Weather Today: ਸਮੁੱਚਾ ਭਾਰਤ ਮਾਨਸੂਨ ਦੀ ਲਪੇਟ 'ਚ ਹੈ। ਦਰਅਸਲ,ਦੇਸ਼ ਦੇ ਕਈ ਸੂਬਿਆਂ 'ਚ ਹੁਣ ਮਾਨਸੂਨ ਦੇ ਦੂਜੇ ਪੜਾਅ ਦਾ ਮੀਂਹ ਪੈ ਰਿਹਾ ਹੈ। ਜਦੋਂਕਿ, ਕਈ ਸੂਬਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਹਾਲਾਂਕਿ, ਮੀਂਹ ਪੈਣ ਨਾਲ ਕਿਸਾਨਾਂ ਨੇ ਸੁੱਖ ਦਾ ਸਾਂਹ ਲਿਆ ਹੈ। ਫਿਲਹਾਲ, ਮੌਸਮ ਵਿਭਾਗ ਨੇ ਦੇਸ਼ ਦੇ ਇਨ੍ਹਾਂ 10 ਸੂਬਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਨਾਲ ਹੀ ਕਈ ਇਲਾਕਿਆਂ 'ਚ ਹੜ੍ਹ ਦਾ ਖ਼ਦਸ਼ਾ ਵੀ ਜਤਾਇਆ ਹੈ।
Punjab Weather: ਪੰਜਾਬ 'ਚ ਰੁੱਕ-ਰੁੱਕ ਕੇ ਮਾਨਸੂਨ ਦੇ ਦੂਜੇ ਪੜਾਅ ਦਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
Delhi-NCR Weather: ਦਿੱਲੀ-ਐੱਨ.ਸੀ.ਆਰ. 'ਚ ਅੱਜ ਮੀਂਹ ਦੀਆਂ ਗਤੀਵਿਧੀਆਂ ਘੱਟ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬੁੱਧਵਾਰ ਨੂੰ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਪਰ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਫਿਲਹਾਲ, 19 ਅਗਸਤ ਤੱਕ ਮੀਂਹ ਦੀਆਂ ਗਤੀਵਿਧੀਆਂ 'ਤੇ ਬ੍ਰੇਕ ਲੱਗਦੀ ਨਜ਼ਰ ਆ ਰਹੀ ਹੈ।
ਮੌਸਮ ਵਿਭਾਗ ਵੱਲੋਂ ਅਲਰਟ:
● ਮੌਸਮ ਵਿਭਾਗ ਨੇ ਗੁਜਰਾਤ ਵਿੱਚ ਭਾਰੀ ਮੀਂਹ ਪੈਣ ਦਾ ਖ਼ਦਸ਼ਾ ਜਤਾਇਆ ਹੈ।
● ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
● ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
● ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
● ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
● 17 ਤੋਂ 18 ਅਗਸਤ ਦਰਮਿਆਨ ਸੌਰਾਸ਼ਟਰ ਅਤੇ ਕੱਛ ਦੇ ਖੇਤਰਾਂ ਵਿੱਚ ਮੀਂਹ ਪੈ ਸਕਦਾ ਹੈ।
● ਇਸ ਦੇ ਨਾਲ ਹੀ ਗੋਆ ਅਤੇ ਕੋਂਕਣ ਦੇ ਖੇਤਰਾਂ ਵਿੱਚ 20 ਤਰੀਕ ਤੱਕ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : Rainfall Alert: ਯੂਪੀ-ਐਮਪੀ ਸਮੇਤ ਇਨ੍ਹਾਂ ਸੂਬਿਆਂ 'ਚ ਅੱਜ ਭਾਰੀ ਮੀਂਹ ਦਾ ਅਲਰਟ
Alert: ਆਈਐਮਡੀ (IMD) ਦੀ ਰਿਪੋਰਟ ਮੁਤਾਬਕ ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਕੋਂਕਣ, ਗੋਆ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਉੱਤਰੀ ਮੱਧ ਮਹਾਰਾਸ਼ਟਰ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ ਅਤੇ ਉੜੀਸਾ ਵਿੱਚ ਆਉਣ ਵਾਲੇ ਕੁਝ ਦਿਨਾਂ ਯਾਨੀ 19 ਅਗਸਤ ਤੱਕ ਮੀਂਹ ਜਾਰੀ ਰਹਿ ਸਕਦੀ ਹੈ।
Summary in English: Danger of flood in these states of the country, alert from the Meteorological Department