Monsoon Alert: ਸਮੁੱਚਾ ਉੱਤਰ ਭਾਰਤ ਮੀਂਹ ਦੀ ਲਪੇਟ 'ਚ ਹੈ। ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮਾਨਸੂਨ ਦੀਆਂ ਗਤੀਵਿਧੀਆਂ ਤੇਜ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਸੂਬਿਆਂ 'ਚ ਭਾਰੀ ਮੀਂਹ ਕਾਰਣ ਅਲਰਟ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਹਾਲ...
Punjab Weather: ਪੰਜਾਬ 'ਚ ਮੀਂਹ ਕਾਰਣ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ। ਮੌਸਮ ਵਿਭਾਗ ਨੇ ਐਤਵਾਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ।
Haryana Weather: ਪੰਜਾਬ ਵਾਂਗ ਹਰਿਆਣਾ 'ਚ ਵੀ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜਿਲਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਨਾਲ ਹੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੋਇਆ ਹੈ।
Delhi-NCR Weather: ਦਿੱਲੀ ਵਿੱਚ ਵੀ ਅੱਜ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਰਾਜਧਾਨੀ ਅਤੇ ਇਸਦੇ ਨੇੜਲੇ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ:
● ਭਾਰੀ ਮੀਂਹ ਤੋਂ ਬਾਅਦ ਜੰਮੂ-ਕਸ਼ਮੀਰ ਦੇ ਕਈ ਇਲਾਕੇ ਪਾਣੀ 'ਚ ਤੈਰਨਾ ਸ਼ੁਰੂ ਹੋ ਗਏ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
● ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਨੇ ਆਪਣੇ ਨਾਲ ਮੁਸੀਬਤਾਂ ਦਾ ਹੜ੍ਹ ਲਿਆ ਦਿੱਤਾ ਹੈ।
● ਉੱਤਰਾਖੰਡ ਵਿੱਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੀ ਘਟਨਾ ਨੇ ਲੋਕਾਂ ਨੂੰ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ। ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਕਈ ਰਾਜਾਂ ਦੀਆਂ ਕਈ ਸੜਕਾਂ ਬੰਦ ਹੋ ਗਈਆਂ ਹਨ।
● ਰਾਜਸਥਾਨ ਦੇ ਲੋਕ ਵੀ ਮੀਂਹ ਦੇ ਕਹਿਰ ਤੋਂ ਬਚ ਨਾ ਪਾਏ। ਇੱਥੇ ਕਈ ਸ਼ਹਿਰਾਂ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ।
● ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਯੂਪੀ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
● ਮੌਸਮ ਵਿਭਾਗ ਨੇ ਬਿਹਾਰ 'ਚ ਤੇਜ਼ ਹਵਾਵਾਂ, ਹਨ੍ਹੇਰੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : Monsoon 2022: ਯੂਪੀ ਅਤੇ ਬਿਹਾਰ 'ਚ ਭਾਰੀ ਮੀਂਹ ਦੀ ਸੰਭਾਵਨਾ, ਜਾਣੋ ਦਿੱਲੀ, ਪੰਜਾਬ ਅਤੇ ਹਰਿਆਣਾ ਦਾ ਮੌਸਮ
Alert: ਮੌਸਮ ਵਿਭਾਗ ਨੇ ਅੱਜ ਉੱਤਰੀ ਪੰਜਾਬ, ਉੱਤਰੀ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ 30 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ 30 ਅਤੇ 31 ਜੁਲਾਈ ਨੂੰ ਬਿਹਾਰ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
Summary in English: Expectations of rain in Punjab-Haryana-Delhi, know the alert from the Meteorological Department