ਮੌਸਮ ਵਿਭਾਗ ਨੇ ਅੱਜ ਦਿੱਲੀ-ਐਨਸੀਆਰ ਸਮੇਤ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਕਈ ਸੂਬਿਆਂ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ।
Weather Update: ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਇਸ ਦਾ ਅਸਰ ਰੇਲ ਆਵਾਜਾਈ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ ਵੀਰਵਾਰ ਨੂੰ ਵੀ ਯੂਪੀ ਦੇ ਕਈ ਇਲਾਕਿਆਂ ਵਿੱਚ ਸੰਘਣੀ ਤੋਂ ਵੀ ਵੱਧ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਦੇ ਮੌਸਮ ਦੇ ਅਪਡੇਟ ਲਈ ਇਹ ਲੇਖ ਪੜ੍ਹੋ।
ਪੰਜਾਬ-ਹਰਿਆਣਾ ਦੀਆਂ ਵਧੀਆਂ ਮੁਸ਼ਕਿਲਾਂ
ਮੌਸਮ ਵਿਭਾਗ ਨੇ ਅੱਜ ਯਾਨੀ ਵੀਰਵਾਰ ਲਈ ਵੀ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਦੋਵੇਂ ਸੂਬਿਆਂ 'ਚ ਸ਼ੀਤ ਲਹਿਰ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।
ਦਿੱਲੀ ਐਨਸੀਆਰ 'ਚ ਕੜਾਕੇ ਦੀ ਠੰਡ
ਫਿਲਹਾਲ, ਦਿੱਲੀ ਐਨਸੀਆਰ ਵਿੱਚ ਕੜਾਕੇ ਦੀ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਇੱਥੇ ਸ਼ੀਤ ਲਹਿਰ ਦੇ ਨਾਲ-ਨਾਲ ਧੁੰਦ ਵਧਣ ਦੀ ਵੀ ਭਵਿੱਖਬਾਣੀ ਕੀਤੀ ਹੈ। ਦਿੱਲੀ 'ਚ ਧੁੰਦ ਦੇ ਨਾਲ-ਨਾਲ ਪ੍ਰਦੂਸ਼ਣ ਦੇ ਪੱਧਰ ਵਿੱਚ ਵੀ ਵਾਧਾ ਨਜ਼ਰ ਆ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਫ਼ਤੇ ਦੀ ਸ਼ੁਰੂਆਤ ਤੋਂ ਹੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿਗੜ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਦਿੱਲੀ ਤੱਕ ਧੁੰਦ ਹੀ ਧੁੰਦ, ਘਰੋਂ ਨਿਕਲਣ ਤੋਂ ਪਹਿਲਾਂ ਵਰਤੋ ਇਹ ਸਾਵਧਾਨੀਆਂ
ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਲਈ ਅਲਰਟ ਜਾਰੀ
ਪਹਾੜਾਂ 'ਚ ਬਰਫਬਾਰੀ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਠੰਡ ਵੱਧ ਗਈ ਹੈ। ਸਮੁੱਚਾ ਉੱਤਰ ਭਾਰਤ ਠੰਡ ਦੀ ਲਪੇਟ 'ਚ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੱਲ ਹਿਮਾਚਲ ਪ੍ਰਦੇਸ਼ ਦੀ ਕਰੀਏ ਤਾਂ ਇੱਥੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਗਈ ਹੈ। ਸੜਕਾਂ 'ਤੇ ਬਹੁਤ ਘੱਟ ਵਾਹਨ ਦਿਖਾਈ ਦੇ ਰਹੇ ਹਨ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਵੀ ਬਹੁਤ ਘੱਟ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਵੈਸਟਰਨ ਡਿਸਟਰਬੈਂਸ 25 ਤੋਂ 26 ਅਤੇ 28 ਤੋਂ 29 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੋਵੇਗਾ। ਇਸ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਬਰਫਬਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।
ਮੱਧ ਪ੍ਰਦੇਸ਼ ਦਾ ਪਾਰਾ ਹੇਠਾਂ ਡਿੱਗਿਆ
ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਮੱਧ ਪ੍ਰਦੇਸ਼ 'ਚ ਵੀ ਦੇਖਿਆ ਜਾ ਰਿਹਾ ਹੈ, ਹਾਲਾਂਕਿ ਇੱਥੇ ਸ਼ੀਤ ਲਹਿਰ ਦੇ ਕੋਈ ਹਾਲਾਤ ਨਹੀਂ ਬਣੇ ਹਨ। ਪਰ ਕਈ ਥਾਵਾਂ 'ਤੇ ਰਾਤ ਵੇਲੇ ਪਾਰਾ ਹੇਠਾਂ ਨੂੰ ਆ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਦਸੰਬਰ ਦੇ ਆਖਰੀ ਦਿਨਾਂ 'ਚ ਪਾਰਾ ਹੋਰ ਹੇਠਾਂ ਜਾਵੇਗਾ। ਕੁਝ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਦਾ ਵੀ ਅਨੁਮਾਨ ਜਤਾਇਆ ਗਿਆ ਹੈ।
ਇਹ ਵੀ ਪੜ੍ਹੋ : ਉੱਤਰ ਭਾਰਤ 'ਚ ਠੰਡ ਦਾ ਡਬਲ ਅਟੈਕ, ਧੁੰਦ ਦੀ ਲਪੇਟ 'ਚ ਆਏ ਇਹ ਸੂਬੇ, ਔਰੇਂਜ ਅਲਰਟ ਜਾਰੀ
ਧੁੰਦ ਕਾਰਨ ਹਾਦਸਿਆਂ 'ਚ ਵਾਧਾ
ਸੰਘਣੀ ਧੁੰਦ ਪੈਣ ਕਾਰਨ ਸੜਕ ਹਾਦਸਿਆਂ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ 'ਚ ਧੁੰਦ ਦਾ ਕਹਿਰ ਸਾਫ ਦੇਖਿਆ ਜਾ ਸਕਦਾ ਹੈ। ਇਨ੍ਹਾਂ ਸੂਬਿਆਂ 'ਚ ਕਈ ਸੜਕ ਹਾਦਸਿਆਂ ਦੀ ਖ਼ਬਰਾਂ ਸੁਨਣ ਨੂੰ ਸਾਹਮਣੇ ਆ ਰਹੀਆਂ ਹਨ, ਜਿਸ 'ਚ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਠੰਡ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਰੈੱਡ ਅਤੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
Summary in English: Extreme cold in North India, zero visibility in Punjab-Haryana increased difficulties, Increase in accidents