Weather Forecast: ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਹੁਣ ਗਰਮੀ ਦਾ ਮੌਸਮ ਜਾਰੀ ਰਹਿਣ ਵਾਲਾ ਹੈ। ਹਾਲਾਂਕਿ, ਇਸ ਦੌਰਾਨ ਦਿੱਲੀ-ਐੱਨ.ਸੀ.ਆਰ., ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ 'ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਅੱਜ ਦੇ ਮੌਸਮ ਦੀ ਚੇਤਾਵਨੀ ਬਾਰੇ...
ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚ ਮੌਸਮ ਦੇ ਵੱਖ-ਵੱਖ ਨਮੂਨੇ ਦੇਖਣ ਨੂੰ ਮਿਲ ਰਹੇ ਹਨ। ਕਿਤੇ ਬੇਮੌਸਮੀ ਬਰਸਾਤ ਹੋ ਰਹੀ ਹੈ ਅਤੇ ਕਿਤੇ ਗੜੇ ਵੀ ਪੈ ਰਹੇ ਹਨ। ਬੁੱਧਵਾਰ ਨੂੰ ਜਿੱਥੇ ਜ਼ਿਆਦਾਤਰ ਥਾਵਾਂ 'ਤੇ ਮੌਸਮ ਸਾਫ਼ ਰਿਹਾ, ਉੱਥੇ ਹੀ ਦੂਜੇ ਪਾਸੇ ਵੀਰਵਾਰ ਨੂੰ ਵੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਤੁਹਾਡੇ ਖੇਤਰ ਵਿੱਚ ਮੌਸਮ ਕਿਹੋ ਜਿਹਾ ਰਹੇਗਾ।
ਇਹ ਵੀ ਪੜ੍ਹੋ : Punjab-Haryana Weather Update: ਅੱਜ ਤੋਂ ਮੌਸਮ 'ਚ ਵੱਡਾ ਬਦਲਾਅ, ਜਾਣੋ IMD ਦੀ ਵੱਡੀ ਅਪਡੇਟ
ਦਿੱਲੀ ਮੌਸਮ ਦੀ ਜਾਣਕਾਰੀ
ਦਿੱਲੀ-ਐਨਸੀਆਰ (Delhi-NCR) ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ, ਇੱਥੇ ਅੱਜ ਵੀਰਵਾਰ ਨੂੰ ਆਸਮਾਨ ਵਿੱਚ ਬੱਦਲਵਾਈ ਅਤੇ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਅੱਜ ਸਵੇਰੇ ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਤਾਪਮਾਨ 'ਚ ਵੀ ਕਮੀ ਆਈ ਹੈ, ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ।
ਬੀਤੇ ਦਿਨ ਇਨ੍ਹਾਂ ਥਾਵਾਂ 'ਤੇ ਮੀਂਹ ਪਿਆ
ਬੀਤੇ ਦਿਨ ਬਿਹਾਰ, ਝਾਰਖੰਡ, ਉੜੀਸਾ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਝਾਰਖੰਡ, ਉੜੀਸਾ, ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਗਰਜ ਨਾਲ ਮੀਂਹ ਪਿਆ। ਇਸ ਦੇ ਨਾਲ ਹੀ ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ, ਤਾਮਿਲਨਾਡੂ ਅਤੇ ਲਕਸ਼ਦੀਪ 'ਚ ਬੀਤੇ ਦਿਨ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੀ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ।
ਇਹ ਵੀ ਪੜ੍ਹੋ : IMD ALERT: ਬੇਮੌਸਮੀ ਬਰਸਾਤ ਬਣੀ ਕਿਸਾਨਾਂ ਲਈ ਮੁਸੀਬਤ, ਅੱਜ ਵੀ ਮੀਂਹ-ਗੜ੍ਹੇਮਾਰੀ ਦਾ ਅਲਰਟ
ਹੋਰ ਸੂਬਿਆਂ ਦੇ ਮੌਸਮ ਬਾਰੇ ਜਾਣਕਾਰੀ
ਮੌਸਮ ਵਿਭਾਗ ਨੇ ਅੱਜ ਰਾਜਸਥਾਨ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਇਸ ਤੋਂ ਬਾਅਦ 8 ਅਪ੍ਰੈਲ ਤੋਂ ਸੂਬੇ 'ਚ ਮੌਸਮ 'ਚ ਫੇਰ ਬਦਲਾਅ ਹੋਣ ਦੀ ਸੰਭਾਵਨਾ ਹੈ ਅਤੇ ਇਕ ਵਾਰ ਫਿਰ ਤੋਂ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ।
ਉੱਤਰ ਪ੍ਰਦੇਸ਼ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 19 ਡਿਗਰੀ ਅਤੇ ਵੱਧ ਤੋਂ ਵੱਧ 35 ਡਿਗਰੀ ਰਹਿਣ ਦਾ ਅਨੁਮਾਨ ਹੈ।
ਦੂਜੇ ਪਾਸੇ ਆਂਧਰਾ ਪ੍ਰਦੇਸ਼ ਦੇ ਤੱਟੀ ਇਲਾਕਿਆਂ ਅਤੇ ਛੱਤੀਸਗੜ੍ਹ ਦੇ ਦੱਖਣੀ ਹਿੱਸਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਕਰਨਾਟਕ ਦੇ ਕਈ ਇਲਾਕਿਆਂ 'ਚ ਛਿੱਟੇ ਪੈਣ ਦੀ ਸੰਭਾਵਨਾ ਹੈ।
Summary in English: Extreme heat will occur in May-June, Rain Alert today in these states of North India