ਜੰਮੂ-ਕਸ਼ਮੀਰ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ, ਜਿਸਦੇ ਚਲਦਿਆਂ ਤਾਪਮਾਨ ਮਾਈਨਸ 'ਚ ਹੈ। ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਨਜ਼ਰ ਆ ਰਿਹਾ ਹੈ।
Snowfall: ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਪਾਰਾ ਸਿਰਫ ਤੋਂ ਹੇਠਾਂ ਆ ਗਿਆ ਹੈ ਅਤੇ ਠੰਡ ਵਧਣੀ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਲਗਾਤਾਰ ਬਰਫਬਾਰੀ ਕਾਰਨ ਤਾਪਮਾਨ ਮਾਈਨਸ 'ਚ ਚੱਲ ਰਿਹਾ ਹੈ। ਜਦੋਂਕਿ, ਦੱਖਣ ਦੇ ਕਈ ਸੂਬੇ ਮੀਂਹ ਦੀ ਮਾਰ ਝੱਲ ਰਹੇ ਹਨ, ਅੱਜ ਵੀ ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ।
ਹਰਿਆਣਾ ਅਤੇ ਪੰਜਾਬ ਦਾ ਮੌਸਮ
ਤਾਜ਼ਾ ਬਰਫਬਾਰੀ ਕਾਰਨ ਵਧੀ ਠੰਡ ਨੇ ਮੈਦਾਨੀ ਇਲਾਕਿਆਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਹੈ। ਹਰਿਆਣਾ-ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਕੜਾਕੇ ਦੀ ਸਰਦੀ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੇ ਸ਼ਾਮ ਵੇਲੇ ਠੰਡੀਆਂ ਹਵਾਵਾਂ ਹੱਡਾਂ ਠਾਰ ਰਹੀ ਹੈ, ਜਦੋਂਕਿ ਦਿਨ ਵੇਲੇ ਧੁੱਪ ਤੋਂ ਥੋੜੀ ਬਹੁਤ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਹਰਿਆਣਾ ਦੇ ਕਈ ਸ਼ਹਿਰ ਸ਼ਿਮਲਾ ਤੋਂ ਵੀ ਠੰਡੇ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਸ਼ੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਹਫ਼ਤੇ ਤੋਂ ਦਿੱਲੀ-ਐਨਸੀਆਰ ਵਿੱਚ ਵੀ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਅਗਲੇ ਕੁਝ ਦਿਨਾਂ ਵਿੱਚ ਦਿੱਲੀ ਦੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 16 ਦਸੰਬਰ ਤੱਕ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਦਿੱਲੀ-ਯੂਪੀ-ਬਿਹਾਰ-ਝਾਰਖੰਡ ਸਮੇਤ ਹੋਰ ਸੂਬਿਆਂ ਦਾ ਜਾਣੋ ਮੌਸਮ
ਯੂਪੀ 'ਚ ਵਧੀ ਠੰਡ
ਹਿਮਾਚਲ ਵਰਗੇ ਪਹਾੜੀ ਸੂਬਿਆਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਉੱਤਰ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ-ਤਿੰਨ ਦਿਨਾਂ 'ਚ ਸੂਬਾ ਪੂਰੀ ਤਰ੍ਹਾਂ ਨਾਲ ਸੀਤ ਲਹਿਰ ਦੀ ਲਪੇਟ 'ਚ ਆ ਜਾਵੇਗਾ। ਮੌਸਮ ਵਿਗਿਆਨੀਆਂ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਸਮੇਂ-ਸਮੇਂ 'ਤੇ ਬਦਲਦਾ ਰਹਿੰਦਾ ਹੈ, ਜਿਸ ਕਾਰਨ ਅਗਲੇ ਪੰਜ ਦਿਨਾਂ ਤੱਕ ਮੌਸਮ 'ਚ ਉਤਰਾਅ-ਚੜ੍ਹਾਅ ਬਣਿਆ ਰਹੇਗਾ।
ਬਿਹਾਰ 'ਚ ਬਰਫੀਲੀ ਹਵਾਵਾਂ
ਬਰਫੀਲੀ ਹਵਾਵਾਂ ਦੇ ਵਹਾਅ ਕਾਰਨ ਬਿਹਾਰ ਦੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਪੂਰੇ ਸੂਬੇ 'ਚ ਠੰਡ ਵਧ ਗਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੱਛਮੀ ਹਵਾ ਦੇ ਵਹਾਅ ਵਿੱਚ ਵਾਧਾ ਹੋਣ ਕਾਰਨ ਆਉਣ ਵਾਲੇ 2-3 ਦਿਨਾਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੇ ਨਾਲ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਉਣ ਦੀ ਵੀ ਗੱਲ ਕਹੀ ਹੈ।
ਇਹ ਵੀ ਪੜ੍ਹੋ : Effects of Cold: ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਜਾਣੋ ਲੋਕਾਂ ਅਤੇ ਫਸਲਾਂ 'ਤੇ ਠੰਡ ਦਾ ਅਸਰ
ਪਹਾੜੀ ਸੂਬਿਆਂ ਵਿੱਚ ਬਰਫ਼ਬਾਰੀ
ਜੰਮੂ-ਕਸ਼ਮੀਰ 'ਚ ਲਗਾਤਾਰ ਬਰਫਬਾਰੀ ਕਾਰਨ ਤਾਪਮਾਨ ਮਾਈਨਸ 'ਚ ਹੈ। ਕਈ ਇਲਾਕਿਆਂ 'ਚ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਬਰਫਬਾਰੀ ਹੋ ਰਹੀ ਹੈ, ਪਾਰਾ ਡਿੱਗਣ ਕਾਰਨ ਇੱਥੇ ਸਰਦੀ ਕਾਫੀ ਵੱਧ ਗਈ ਹੈ। ਫਿਲਹਾਲ, ਮੌਸਮ ਵਿਭਾਗ ਨੇ ਠੰਡ ਵਧਣ ਦੀ ਚਿਤਾਵਨੀ ਦਿੱਤੀ ਹੈ।
Summary in English: Due to snowfall in the mountains, the mercury is below zero, cold scenes from Punjab to Bihar, know today's weather