ਅਗਲੇ 24 ਘੰਟਿਆਂ ਦੌਰਾਨ ਠੰਡ ਅਤੇ ਧੁੰਦ ਦਾ ਡਬਲ ਅਟੈਕ ਲੋਕਾਂ ਲਈ ਆਫ਼ਤ ਬਣ ਸਕਦਾ ਹੈ। ਮੌਸਮ ਦੀ ਖ਼ਰਾਬੀ ਕਾਰਨ ਉੱਤਰ ਭਾਰਤ ਦੇ ਇਹ ਸੂਬੇ ਔਰੇਂਜ ਅਲਰਟ 'ਤੇ ਹਨ।
Weather Alert: ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਯੂਪੀ ਸਮੇਤ ਇਨ੍ਹਾਂ ਸੂਬਿਆਂ ਵਿੱਚ ਅੱਜ ਤੋਂ ਮੌਸਮ ਵਿੱਚ ਭਾਰੀ ਤਬਦੀਲੀ ਆ ਸਕਦੀ ਹੈ। ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਯੂਪੀ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਯਾਨੀ ਮੰਗਲਵਾਰ ਨੂੰ ਸਵੇਰ ਤੋਂ ਹੀ ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜੋ ਪੂਰਾ ਦਿਨ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਰਹਿ ਸਕਦਾ ਹੈ। ਆਓ ਜਾਣਦੇ ਹਾਂ ਅੱਜ ਦਾ ਮੌਸਮ ਕਿਵੇਂ ਰਹੇਗਾ...
ਪੰਜਾਬ 'ਚ ਧੁੰਦ ਬਣੀ ਜਾਨਲੇਵਾ
ਪੰਜਾਬ ਵਿੱਚ ਧੁੰਦ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਪੰਜ ਹਾਦਸਿਆਂ ਵਿੱਚ ਤਿੰਨ ਲੜਕੀਆਂ ਸਮੇਤ 6 ਦੀ ਮੌਤ ਹੋ ਗਈ, ਜਦੋਂਕਿ 15 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਰਹੇਗਾ। ਮੰਗਲਵਾਰ ਨੂੰ 17 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਚਿੱਟੀ ਚੱਦਰ ਦੀ ਲਪੇਟ 'ਚ ਹਰਿਆਣਾ
ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਰਿਆਣਾ 'ਚ ਅੱਜ ਵਾਂਗ ਸੋਮਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ। ਜਿਸਦੇ ਚਲਦਿਆਂ ਰੋਹਤਕ ਵਿੱਚ ਕਈ ਵਾਹਨ ਆਪਸ ਵਿੱਚ ਟਕਰਾ ਗਏ। ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਸਵਾਰ ਅਤੇ ਇੱਕ ਕਾਰ ਸਵਾਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : 'ਯੈਲੋ' ਅਲਰਟ 'ਤੇ ਪੰਜਾਬ, 22 ਦਸੰਬਰ ਤੱਕ ਸ਼ੀਤ ਲਹਿਰ ਦਾ ਕਹਿਰ, ਇੱਥੇ ਭਾਰੀ ਮੀਂਹ ਪੈਣ ਦਾ ਖ਼ਦਸ਼ਾ
ਦਿੱਲੀ-ਐੱਨ.ਸੀ.ਆਰ 'ਚ ਅਲਰਟ
ਪਹਾੜਾਂ 'ਤੇ ਬਰਫਬਾਰੀ ਦਾ ਅਸਰ ਦਿੱਲੀ 'ਚ ਸਾਫ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਕੁਝ ਦਿਨਾਂ ਤੱਕ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ। ਅੱਜ ਦੀ ਗੱਲ ਕਰੀਏ ਤਾਂ ਇੱਥੇ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ, ਜੋ ਪੂਰਾ ਦਿਨ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਰਹਿ ਸਕਦਾ ਹੈ।
ਉੱਤਰ ਪ੍ਰਦੇਸ਼ 'ਚ ਧੁੰਦ ਹੀ ਧੁੰਦ
ਮੰਗਲਵਾਰ ਸਵੇਰੇ ਯੂਪੀ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਕੋਹਰੇ ਨੇ ਤਬਾਹੀ ਮਚਾਈ। ਧੁੰਦ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਾਦਸੇ ਵਾਪਰੇ। ਸਵੇਰ ਵੇਲੇ ਲੋਕਾਂ ਨੂੰ ਆਪਣੇ ਵਾਹਨ ਚਲਾਉਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਹੀ ਨਹੀਂ ਬੱਚਿਆਂ ਨੂੰ ਸਕੂਲ ਜਾਣ ਵਿੱਚ ਕਾਫੀ ਦਿੱਕਤਾਂ ਵੀ ਪੇਸ਼ ਆਈਆਂ।
ਇਹ ਵੀ ਪੜ੍ਹੋ : ਪਹਾੜਾਂ 'ਚ ਬਰਫਬਾਰੀ ਕਾਰਨ ਪਾਰਾ ਸਿਰਫ ਤੋਂ ਹੇਠਾਂ, ਪੰਜਾਬ ਤੋਂ ਬਿਹਾਰ ਤੱਕ ਠੰਡ ਦੇ ਨਜ਼ਾਰੇ, ਜਾਣੋ ਅੱਜ ਦਾ ਮੌਸਮ
ਠੰਡੀ ਲਹਿਰ ਦੀ ਚੇਤਾਵਨੀ
ਮੌਸਮ ਵਿਭਾਗ ਨੇ ਅਗਲੇ 4 ਤੋਂ 5 ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 20 ਦਸੰਬਰ ਅਤੇ 21 ਦਸੰਬਰ ਦੌਰਾਨ ਬਿਹਾਰ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ।
ਇੱਥੇ ਮੀਂਹ ਦੀ ਸੰਭਾਵਨਾ
● ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ-ਨਿਕੋਬਾਰ ਦੇ ਦੱਖਣੀ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਤੱਟਵਰਤੀ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ 'ਤੇ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
● ਰਾਇਲਸੀਮਾ, ਦੱਖਣੀ ਕਰਨਾਟਕ, ਅੰਦਰੂਨੀ ਤਾਮਿਲਨਾਡੂ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ।
Summary in English: Double attack of cold in North India, this state in fog, orange alert issued