Weather Forecast: ਮੌਸਮ ਵਿਭਾਗ ਨੇ ਦੇਸ਼ ਭਰ ਦੇ ਕਈ ਸੂਬਿਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਜੋ ਦੇਸ਼ ਵਾਸੀ ਮੌਸਮੀ ਹਾਲਚਾਲ ਤੋਂ ਆਪਣੇ ਆਪ ਨੂੰ ਬਚਾ ਸਕਣ। ਵਿਭਾਗ ਮੁਤਾਬਕ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਜੇਕਰ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਦਿਨ ਵੇਲੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਆਓ ਜਾਣਦੇ ਹਾਂ ਅੱਜ ਦੇ ਮੌਸਮ ਬਾਰੇ ਤਾਜ਼ਾ ਅਪਡੇਟਸ।
ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਫਰਵਰੀ ਦੀ ਪਹਿਲੀ ਤਰੀਕ ਤੋਂ ਲੋਕਾਂ ਨੂੰ ਠੰਡ ਤੋਂ ਕਾਫੀ ਹੱਦ ਤੱਕ ਰਾਹਤ ਮਿਲ ਰਹੀ ਹੈ। ਪਰ ਕੁਝ ਇਲਾਕਿਆਂ ਤੋਂ ਇਹ ਵੀ ਸੂਚਨਾਵਾਂ ਮਿਲ ਰਹੀਆਂ ਹਨ ਕਿ ਪਹਾੜੀ ਹਿੱਸਿਆਂ ਵਿਚ ਠੰਡ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਦੇ ਮੌਸਮ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ।
ਦਿੱਲੀ-ਐੱਨਸੀਆਰ 'ਚ ਮੌਸਮ ਦੀ ਅਪਡੇਟ
ਦਿੱਲੀ-ਐੱਨਸੀਆਰ 'ਚ ਪਿਛਲੇ ਕੁਝ ਦਿਨਾਂ ਤੋਂ ਠੰਡ ਨੇ ਲਗਭਗ ਅਲਵਿਦਾ ਕਹਿ ਦਿੱਤਾ ਹੈ। ਜੇਕਰ ਦੇਖਿਆ ਜਾਵੇ ਤਾਂ ਹੌਲੀ-ਹੌਲੀ ਕਈ ਹਿੱਸਿਆਂ 'ਚ ਠੰਡੀਆਂ ਹਵਾਵਾਂ ਦਾ ਕਹਿਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਦਿਨ ਵੇਲੇ ਤੇਜ਼ ਧੁੱਪ ਅਤੇ ਰਾਤ ਵੇਲੇ ਹਲਕੀ ਠੰਡੀਆਂ ਹਵਾਵਾਂ ਦਾ ਅਹਿਸਾਸ ਹੁੰਦਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ ਮੌਸਮ ਦੀ ਇਹ ਸਥਿਤੀ 10 ਫਰਵਰੀ ਤੱਕ ਬਣੀ ਰਹੇਗੀ।
ਇਹ ਵੀ ਪੜ੍ਹੋ : Big Update: ਦਿਨ ਵੇਲੇ ਧੁੱਪ ਤੇ ਰਾਤ ਨੂੰ ਠੰਡ, ਜਾਣੋ ਕਦੋਂ ਮਿਲੇਗੀ ਰਾਹਤ?
ਦੂਜੇ ਪਾਸੇ ਜੇਕਰ ਦਿੱਲੀ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਯਾਨੀ 07 ਫਰਵਰੀ ਨੂੰ ਘੱਟੋ-ਘੱਟ ਤਾਪਮਾਨ 10 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਅੱਜ ਦਿਨ ਦੇ ਸਮੇਂ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 8 ਫਰਵਰੀ ਨੂੰ ਵੀ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਦਿੱਲੀ ਵਿੱਚ 8 ਫਰਵਰੀ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਦਿੱਲੀ ਵਿੱਚ 15 ਫਰਵਰੀ ਤੱਕ ਮੌਸਮ ਸੁਹਾਵਣਾ ਰਹਿਣ ਦਾ ਅਨੁਮਾਨ ਹੈ।
ਪੰਜਾਬ-ਹਰਿਆਣਾ ਵਿੱਚ ਹਾਲੇ ਠੰਡ
ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਠੰਡ ਲਗਭਗ ਖ਼ਤਮ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕਈ ਵੱਡੇ ਸ਼ਹਿਰਾਂ 'ਚ ਠੰਡ ਦਾ ਕਹਿਰ ਹਾਲੇ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ-ਹਰਿਆਣਾ 'ਚ ਰਹਿਣ ਵਾਲੇ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਦੇਖਿਆ ਜਾਵੇ ਤਾਂ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਠੰਡ ਨੂੰ Good Bye, ਪੰਜਾਬ ਤੋਂ ਦਿੱਲੀ ਤੱਕ ਦਾ ਬਦਲਿਆ ਮੌਸਮ, ਜਾਣੋ ਵੱਡੀ Update
ਯੂਪੀ 'ਚ ਠੰਡ ਤੋਂ ਰਾਹਤ
ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਤਾਪਮਾਨ ਵਧਣ ਕਾਰਨ ਠੰਡ 'ਚ ਕਮੀ ਆਈ ਹੈ। ਗੱਲ ਉੱਤਰ ਪ੍ਰਦੇਸ਼ ਦੀ ਕਰੀਏ ਤਾਂ ਇੱਥੇ ਦੇ ਲੋਕਾਂ ਨੂੰ ਵੀ ਠੰਡ ਤੋਂ ਰਾਹਤ ਮਿਲੀ ਹੈ। ਤਾਪਮਾਨ ਵਧਣ ਕਾਰਨ ਠੰਡ ਘੱਟ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਫਿਲਹਾਲ ਰਾਜਧਾਨੀ ਲਖਨਊ ਸਮੇਤ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 12 ਫਰਵਰੀ ਤੋਂ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਨਾਲ ਹੀ ਸੂਬੇ 'ਚ ਠੰਡੀਆਂ ਹਵਾਵਾਂ ਚੱਲਣ ਨਾਲ ਮੁੜ ਠੰਡ ਪਰਤਣ ਦੀ ਉਮੀਦ ਹੈ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
ਅਨੁਮਾਨ ਲਾਇਆ ਜਾ ਰਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੇ ਨਾਲ-ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਤਰਾਖੰਡ ਅਤੇ ਅਰੁਣਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਅਸਾਮ ਅਤੇ ਸਿੱਕਮ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
Summary in English: Delhi said bye-bye to the cold, weather will be clear in Punjab-Haryana from this day