Weather Today: ਮੌਸਮ ਵਿਭਾਗ ਦੀ ਮੰਨੀਏ ਤਾਂ 30 ਜੂਨ ਤੋਂ ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਦੇ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਜਾ ਰਿਹਾ ਹੈ। ਇਨ੍ਹਾਂ ਇਲਾਕਿਆਂ 'ਚ 30 ਜੂਨ ਤੋਂ ਬਾਅਦ ਹੀ ਭਾਰੀ ਮੀਂਹ ਦੇਖਣ ਨੂੰ ਮਿਲੇਗਾ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਮਾਨਸੂਨ ਇੱਕ ਹਫ਼ਤੇ ਵਿੱਚ ਇੱਥੇ ਪਹੁੰਚ ਜਾਵੇਗਾ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਗੁਆਂਢੀ ਸੂਬੇ ਹਿਮਾਚਲ ਵਿੱਚ ਮੀਂਹ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਸੋਲਨ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਬੱਦਲ ਫਟ ਗਿਆ। ਇਸ ਦੌਰਾਨ ਇਲਾਕੇ 'ਚ 7-8 ਮਿੰਟ ਤੱਕ ਭਾਰੀ ਮੀਂਹ ਪਿਆ। ਆਓ ਜਾਣਦੇ ਹਾਂ ਮੌਸਮ ਦਾ ਹਾਲ..
ਦਿੱਲੀ ਦਾ ਮੌਸਮ
ਮੌਨਸੂਨ ਤੋਂ ਪਹਿਲਾਂ ਹੀ ਮੌਸਮ ਵਿੱਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ ਅਤੇ IMD ਨੇ ਦਿੱਲੀ ਵਿੱਚ ਮੌਨਸੂਨ ਦੇ ਦਾਖਲ ਹੋਣ ਦੀ ਭਵਿੱਖਬਾਣੀ ਕਰ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਤੋਂ ਬੱਦਲਵਾਈ ਅਤੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਦਿੱਲੀ ਸਮੇਤ ਐਨਸੀਆਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾ ਦੇ ਨਾਲ ਧੂੜ ਭਰਿਆ ਤੂਫਾਨ ਚੱਲੇਗਾ। ਅਜਿਹੀ ਸਥਿਤੀ 'ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਹੋ ਸਕਦਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ-ਹਰਿਆਣਾ ਵਿੱਚ ਸੋਮਵਾਰ ਨੂੰ ਪ੍ਰੀ-ਮੌਨਸੂਨ ਕਾਰਨ ਕੁਝ ਥਾਵਾਂ 'ਤੇ ਮੀਂਹ ਪਿਆ ਅਤੇ ਮੌਸਮ ਸੁਹਾਵਣਾ ਹੋ ਗਿਆ। ਪਰ ਮੀਂਹ ਦੀਆਂ ਗਤੀਵਿਧੀਆਂ ਤੋਂ ਬਾਅਦ ਮੁੜ ਮੌਸਮ ਵਿੱਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਦਰਅਸਲ, ਮੌਸਮ ਵਿਭਾਗ ਨੇ ਅੱਜ ਯਾਨੀ 25 ਜੂਨ ਨੂੰ ਫਿਰ ਤੋਂ ਹੀਟਵੇਵ ਅਲਰਟ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ IMD ਨੇ ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ 26 ਤੋਂ 28 ਜੂਨ ਤੱਕ ਲੋਕਾਂ ਨੂੰ ਪ੍ਰੀ-ਮਾਨਸੂਨ ਗਤੀਵਿਧੀਆਂ ਸ਼ੁਰੂ ਹੋਣ ਨਾਲ ਰਾਹਤ ਮਿਲਣ ਦੀ ਉਮੀਦ ਜਤਾਈ ਹੈ ਅਤੇ 30 ਜੂਨ ਤੋਂ ਮੌਨਸੂਨ ਸ਼ੁਰੂ ਹੋਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ: Weather Today: ਬਦਲਣ ਵਾਲਾ ਹੈ ਮੌਸਮ ਦਾ ਮਿਜਾਜ਼, 26 ਜੂਨ ਤੋਂ ਪੰਜਾਬ ਵਿੱਚ Pre-Monsoon ਸ਼ੁਰੂ, ਪੜੋ 30 ਜੂਨ ਤੱਕ ਦਾ ਮੌਸਮ
ਹਿਮਾਚਲ ਦਾ ਮੌਸਮ
ਪੰਜਾਬ-ਹਰਿਆਣਾ ਨਾਲ ਲੱਗਦੇ ਗੁਆਂਢੀ ਸੂਬੇ ਹਿਮਾਚਲ ਵਿੱਚ ਮੀਂਹ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਸੋਲਨ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਬੱਦਲ ਫਟ ਗਿਆ, ਇਸ ਦੌਰਾਨ ਇਲਾਕੇ 'ਚ 7-8 ਮਿੰਟ ਤੱਕ ਭਾਰੀ ਮੀਂਹ ਪਿਆ। ਗੰਭੀਰਪੁਲ 'ਤੇ ਭਾਰੀ ਮਲਬਾ ਡਿੱਗਣ ਕਾਰਨ ਕੁਨਿਹਾਰ ਤੋਂ ਨਾਲਾਗੜ੍ਹ ਨੂੰ ਜੋੜਨ ਵਾਲਾ ਹਾਈਵੇਅ ਬੰਦ ਹੋ ਗਿਆ ਹੈ। ਲਾਹੌਲ-ਸਪੀਤੀ 'ਚ ਹੜ੍ਹ ਦੀ ਸਥਿਤੀ ਕਾਰਨ ਉਦੈਪੁਰ-ਟਾਂਡੀ ਰਾਜ ਮਾਰਗ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਗੁਜਰਾਤ ਦਾ ਮੌਸਮ
ਗੁਜਰਾਤ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਅਤੇ ਤੂਫਾਨ ਲਈ ਰੈੱਡ ਅਲਰਟ ਐਲਾਨ ਕੀਤਾ ਗਿਆ ਹੈ। ਮਲਾਹਾਂ ਨੂੰ ਵੀ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤੱਟ ਦੇ ਨਾਲ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰੈੱਡ ਅਲਰਟ ਵਿੱਚ ਸਾਬਰਕਾਂਠਾ, ਬਨਾਸਕਾਂਠਾ, ਮੇਹਸਾਣਾ, ਦਾਹੋਦ, ਪਾਟਨ, ਖੇੜਾ, ਗਾਂਧੀਨਗਰ, ਅਹਿਮਦਾਬਾਦ, ਵਡੋਦਰਾ, ਭਾਵਨਗਰ, ਮਹੋਬਾ, ਅਮਰੇਲੀ, ਜੂਨਾਗੜ੍ਹ, ਸੋਮਨਾਥ ਅਤੇ ਵੇਰਾਵਲ, ਤਾਪੀ ਅਤੇ ਨਰਮਦਾ ਸ਼ਾਮਲ ਹਨ। ਇਸ ਦੌਰਾਨ ਕੱਛ ਵਿੱਚ ਦਰਮਿਆਨੀ ਬਾਰਿਸ਼ ਵੀ ਦਰਜ ਕੀਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਦੀ ਭਵਿੱਖਬਾਣੀ 4 ਦਿਨਾਂ ਲਈ ਬਹੁਤ ਖਤਰਨਾਕ ਦਿਖਾਈ ਦੇ ਰਹੀ ਹੈ।
Summary in English: Devastation due to cloudburst in Himachal, Red Alert of cyclone in Gujarat, Monsoon in Haryana-Punjab from June 30, know here Latest Update released by IMD