦਿੱਲੀ ਸਮੇਤ ਉੱਤਰ ਪ੍ਰਦੇਸ਼ ਵਿੱਚ ਗਰਜ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇੰਨਾ ਹੀ ਨਹੀਂ ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਨਾਲ ਝੱਖੜ ਅਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਫਿਲਹਾਲ, ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਦੇ ਚਲਦਿਆਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਯੂਪੀ ਦਾ ਮੌਸਮ (UP Weather)

ਉੱਤਰ ਪ੍ਰਦੇਸ਼ ਵਿੱਚ ਮਾਰਚ ਮਹੀਨੇ ਤੋਂ ਹੀ ਬਹੁਤ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ 20 ਮਾਰਚ ਤੱਕ ਮੀਂਹ ਅਤੇ ਬੱਦਲਵਾਈ ਕਾਰਨ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੌਸਮ ਸੁਹਾਵਣਾ ਬਣਿਆ ਰਹੇਗਾ। ਯੂਪੀ ਦੇ ਪੂਰਵਾਂਚਲ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ। ਮੌਸਮ ਵਿਭਾਗ ਨੇ ਸੂਬੇ ਵਿੱਚ 17, 18 ਅਤੇ 19 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਮੁਤਾਬਕ ਯੂਪੀ ਦੇ ਕਈ ਹਿੱਸਿਆਂ 'ਚ ਮੀਂਹ, ਤੂਫਾਨ, ਗੜ੍ਹੇਮਾਰੀ ਅਤੇ ਬਿਜਲੀ ਡਿੱਗ ਸਕਦੀ ਹੈ, ਜਿਸ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। 15 ਤੋਂ 18 ਮਾਰਚ ਤੱਕ ਸੂਬੇ 'ਚ ਮੌਸਮ ਕਾਫੀ ਖਰਾਬ ਰਹੇਗਾ। ਇਸ ਤੋਂ ਪਹਿਲਾਂ 9 ਮਾਰਚ ਨੂੰ ਲਖਨਊ, ਆਗਰਾ, ਵਾਰਾਣਸੀ ਵਿੱਚ ਮੀਂਹ ਪਿਆ ਸੀ, ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ, ਪਰ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀਆਂ ਨਵੀਆਂ ਸੰਭਾਵਨਾਵਾਂ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ : IMD ਵੱਲੋਂ ਅਗਲੇ 5 ਦਿਨਾਂ ਲਈ ਐਡਵਾਈਜ਼ਰੀ ਜਾਰੀ, 18 ਅਤੇ 19 ਮਾਰਚ ਲਈ ALERT

ਦਿੱਲੀ ਦਾ ਮੌਸਮ (Delhi Weather)

ਦੇਸ਼ ਦੀ ਰਾਜਧਾਨੀ ਦਿੱਲੀ 'ਚ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਇਸ 'ਚ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਮੌਸਮ ਵਿਭਾਗ ਨੇ ਦਿੱਲੀ ਵਿੱਚ 17 ਤੋਂ 20 ਮਾਰਚ ਤੱਕ ਰੋਜ਼ਾਨਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਦਿੱਲੀ ਦਾ ਘੱਟੋ-ਘੱਟ ਤਾਪਮਾਨ 18 ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ ਬੁੱਧਵਾਰ ਨੂੰ ਵੀ ਅਸਮਾਨ 'ਚ ਬੱਦਲਵਾਈ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ।

ਪੰਜਾਬ-ਹਰਿਆਣਾ ਦਾ ਮੌਸਮ (Punjab-Haryana Weather)

ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇ ਮੱਦੇਨਜ਼ਰ ਵਿਭਾਗ ਨੇ ਅਗਲੇ ਇੱਕ ਹਫ਼ਤੇ ਤੱਕ ਅਜਿਹਾ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਮੌਸਮ ਵਿਭਾਗ ਨੇ 18 ਅਤੇ 19 ਮਾਰਚ ਨੂੰ ਵੈਸਟਰਨ ਡਿਸਟਰਬੈਂਸ ਕਾਰਨ ਬੱਦਲਵਾਈ ਤੇ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : ਸਵੇਰ ਵੇਲੇ ਹਲਕੀ ਠੰਡ - ਦੁਪਹਿਰ ਵੇਲੇ ਗਰਮੀ, ਆਉਣ ਵਾਲੇ 2-3 ਦਿਨਾਂ ਲਈ IMD ਵੱਲੋਂ ਚੇਤਾਵਨੀ

ਰਾਜਸਥਾਨ ਦਾ ਮੌਸਮ (Rajasthan Weather)

ਰਾਜਸਥਾਨ ਵਿੱਚ ਅੱਤ ਦੀ ਗਰਮੀ ਕਾਰਨ ਲੋਕ ਪਰੇਸ਼ਾਨ ਹਨ। ਇੱਥੇ ਬੱਦਲ ਛਾਏ ਰਹਿਣ ਅਤੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਅਲਵਰ, ਭਰਤਪੁਰ ਸਮੇਤ ਕਈ ਇਲਾਕਿਆਂ 'ਚ ਬਾਰਿਸ਼ ਹੋਈ, ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਗੜੇਮਾਰੀ ਅਤੇ ਬਿਜਲੀ ਡਿੱਗਣ ਦੀ ਖਬਰ ਹੈ। ਜਿਸ ਕਾਰਨ ਮੌਸਮ ਵਿੱਚ ਠੰਢਕ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਯਾਨੀ ਅੱਜ ਰਾਜਸਥਾਨ 'ਚ ਕਈ ਥਾਵਾਂ 'ਤੇ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ।

Summary in English: Daily rain forecast by IMD from March 17 to 20, know the weather of Punjab-Haryana-Delhi

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News